ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ‘ਜੀ ਪੰਜਾਬ ਹਰਿਆਣਾ ਹਿਮਾਚਲ’ ਦੀ ਬ੍ਰੈਕਿੰਗ ਪਲੇਟ ਵਾਇਰਲ ਹੋਈ ਜਿਸ ਮੁਤਾਬਕ ਕੋਰਟ ਨੇ ਅਕਾਲੀ ਆਗੂ Bikram Majithia ਨੂੰ ਮੁਲਜ਼ਮ ਨਹੀਂ ਠਹਿਰਾਇਆ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ Manpreet Badal ਨੇ ਅਕਾਲੀ ਲੀਡਰ Bikram Majithia ਦੇ ਹੱਕ ਵਿੱਚ ਦਿੱਤਾ ਬਿਆਨ?
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਨਪ੍ਰੀਤ ਬਾਦਲ ਨੇ ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਦੇ ਹੱਕ ਵਿੱਚ ਬਿਆਨ ਦਿੱਤਾ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਤੋੜ ਮਰੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਆਪਣੇ ਬਿਆਨ ਵਿੱਚ ਮਨਪ੍ਰੀਤ ਬਾਦਲ ਅਕਾਲੀ ਦਲ ਦੇ ਸਮਰਥਕਾਂ ਨੂੰ ਜਵਾਬ ਦੇ ਰਹੇ ਹਨ।

ਕੀ ਅਦਾਲਤ ਨੇ ਅਕਾਲੀ ਆਗੂ Bikram Majithia ਦੀ ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰ?
ਸੋਸ਼ਲ ਮੀਡੀਆ ‘ਤੇ ‘ਜੀ ਪੰਜਾਬ ਹਰਿਆਣਾ ਹਿਮਾਚਲ’ ਦੀ ਵਾਇਰਲ ਹੋ ਰਹੀ ਬ੍ਰੇਕਿੰਗ ਪਲੇਟ ਦੇ ਮੁਤਾਬਕ ਅਦਾਲਤ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਦਿੱਤੀ ਹੈ। ਸੋਸ਼ਲ ਮੀਡਿਆ ਤੇ ਜੀ ਪੰਜਾਬ ਹਰਿਆਣਾ ਹਿਮਾਚਲ ਦੀ ਵਾਇਰਲ ਹੋ ਰਹੀ ਬ੍ਰੇਕਿੰਗ ਪਲੇਟ ਐਡੀਟਡ ਹੈ। ਅਦਾਲਤ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਵਾਇਰਲ ਤਸਵੀਰ ਵਿੱਚ ਟਰਾਂਸਪੋਰਟ ਮੰਤਰੀ Raja Warring ਨਾਲ ਸਿੱਧੂ ਮੁਸੇਵਾਲਾ ਹਨ?
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਨਾਲ ਦਾਆਵਾ ਕੀਤਾ ਜਾ ਰਿਹਾ ਹੈ ਜੀ ਤਸਵੀਰ ਵਿੱਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਹਨ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਪੰਜਾਬੀ ਗਾਇਕ ਅਤੇ ਕਾਂਗਰਸ ਲੀਡਰ ਸਿੱਧੂ ਮੂਸੇਵਾਲਾ ਨਹੀਂ ਹਨ।

ਕੀ ਪਿੰਡਾਂ ਵਿੱਚ ਬੱਚੇ ਕੀਤੇ ਜਾ ਰਹੇ ਹਨ ਚੋਰੀ? ਸੂਟਕੇਸ ‘ਚ ਬੱਚੇ ਦੀ ਵੀਡੀਓ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬੱਚੇ ਨੂੰ ਇਕ ਵਿਅਕਤੀ ਬੈਗ ਵਿਚ ਪਾ ਕੇ ਕਿਡਨੈਪ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਵਿੱਚ ਵਿਅਕਤੀ ਇਕ ਬੱਚੇ ਨੂੰ ਬੈਗ ਸੂਟਕੇਸ ਵਿਚ ਲੈ ਕੇ ਜਾ ਰਿਹਾ ਹੁੰਦਾ ਹੈ ਉੱਥੇ ਮੌਕੇ ਤੇ ਮੌਜੂਦ ਕੁਝ ਲੋਕ ਉਸ ਵਿਅਕਤੀ ਨੂੰ ਫੜ ਲੈਂਦੇ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਅਸਲ ਦੱਸਦਿਆਂ ਹੋਇਆਂ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਅਸਲ ਦੱਸਦਿਆਂ ਹੋਇਆਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ