Claim
ਕੈਨੇਡਾ ਸਰਕਾਰ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ‘ਤੇ ਕੈਨੇਡਾ ‘ਚ ਪਾਬੰਦੀ ਲਗਾ ਦਿੱਤੀ ਹੈ।
Fact
ਵਾਇਰਲ ਦਾਅਵਾ ਫਰਜ਼ੀ ਹੈ। ਕੈਨੇਡਾ ਸਰਕਾਰ ਨੇ ਰਾਸ਼ਟਰੀ ਸਵੈਮ ਸੇਵਕ ਸੰਘ ‘ਤੇ ਪਾਬੰਦੀ ਨੂੰ ਲੈ ਕੇ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ।
ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਇਕ ਵਿਅਕਤੀ ਮਾਈਕ ‘ਤੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਬਾਰੇ ਬੋਲਦਾ ਨਜ਼ਰ ਆ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਸਰਕਾਰ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ‘ਤੇ ਕੈਨੇਡਾ ‘ਚ ਪਾਬੰਦੀ ਲਗਾ ਦਿੱਤੀ ਹੈ।
ਫੇਸਬੁੱਕ ਪੇਜ ‘ਤੁਹਾਡੀ ਅਵਾਜ ਪੈਰਿਸ ਤੋ Tuhadi Awaaz Paris to’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਆਰ ਐਸ ਐਸ ਟੇਰੋ ਰੀਸਟ ਐਕਵੀ ਕਨੇਡਾ ਵਿੱਚ ਬੈਨ’
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਬੀਤੇ ਸੋਮਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਲੀਮੈਂਟ ਵਿੱਚ ਬਿਆਨ ਦਿੰਦਿਆਂ ਦੋਸ਼ ਲਾਇਆ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ ਅਤੇ ਉਨ੍ਹਾਂ ਦੀਆਂ ਏਜੰਸੀਆਂ ਇਸ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਇਸ ਬਿਆਨ ਤੋਂ ਥੋੜ੍ਹੀ ਦੇਰ ਬਾਅਦ ਕੈਨੇਡਾ ਨੇ ਭਾਰਤ ਦੇ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਬਾਹਰ ਕੱਢ ਦਿੱਤਾ। ਭਾਰਤ ਨੇ ਵੀ ਕੈਨੇਡੀਅਨ ਹਾਈ ਕਮਿਸ਼ਨ ਨੂੰ ਤਲਬ ਕਰਕੇ ਡਿਪਲੋਮੈਟ ਨੂੰ ਬਰਖਾਸਤ ਕਰਕੇ ਜਵਾਬ ਦਿੱਤਾ।
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਇਸ ਸਬੰਧ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਦਾ ਕੋਈ ਬਿਆਨ ਨਹੀਂ ਮਿਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਨੂੰ ਅੱਗੇ ਵਧਾਉਂਦਿਆਂ ਅਸੀਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਸੁਣਿਆ। ਵੀਡੀਓ ਵਿੱਚ ਵਿਅਕਤੀ 4 ਮੁੱਖ ਮੰਗਾਂ ਰੱਖਦਾ ਹੈ ਜਿਹਨਾਂ ਵਿੱਚ ਪਹਿਲੀ ਇਹ ਕਿ ਭਾਰਤ ਤੋਂ ਕੈਨੇਡੀਅਨ ਰਾਜਦੂਤ ਨੂੰ ਤੁਰੰਤ ਵਾਪਸ ਬੁਲਾਇਆ ਜਾਵੇ। ਦੂਜੀ ਮੰਗ, ਭਾਰਤੀ ਰਾਜਦੂਤ ਹਾਈ ਕਮਿਸ਼ਨਰ ਸ਼੍ਰੀ ਸੰਜੇ ਕੁਮਾਰ ਵਰਮਾ ਨੂੰ ਕੈਨੇਡਾ ਤੋਂ ਕੱਢਣ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇ। ਤੀਜੀ ਮੰਗ ਭਾਰਤ ਅਤੇ ਕੈਨੇਡਾ ਦਰਮਿਆਨ ਵਪਾਰ ‘ਤੇ ਪਾਬੰਦੀ ਲਗਾਈ ਜਾਵੇ ਅਤੇ ਚੋਥੀ ਇਹ ਕਿ ਵਿਸ਼ਵ ਸਿੱਖ ਸੰਗਠਨ (WSO) ਨਾਲ ਮਿਲ ਕੇ ਮੰਗ ਕੀਤੀ ਕਿ RSS ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਈ ਜਾਵੇ ਅਤੇ ਇਸ ਦੇ ਮੈਂਬਰਾਂ ਨੂੰ ਕੈਨੇਡਾ ਤੋਂ ਬਾਹਰ ਜਾਵੇ।
ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਸਰਚ ਕੀਤਾ ਅਤੇ ਇਸ ਦੌਰਾਨ ਸਾਨੂੰ ਅਲ ਜਜ਼ੀਰਾ ਦੀ ਇਕ ਰਿਪੋਰਟ ਪ੍ਰਾਪਤ ਹੋਈ। ਰਿਪੋਰਟਾਂ ਅਨੁਸਾਰ ਹਾਊਸ ਆਫ਼ ਕਾਮਨਜ਼ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ, ਸਿੱਖ ਅਤੇ ਮੁਸਲਿਮ ਆਗੂਆਂ ਨੇ ਸਰਕਾਰ ਨੂੰ ਕੈਨੇਡਾ ਵਿੱਚ ਉਹਨਾਂ ਦੇ ਵਿਰੁੱਧ ਸੰਭਾਵੀ ਖਤਰਿਆਂ ਨੂੰ ਰੋਕਣ ਲਈ ਕਦਮ ਚੁੱਕਣ ਦੀ ਮੰਗ ਕੀਤੀ। ਰਿਪੋਰਟ ਦੇ ਵਮੁਤਾਬਕ ਰਲਡ ਸਿੱਖ ਆਰਗੇਨਾਈਜੇਸ਼ਨ ਆਫ਼ ਕੈਨੇਡਾ ਅਤੇ ਨੈਸ਼ਨਲ ਕੌਂਸਲ ਆਫ਼ ਕੈਨੇਡੀਅਨ ਮੁਸਲਿਮ (ਐਨਸੀਸੀਐਮ) ਨੇ ਹਰਦੀਪ ਸਿੰਘ ਨਿੱਝਰ ਲਈ ਇਨਸਾਫ਼ ਦੀ ਮੰਗ ਕੀਤੀ। ਇਸ ਦੇ ਨਾਲ ਹੀ ਅਸੀਂ ਪਾਇਆ ਕਿਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਨੈਸ਼ਨਲ ਕੌਂਸਲ ਆਫ਼ ਕੈਨੇਡੀਅਨ ਮੁਸਲਿਮ (ਐਨਸੀਸੀਐਮ) ਦੇ ਸੀਈਓ ਸਟੀਫਨ ਬਰਾਊਨ ਹਨ। ਗੌਰਤਲਬ ਹੈ ਕਿ ਨੈਸ਼ਨਲ ਕੌਂਸਲ ਆਫ਼ ਕੈਨੇਡੀਅਨ ਮੁਸਲਿਮ ‘ਇੱਕ ਸੁਤੰਤਰ, ਨਿਰਪੱਖ ਅਤੇ ਗੈਰ-ਮੁਨਾਫ਼ਾ ਸੰਸਥਾ’ ਹੈ ਅਤੇ ਇਸ ਕੈਨੇਡਾ ਸਰਕਾਰ ਨਾਲ ਕੋਈ ਸੰਬੰਧ ਨਹੀਂ ਹੈ।

ਅਸੀਂ ਆਰਐਸਐਸ ਦੇ ਵਿਦੇਸ਼ੀ ਵਿੰਗ ਹਿੰਦੂ ਸਵੈਮ ਸੇਵਕ ਸੰਘ (ਐਚਐਸਐਸ) ਦੇ ਕੈਨੇਡੀਅਨ ਵਰਕਰਾਂ ਨਾਲ ਸੰਪਰਕ ਕੀਤਾ। ਉਨ੍ਹਾਂ ਦਾ ਜਵਾਬ ਆਉਣ ‘ਤੇ ਸਟੋਰੀ ਨੂੰ ਅਪਡੇਟ ਕੀਤਾ ਜਾਵੇਗਾ.
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਦਾਅਵਾ ਫਰਜ਼ੀ ਹੈ। ਕੈਨੇਡਾ ਸਰਕਾਰ ਨੇ ਰਾਸ਼ਟਰੀ ਸਵੈਮ ਸੇਵਕ ਸੰਘ ‘ਤੇ ਪਾਬੰਦੀ ਨੂੰ ਲੈ ਕੇ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ।
Result: False
Our Sources
Media report published by Aljazeera on September 19, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।