ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਗਾਇਕ ਦੀ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਦੀ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਮੁੱਖ ਮੰਤਰੀ ਬਣਨ ਤੋਂ ਬਾਅਦ Charanjit Channi ਨੇ ਪਾਇਆ ਭੰਗੜਾ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੰਗੜਾ ਪਾਉਂਦਿਆਂ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਖੁਸ਼ੀ ਜਤਾਉਂਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਭੰਗੜਾ ਪਾਇਆ। ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਹਾਲ ਦੀ ਨਹੀਂ ਸਗੋਂ ਸਾਲ ਦੀ ਹੈ ਜਦੋਂ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਪੱਧਰੀ ਸਮਾਗਮ ਕਰਵਾਇਆ ਗਿਆ ਸੀ।

ਕੀ Charanjit Channi ਮੁੱਖ ਮੰਤਰੀ ਬਣਨ ਤੋਂ ਪਹਿਲਾਂ ਗਾਇਕ ਸਨ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਗਾਇਕ ਚਰਨਜੀਤ ਚੰਨੀ ਦੀ ਫੋਟੋ ਨੂੰ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਗਾਇਕ ਚਰਨਜੀਤ ਚੰਨੀ ਦੀ ਹੈ ਜੋ ਇਸ ਵੇਲੇ ਫਿਲੀਪਿੰਸ ਵਿਖੇ ਰਹਿੰਦੇ ਹਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੀ ਕਾਂਗਰਸੀ ਆਗੂ Gursimran Singh Mand ਦੀ ਐਕਸੀਡੈਂਟ ਵਿੱਚ ਹੋਈ ਮੌਤ?
ਸੋਸ਼ਲ ਮੀਡੀਆ ‘ਤੇ ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ ਦੀ ਮੌਤ ਦੀ ਖਬਰ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਖਬਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਸਿਮਰਨ ਸਿੰਘ ਮੰਡ ਦੀ ਕਾਰ ਹਾਦਸੇ ਵਿਚ ਮੌਤ ਹੋ ਗਈ। ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ ਸਹੀ ਸਲਾਮਤ ਹਨ। ਸੋਸ਼ਲ ਮੀਡਿਆ ਤੇ ਕਾਂਗਰਸੀ ਆਗੂ ਦੀ ਮੌਤ ਦਾ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ।

ਕੀ Captain Amarinder Singh ਨੇ ਚਰਨਜੀਤ ਚੰਨੀ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ?
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਚੰਨੀ, ਕੈਪਟਨ ਅਮਰਿੰਦਰ ਸਿੰਘ , ਅੰਬਿਕਾ ਸੋਨੀ ਸਮੇਤ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦਿਆਂ ਦੇਖਿਆ ਜਾ ਸਕਦਾ ਹੈ। ਤਸਵੀਰ ਹਾਲੀਆ ਨਹੀਂ ਸਗੋਂ 5 ਸਾਲ ਪੁਰਾਣੀ ਹੈ। ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।

ਕੀ CM ਚਰਨਜੀਤ ਚੰਨੀ ਨੂੰ ਗਲਾਸ ਦੀ ਥਾਂ ਕੋਲੀ ਵਿੱਚ ਦਿੱਤੀ ਗਈ ਚਾਹ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਧਾਰਮਿਕ ਰੰਗਤ ਦਿੰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੇਂ ਨਿਯੁਕਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਜਾਤੀ ਕਰਕੇ ਗਲਤ ਵਿਵਹਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਲਾਸ ਦੀ ਥਾਂ ਕੋਲੀ ‘ਚ ਚਾਹ ਦਿੱਤੀ ਗਈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ Charanjeet Channi ਨੂੰ ਕੋਲੀ ‘ਚ ਚਾਹ ਪੀਂਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਗੁੰਮਰਾਹਕੁੰਨ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਗਲਾਸ ਵਿੱਚ ਹੀ ਚਾਹ ਦਿੱਤੀ ਗਈ ਸੀ ਪਰ ਉਹਨਾਂ ਨੇ ਦੁਕਾਨ ਮਾਲਿਕ ਦੇ ਕੋਲੋਂ ਕੋਲੀ ਆਪਣੀ ਮਰਜ਼ੀ ਦੇ ਨਾਲ ਮੰਗਵਾਈ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ