ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਦੱਖਣੀ ਅਫ਼ਰੀਕੀ ਬੱਲੇਬਾਜ਼ ਡੇਵਿਡ ਮਿਲਰ ਨੂੰ ਲੈ ਕੇ ਸ਼ੋਸਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਦਾ ਦੇਹਾਂਤ ਹੋ ਗਿਆ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਭਗਵੰਤ ਮਾਨ ਦੀ ਅਧੂਰੀ ਸਪੀਚ ਨੂੰ ਫਰਜ਼ੀ ਦਾਅਵੇ ਨਾਲ ਕੀਤਾ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਆਪਣੀ ਪਾਰਟੀ ਤੇ ਤੰਜ ਕਸਦਿਆਂ ਕਿਹਾ ਕਿ ਆਪ ਨੇ ਸਿਰਫ ਮੀਡਿਆ ਨੂੰ ਖਰੀਦਿਆ। ਵਾਇਰਲ ਹੋ ਰਹੀ ਵੀਡੀਓ ਅਧੂਰੀ ਹੈ। ਅਸਲ ਵੀਡਿਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਜੇਪੀ ਦੇ ਬਾਰੇ ਵਿਚ ਗੱਲ ਕਰ ਰਹੇ ਹਨ।

ਕੇਰਲ ਦੇ ਬਾਬੀਆ ਮਗਰਮੱਛ ਦੀ ਨਹੀਂ ਹੈ ਇਹ ਵਾਇਰਲ ਤਸਵੀਰ
ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਆਪਣੀ ਪਾਰਟੀ ਤੇ ਤੰਜ ਕਸਦਿਆਂ ਕਿਹਾ ਕਿ ਆਪ ਨੇ ਸਿਰਫ ਮੀਡਿਆ ਨੂੰ ਖਰੀਦਿਆ। ਵਾਇਰਲ ਹੋ ਰਹੀ ਵੀਡੀਓ ਅਧੂਰੀ ਹੈ। ਅਸਲ ਵੀਡਿਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਜੇਪੀ ਦੇ ਬਾਰੇ ਵਿਚ ਗੱਲ ਕਰ ਰਹੇ ਹਨ।

ਭਾਰੀ ਬਾਰਿਸ਼ ‘ਚ ਨਿਕਲ ਰਹੀ ਬਰਾਤ ਦੀ ਵਾਇਰਲ ਵੀਡੀਓ ਪੁਰਾਣੀ ਹੈ
ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਇੰਦੌਰ ਵਿਖੇ ਭਾਰੀ ਬਾਰਿਸ਼ ‘ਚ ਨਿਕਲ ਰਹੀ ਬਰਾਤ ਦੀ ਹੈ। ਵਾਇਰਲ ਵੀਡਿਓ ਹਾਲੀਆ ਨਹੀਂ ਸਗੋਂ ਜੁਲਾਈ ਮਹੀਨੇ ਦੀ ਹੈ। ਵਾਇਰਲ ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡੀਆ ਤੇ ਮੁੜ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਦੱਖਣ ਅਫ਼ਰੀਕੀ ਬੱਲੇਬਾਜ਼ ਡੇਵਿਡ ਮਿਲਰ ਦੀ ਬੇਟੀ ਦਾ ਹੋਇਆ ਦਿਹਾਂਤ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਦੱਖਣ ਅਫ਼ਰੀਕੀ ਬੱਲੇਬਾਜ਼ ਡੇਵਿਡ ਮਿਲਰ ਦੀ ਬੇਟੀ ਦਾ ਦਿਹਾਂਤ ਹੋ ਗਿਆ ਹੈ। ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਡੇਵਿਡ ਮਿਲਰ ਨੇ ਇੰਸਟਾਗ੍ਰਾਮ ਤੇ ਜਿਸ ਬੱਚੀ ਦੇ ਦਿਹਾਂਤ ਤੇ ਦੁੱਖ ਜਤਾਇਆ ਉਹ ਉਨ੍ਹਾਂ ਦੀ ਇੱਕ ਫੈਨ ਹੈ ਨਾ ਕਿ ਉਨ੍ਹਾਂ ਦੀ ਬੇਟੀ।

ਕੀ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਲੋਕਾਂ ਨੇ ਬੀਜੇਪੀ ਨੇਤਾ ਨਾਲ ਕੁੱਟਮਾਰ ਕੀਤੀ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਚਿੱਟਾ ਕੁੜਤਾ ਪਜਾਮਾ ਪਾਏ ਵਿਅਕਤੀ ਨੂੰ ਭੱਜਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਲੋਕਾਂ ਨੇ ਬੀਜੇਪੀ ਨੇਤਾ ਦੇ ਨਾਲ ਕੁੱਟਮਾਰ ਕੀਤੀ। ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਜੁਲਾਈ ਦੀ ਹੈ। ਵੀਡੀਓ ਵਿੱਚ ਮੌਜੂਦ ਵਿਅਕਤੀ ਬੀਜੇਪੀ ਆਗੂ ਨਹੀਂ ਹਨ। ਵੀਡੀਓ ਦੇ ਵਿੱਚ ਬੀਜੇਪੀ ਦੇ ਸਪੋਕਸਪਰਸਨ ਅਤੇ ਪਟਿਆਲਾ ਦੇ ਇੰਚਾਰਜ ਭੁਪੇਸ਼ ਅਗਰਵਾਲ ਹਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ