ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਈਸਾਈ ਧਰਮ ਅਪਣਾ ਰਹੇ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਹਨ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਕਿਸਾਨਾਂ ਨੇ ਭਾਰਤੀ ਤਿਰੰਗੇ ਦਾ ਕੀਤਾ ਅਪਮਾਨ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਖਾਲਿਸਤਾਨੀ ਝੰਡੇ ਫੜ੍ਹੇ ਕੁਝ ਵਿਕਅਤੀਆਂ ਨੂੰ ਭਾਰਤੀ ਤਿਰੰਗਾ ਫਾੜ੍ਹਦੇ ਹੋਏ ਵੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਕਿਸਾਨਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਮਰੀਕਾ ਵਿਚ ਖਾਲਿਸਤਾਨੀ ਸਮਰਥਕਾਂ ਦੁਆਰਾ ਕੀਤੇ ਗਏ ਪ੍ਰਦਰਸ਼ਨ ਦੇ ਵੀਡੀਓ ਨੂੰ ਕਿਸਾਨਾਂ ਨਾਲ ਜੋੜਕੇ ਗੁੰਮਰਾਹਕੁੰਨ ਜਾਣਕਾਰੀ ਨਾਲ ਸ਼ੇਅਰ ਕੀਤਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਅਮਰੀਕਾ ਦੀ ਹੈ ਜਿਥੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਖਾਲਿਸਤਾਨ ਸਮਰਥਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ।

ਕੀ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅਪਣਾਇਆ ਈਸਾਈ ਧਰਮ?
ਸੋਸ਼ਲ ਮੀਡੀਆ ‘ਤੇ ਈਸਾਈ ਧਰਮ ਆਪਣਾ ਰਹੇ ਸਿੱਖ ਵਿਅਕਤੀ ਦਾ ਵੀਡੀਓ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਈਸਾਈ ਧਰਮ ਅਪਣਾ ਰਹੇ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਇਹ ਸੱਚ ਨਹੀਂ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ।ਵਾਇਰਲ ਹੋ ਰਹੀ ਵੀਡੀਓ ‘ਚ ਮੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਹਨ।

ਕੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ Indira Gandhi ਦੀ ਤਸਵੀਰ ਨੂੰ ਹੱਥ ਵਿੱਚ ਫੜਿਆ?
ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਹੱਥ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਤਸਵੀਰ ਫੜ੍ਹੀ ਹੋਈ ਹੈ। ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਆਪਣੇ ਹੱਥ ‘ਚ ਫੜ੍ਹਿਆ ਹੋਇਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਮੁੱਖ ਮੰਤਰੀ Charanjit Channi ਦੇ ਮੁੰਡੇ ਦੇ ਵਿਆਹ ਤੇ ਪਾਣੀ ਦੀ ਬੋਤਲ 800 ਰੁਪਏ ਦੀ ਸੀ?
ਸੋਸ਼ਲ ਮੀਡਿਆ ਤਿ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਸਪੁੱਤਰ ਦੇ ਵਿਆਹ ਦੇ ਮੌਕੇ ਤੇ ਖਾਣੇ ਦੇ ਨਾਲ ਵਰਤੀ ਗਈ ਪਾਣੀ ਦੇ ਬੋਤਲ ਦੀ ਕੀਮਤ 800 ਰੁਪਏ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁੰਨ ਹੈ। Himalayan ਦੇ ਪਾਣੀ ਦੀ ਬੋਤਲ ਦੀ ਕੀਮਤ 17 ਰੁਪਏ ਹੈ।

ਕੀ Captain Amarinder Singh ਅਤੇ ਬਾਦਲ ਪਰਿਵਾਰ ਆਪਿਸ ਵਿੱਚ ਹਨ ਰਿਸ਼ਤੇਦਾਰ?
ਸੋਸ਼ਲ ਮੀਡੀਆ ‘ਤੇ ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਤੇ ਦੀ ਮੰਗਣੀ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨਾਲ ਹੋ ਗਈ ਹੈ। ਇਹ ਸੱਚ ਨਹੀਂ ਹੈ। ਵਾਇਰਲ ਤਸਵੀਰ ਵਿੱਚ ਦਿਖਾਈ ਦੇ ਰਹੀ ਕੁੜੀ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ