ਸੋਸ਼ਲ ਮੀਡੀਆ ‘ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਹਨਾਂ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਇੱਕ ਵਿਅਕਤੀ ਨੇ ਹਮਲਾ ਕਰ ਦਿੱਤਾ ਹੈ। ਪਹਿਲੀ ਤਸਵੀਰ ਵਿਚ ਇੱਕ ਸਿੱਖ ਵਿਅਕਤੀ ਨੂੰ ਇੱਕ ਦੂਜੇ ਸਿੱਖ ਵਿਅਕਤੀ ਦੇ ਥੱਪੜ ਮਾਰਦੇ ਵੇਖਿਆ ਜਾ ਸਕਦਾ ਹੈ ਜਦਕਿ ਦੂਜੀ ਤਸਵੀਰ ਦੇ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਜਖਮੀ ਹਾਲਤ ‘ਚ ਦੇਖਿਆ ਜਾ ਸਕਦਾ ਹੈ।
ਫੇਸਬੁੱਕ ਪੇਜ JattBLike ਨੇ ਵਾਇਰਲ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਲਿਖਿਆ, “ਢੱਡਰੀ ਵਲੋਂ ਗੁਰੂ ਸਾਹਿਬ ਜੀ ਦੀ ਨਿੰਦਿਆ ਕਰਨ ਤੇ ਗੁੱਸੇ ਚੇ ਆਏ ਇੱਕ ਸਿੰਘ ਨੇ ਢੱਡਰੀ ਦੇ ਮੂੰਹ ਦੇ ਜੜਿਆ ਥੱਪੜ ਤੇ ਲਾਹੀ ਪੱਗ’
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਹਨਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਵਾਇਰਲ ਹੋ ਰਹੀ ਇਹਨਾਂ ਤਸਵੀਰਾਂ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾ ਗੂਗਲ ਤੇ ਕੁਝ ਕੀ ਵਰਡ ਦੇ ਜਰੀਏ ਸਰਚ ਕੀਤਾ ਕਿ ਕੀ ਰਣਜੀਤ ਸਿੰਘ ਢੱਡਰੀਆਂ ਵਾਲਾ ਤੇ ਹਾਲ ਹੀ ਵਿੱਚ ਹਮਲਾ ਹੋਇਆ ਹੈ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਪਹਿਲੀ ਤਸਵੀਰ ਦੀ ਗੂਗਲ ਰਿਵਰਸ ਇਮੇਜ ਸਰਚ ਦੇ ਜ਼ਰੀਏ ਜਾਂਚ ਕੀਤੀ। ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪਹਿਲੀ ਤਸਵੀਰ ਇੰਡੀਆ ਟੁਡੇ ਦੁਆਰਾ ਅਪ੍ਰੈਲ 2015 ‘ਚ ਪ੍ਰਕਾਸ਼ਿਤ ਮਿਲੀ।

ਇੰਡੀਆ ਟੁਡੇ ਦੀ ਰਿਪੋਰਟ ਦੇ ਮੁਤਾਬਕ ਇਹ ਮਾਮਲਾ ਕਪੂਰਥਲਾ ਦਾ ਸੀ ਜਿਥੇ ਅਪ੍ਰੈਲ 2015 ‘ਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਿੰਘਾਂ ਵੱਲੋਂ ਕੁਝ ਪਾਠੀਆਂ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਗਿਆ। ਰਿਪੋਰਟ ਮੁਤਾਬਕ ਸਤਿਕਾਰ ਕਮੇਟੀ ਦੇ ਮੈਂਬਰ ਪਾਠੀਆਂ ਵੱਲੋਂ ਜਠੇਰੇ ‘ਚ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ ਤੋਂ ਨਰਾਜ਼ ਸਨ।
ਇਸ ਮਾਮਲੇ ਨੂੰ ਦ ਟ੍ਰਿਬਿਊਨ ਨੇ ਵੀ ਪ੍ਰਕਾਸ਼ਿਤ ਕੀਤਾ ਸੀ। ਇਸ ਮਾਮਲੇ ਦੇ ਵਿੱਚ ਸਤਿਕਾਰ ਕਮੇਟੀ ਦੇ ਖਿਲਾਫ ਕੇਸ ਵੀ ਦਰਜ਼ ਕੀਤਾ ਗਿਆ ਸੀ। ਇਸ ਘਟਨਾ ਨੂੰ ਲੈ ਕੇ ਐਸਜੀਪੀਸੀ ਦੇ ਪ੍ਰਧਾਨ ਮਰਹੂਮ ਅਵਤਾਰ ਸਿੰਘ ਮੱਕੜ ਵਲੋਂ ਨਿਖੇਧੀ ਕੀਤੀ ਗਈ ਸੀ।

ਪੜਤਾਲ ਨੂੰ ਅੱਗੇ ਵਧਾਉਂਦੇ ਅਸੀਂ ਵਾਇਰਲ ਹੋ ਰਹੀ ਦੂਜੀ ਤਸਵੀਰ ਨੂੰ ਰਿਵਰਸ ਇਮੇਜ ਦੇ ਜਰੀਏ ਸਰਚ ਕੀਤਾ ਪਰ ਇਸ ਤਸਵੀਰ ਦੇ ਬਾਰੇ ਵਿੱਚ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ। ਹਾਲਾਂਕਿ, ਸਾਨੂੰ ਕੀ ਵਰਡ ਸਰਚ ਦੇ ਜਰੀਏ ਇਹ ਜਾਣਕਾਰੀ ਮਿਲੀ ਕਿ 2016 ‘ਚ ਲੁਧਿਆਣਾ ਵਿਖੇ ਰਣਜੀਤ ਸਿੰਘ ‘ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀਡੀਓ ਜਾਰੀ ਕਰ ਅਪੀਲ ਕੀਤੀ ਸੀ। ਜੇਕਰ ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਦੇਖੀਏ ਤਾਂ ਉਸ ਸਮੇਂ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਜਿਹੜੇ ਕੱਪੜੇ ਪਾਏ ਹੋਏ ਸਨ ਉਹ ਵਾਇਰਲ ਤਸਵੀਰ ਨਾਲ ਮੈਚ ਕਰ ਰਹੇ ਹਨ ਪਰ ਉਨ੍ਹਾਂ ਦੀ ਪੱਗ ਨਾਲ ਕੋਈ ਬੇਅਦਬੀ ਨਹੀਂ ਹੋਈ ਸੀ।
ਇਸ ਦੇ ਨਾਲ ਹੀ ਜੇਕਰ ਅਸੀਂ ਵਾਇਰਲ ਤਸਵੀਰ ਨੂੰ ਧਿਆਨ ਨਾਲ ਵੇਖੀਏ ਤਾਂ ਇਹ ਸਾਫ ਪਤਾ ਲੱਗਦਾ ਹੈ ਕਿ ਤਸਵੀਰ ਵਿੱਚ ਮੁੱਛਾਂ ਅਤੇ ਦਾੜ੍ਹੀ ਦੇ ਨਾਲ ਛੇੜਖਾਨੀ ਕੀਤੀ ਗਈ ਹੈ ਪਰ ਅਸੀਂ ਇਸ ਵਾਇਰਲ ਤਸਵੀਰ ਦਾ ਅਸਲ ਸਰੋਤ ਨਹੀਂ ਪਤਾ ਕਰ ਸਕੇ ਹਾਂ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। 2015 ‘ਚ ਹੋਏ ਕਿਸੀ ਹੋਰ ਮਸਲੇ ਦੀ ਤਸਵੀਰ ਨੂੰ ਰਣਜੀਤ ਸਿੰਘ ਢੱਡਰੀਆਂ ਵਾਲਾ ਨਾਲ ਜੋੜਕੇ ਫਰਜ਼ੀ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ ਜਦਕਿ ਵਾਇਰਲ ਦੂਜੀ ਤਸਵੀਰ ਵੀ ਐਡਿਟਡ ਹੈ ਪਰ ਇਸ ਤਸਵੀਰ ਦੇ ਅਸਲ ਸਰੋਤ ਦਾ ਪਤਾ ਨਹੀਂ ਲੱਗ ਸਕਿਆ ਹੈ।
Result: False
Our Sources
Media report published by India Today
Media report published by The Tribune
Video report published by Hindustan Times Punjab
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ