ਕੁਝ ਦਿਨਾਂ ਪਹਿਲਾਂ ਫਤਹਿਗੜ੍ਹ ਸਾਹਿਬ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟ ਗਿਆ ਸੀ ਜਿਸ ਤੋਂ ਬਾਅਦ ਲੋਕਾਂ ਦੁਆਰਾ ਸੇਬਾਂ ਦੀਆਂ ਪੇਟੀਆਂ ਚੁੱਕਣ ਦੀਆਂ ਵੀਡੀਓ ਸੋਸ਼ਲ ਮੀਡਿਆ ਤੇ ਖੂਬ ਵਾਇਰਲ ਹੋਈਆਂ ਸੀ। ਮਾਮਲੇ ਦੇ ਵਿੱਚ ਸੇਬਾਂ ਦੀਆਂ 1265 ਪੇਟੀਆਂ ਲੁਟੇ ਜਾਣ ਦੀ ਵੀਡੀਓ ਵਾਇਰਲ ਹੋਣ ਤੇ ਪੁਲਿਸ ਨੇ 10 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਉਹਨਾਂ ਖਿਲਾਫ ਕੇਸ ਦਰਜ਼ ਕੀਤਾ ਸੀ। ਹਾਲਾਂਕਿ, ਇਸ ਮਾਮਲੇ ਦੇ ਵਿੱਚ 8 ਕਥਿਤ ਦੋਸ਼ੀਆਂ ਨੂੰ ਜਮਾਨਤ ਮਿਲ ਗਈ ਹੈ।
ਇਸ ਸਭ ਦੇ ਵਿੱਚ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕਾਂ ਨੂੰ ਕੋਲਡ ਡਰਿੰਕ ਦੀਆਂ ਬੋਤਲਾਂ ਸੜਕ ਤੋਂ ਚੋਰੀ ਕਰਦਿਆਂ ਦੇਖਿਆ ਜਾ ਸਕਦਾ ਹੈ।
ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘ਮਾਂ ਬਾਪੂ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਾਡਾ ਤੇ ਯਾਰ ਸੇਬ ਉਸਤੋਂ ਬਾਅਦ ਆਟਾ ਵਾਲਾ ਮਸਲਾ ਹੱਲ ਨਹੀਂ ਸੀ ਹੋਇਆ ਹਜੇ ਤੇ ਪੇਸ਼ੀਆਂ ਚਲ ਰਹੀਆਂ। ਆ ਨਵਾਂ ਠੰਡੇ ਵਾਲਾ ਕੰਮ ਹੋ ਗਿਆ।’
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਵਾਇਰਲ ਹੋ ਦਾਅਵੇ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ।ਅਸੀਂ ਪਾਇਆ ਕਿ ਕਈ ਸੋਸ਼ਲ ਮੀਡਿਆ ਯੂਜ਼ਰਾਂ ਨੇ ਵਾਇਰਲ ਵੀਡੀਓ ਨੂੰ ਪੁਰਾਣੀ ਅਤੇ ਕਪੂਰਥਲਾ ਦਾ ਦੱਸਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਫੇਸਬੁੱਕ ਪੇਜ ‘Freedom Press TV’ ਦੁਆਰਾ ਜੁਲਾਈ 23, 2019 ਨੂੰ ਅਪਲੋਡ ਮਿਲੀ।

ਇਸ ਦੇ ਨਾਲ ਹੀ ਸਾਨੂੰ ਵਾਇਰਲ ਵੀਡੀਓ ਇੱਕ ਹੋਰ ਫੇਸਬੁੱਕ ਯੂਜ਼ਰ ‘Inderjit Singh Maggo’ ਦੁਆਰਾ ਜੁਲਾਈ 23, 2017 ਨੂੰ ਅਪਲੋਡ ਮਿਲੀ। ਹਾਲਾਂਕਿ, ਵੀਡੀਓ ਦੇ ਨਾਲ ਸਾਨੂੰ ਕੋਈ ਜਾਣਕਾਰੀ ਨਹੀਂ ਮਿਲੀ।
ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਹੋਰ ਯੂਜ਼ਰਾਂ ਦੁਆਰਾ ਵੀ ਸਾਲ 2017 ‘ਚ ਅਪਲੋਡ ਮਿਲੀ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਸਾਨੂੰ ਵੀਡੀਓ ਦੀ ਅਸਲ ਤਾਰੀਖ ਅਤੇ ਮਾਮਲੇ ਦੇ ਬਾਰੇ ਵਿੱਚ ਜਾਣਕਾਰੀ ਨਹੀਂ ਜੁਟਾ ਸਕੇ ਹਾਂ ਪਰ ਇਹ ਸਪਸ਼ਟ ਹੈ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Missing Context
Our Sources
Facebook video uploaded by Inderjit Singh Mago on July 23,2017
Facebook video uploaded by Freedom Press TV on July 23,2019
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ