ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨੀ ਲੀਡਰ ਬਲਬੀਰ ਸਿੰਘ ਰਾਜੇਵਾਲ ਨੂੰ ਮਹਿਜ਼ ਤਿੰਨ ਵੋਟਾਂ ਪ੍ਰਾਪਤ ਹੋਈਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪੁਰਾਣੀ ਤਸਵੀਰਾਂ ਨੂੰ ਪੇਸ਼ਾਵਰ ਦੀ ਮਸਜਿਦ ‘ਚ ਹੋਏ ਬੰਬ ਧਮਾਕੇ ਦਾ ਦੱਸਕੇ ਕੀਤਾ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਪੇਸ਼ਾਵਰ ਦੀ ਮਸਜਿਦ ‘ਚ ਹੋਏ ਬੰਬ ਧਮਾਕੇ ਦੀਆਂ ਹਨ। ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ। ਵਾਇਰਲ ਹੋ ਰਹੀ ਪਹਿਲੀ ਤਸਵੀਰ ਸਾਲ 2013 ਵਿਚ ਪੇਸ਼ਾਵਰ ‘ਚ ਹੋਏ ਬੰਬ ਧਮਾਕੇ ਦੀ ਹੈ ਜਦਕਿ ਦੂਜੀ ਤਸਵੀਰ ਜਨਵਰੀ 2022 ਵਿੱਚ ਲਾਹੌਰ ਵਿਖੇ ਹੋਏ ਬੰਬ ਧਮਾਕੇ ਦੀ ਹੈ।

ਕੀ Exit Poll ਦੇ ਨਤੀਜਿਆਂ ਤੋਂ ਬਾਅਦ ਆਪ ਵਰਕਰਾਂ ਨੇ ਜਸ਼ਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ?
ਦਾਅਵਾ ਕੀਤਾ ਜਾ ਰਿਹਾ ਹੈ ਕਿ Exit Poll ਦੇ ਨਤੀਜਿਆਂ ਤੋਂ ਬਾਅਦ ਆਪ ਵਰਕਰਾਂ ਨੇ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਰੈਲੀ ਨੂੰ ਸੰਬੋਧਿਤ ਕਰਨ ਲਈ ਪਹੁੰਚ ਰਹੇ ਭਗਵੰਤ ਮਾਨ ਲਈ ਤਿਆਰੀਆਂ ਕੀਤੀ ਜਾ ਰਹੀਆਂ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਦਾਜ ਦੇ ਲਈ ਵਿਆਹ ਤੋਂ ਇਨਕਾਰ ਕਰ ਰਹੇ ਦੁਲਹੇ ਦਾ ਵਾਇਰਲ ਵੀਡਿਓ ਸਕ੍ਰਿਪਟਡ ਹੈ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਾਜ ਦੇ ਲਈ ਦੁਲਹੇ ਨੇ ਵਿਆਹ ਤੋਂ ਇਨਕਾਰ ਕੀਤਾ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਓ ਸਕ੍ਰਿਪਟਡ ਹੈ ਜਿਸ ਨੂੰ ਅਸਲ ਮੰਨਦਿਆਂ ਹੋਇਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਬਲਬੀਰ ਸਿੰਘ ਰਾਜੇਵਾਲ ਨੂੰ ਪਈਆਂ ਸਿਰਫ਼ ਤਿੰਨ ਵੋਟਾਂ?
ਵਾਇਰਲ ਹੋ ਰਹੀ ਪੋਸਟਾਂ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਸਿਰਫ਼ ਤਿੰਨ ਵੋਟਾਂ ਪਈਆਂ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁਨ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੂੰ 3 ਵੋਟਾਂ ਨਹੀਂ ਸਗੋਂ 4626 ਵੋਟਾਂ ਪਈਆਂ ਹਨ।