Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ “ਸਿੱਧੂ ਮੂਸੇਵਾਲਾ” (Sidhu Moose Wala) ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਅੱਜ ਜਨਮ ਦਿਨ ਦੇ ਮੌਕੇ ਤੇ ਤਿੰਨ ਗਾਣਿਆਂ ਦੀ ਈਪੀ ਰਿਲੀਜ਼ ਕੀਤੀ ਗਈ ਜਿਸ ਵਿਚ ‘0008’, ‘Neal’ ਤੇ ‘Take Notes’ ਗਾਣੇ ਸ਼ਾਮਲ ਹਨ। ਇਸ ਈਪੀ ਦਾ ਨਾਮ ਮੂਸਪ੍ਰਿੰਟ (Moose Print) ਹੈ। ਯੂ ਟਿਊਬ ਤੇ ਇਸ ਈਪੀ ਦੇ ਗਾਣਿਆਂ ਨੂੰ ਇੱਕ ਕਰੋੜ ਤੋਂ ਵੱਧ ਲੋਕ ਹੁਣ ਤਕ ਦੇਖ ਚੁੱਕੇ ਹਨ।
ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਜਿਥੇ ਆਪਣੇ ਗਾਣਿਆਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਸਨ ਓਥੇ ਹੀ ਸਿੱਧੂ ਮੂਸੇਵਾਲਾ ਨੂੰ ਲੈ ਕੇ ਉਹਨਾਂ ਦੇ ਕਤਲ ਤੋਂ ਬਾਅਦ ਸਮੇਂ ਸਮੇਂ ਤੇ ਕਈ ਫਰਜ਼ੀ ਅਤੇ ਗੁੰਮਰਾਹਕੁੰਨ ਜਾਣਕਾਰੀਆਂ ਵੀ ਸਾਂਝੀ ਕੀਤੀ ਗਈਆਂ। ਇਸ ਰਿਪੋਰਟ ਵਿੱਚ ਅਸੀਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਅੱਜ ਤਕ ਵਾਇਰਲ ਹੋਏ ਦਾਅਵਿਆਂ ਬਾਰੇ ਦੱਸਾਂਗੇ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਨੂੰ ਵਾਇਰਲ ਕਰ ਦਾਅਵਾ ਕੀਤਾ ਗਿਆ ਕਿ ਵੀਡੀਓ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਗੱਲ ਨਾਲ ਲਗਾ ਰਹੇ ਸਨ। ਇਸ ਵੀਡੀਓ ਨੂੰ ਯੂਜ਼ਰ ਨੇ ਸਾਲ 2019 ਦਾ ਦੱਸਿਆ ਹੈ। ਇਹ ਦਾਅਵਾ ਫਰਜ਼ੀ ਸੀ। ਅਸਲ ਵਿੱਚ ਸਿੱਧੂ ਮੂਸੇਵਾਲਾ ਪੰਜਾਬੀ ਗਾਇਕ ਅਰਜਨ ਢਿੱਲੋਂ ਨਾਲ ਗਲੇ ਮਿਲ ਰਹੇ ਸਨ ਨਾ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ।
ਸੋਸ਼ਲ ਮੀਡਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਤਸਵੀਰ ਨੂੰ ਸ਼ੇਅਰ ਕੀਤਾ ਗਿਆ। ਵਾਇਰਲ ਤਸਵੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਧੂ ਮੂਸੇਵਾਲਾ ਦੇ ਸਾਮ੍ਹਣੇ ਹੱਥ ਜੋੜਕੇ ਖੜੇ ਦੇਖੇ ਜਾ ਸਕਦੇ ਹਨ। ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿੱਚ ਨਰਿੰਦਰ ਮੋਦੀ ਮਹਾਤਮਾ ਗਾਂਧੀ ਦੇ ਬੁੱਤ ਨੂੰ ਨਤਮਸਤਕ ਹੋ ਰਹੇ ਸਨ।
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋਈ ਜਿਸ ਵਿੱਚ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਨਾਅਰੇ ਸੁਣਾਈ ਦੇ ਰਹੇ ਹਨ। ਵੀਡੀਓ ਦੇ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਕਰਨ ਔਜਲਾ ਦੇ ਹੱਥ ਤੋਂ ਮਾਇਕ ਲੈਂਦਿਆਂ ਵੀ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਗਿਆ ਕਿ ਕਰਨ ਔਜਲਾ ਦੇ ਸ਼ੋ ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੇ ਨਾਅਰੇ ਲੱਗੇ। ਵਾਇਰਲ ਹੋ ਰਹੀ ਇਹ ਵੀਡੀਓ ਐਡੀਟਡ ਨਿਕਲੀ। ਕਰਨ ਔਜਲਾ ਦੇ ਇਸ ਸ਼ੋ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਨਾਅਰੇ ਨਹੀਂ ਲੱਗੇ ਸਨ।
ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਦੇ ਲਈ ਪਹੁੰਚੇ। ਵਾਇਰਲ ਹੋ ਰਹੀ ਵੀਡੀਓ ਵਿੱਚ ਅਦਾਕਾਰ ਅਮਿਤਾਭ ਬੱਚਨ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਜਯਾ ਬੱਚਨ ਨੂੰ ਵੀ ਦੇਖਿਆ ਜਾ ਸਕਦਾ ਹੈ। ਇਹ ਸੱਚ ਨਹੀਂ ਸੀ। ਅਮਿਤਾਭ ਬੱਚਨ ਸਿੱਧੂ ਮੁਸੇਵਾਲਾ ਦੇ ਘਰ ਨਹੀਂ ਸਗੋਂ ਸੰਤੂਰ ਵਾਦਕ ਪੰਡਿਤ ਸ਼ਿਵ ਕੁਮਾਰ ਸ਼ਰਮਾ ਦੇ ਅੰਤਿਮ ਸੰਸਕਾਰ ਦੇ ਮੌਕੇ ਤੇ ਉਨ੍ਹਾਂ ਦੇ ਘਰ ਪਹੁੰਚੇ ਸਨ।
ਸੋਸ਼ਲ ਮੀਡਿਆ ‘ਤੇ ਇੱਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ। ਇਸ ਵੀਡੀਓ ਵਿਚ ਬਲੈਰੋ ਸਵਾਰ ਬਦਮਾਸ਼ਾਂ ਨੂੰ ਗੋਲੀਆਂ ਚਲਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਗਿਆ ਕਿ ਇਹ ਵੀਡੀਓ ਸਿੱਧੂ ਮੂਸੇਵਾਲਾ ਦੇ ਕਤਲ ਦਾ ਹੈ। ਵਾਇਰਲ ਹੋ ਰਹੀ ਵੀਡੀਓ ਸਿੱਧੂ ਮੂਸੇਵਾਲਾ ਦੇ ਕਤਲ ਦਾ ਨਹੀਂ ਸਗੋਂ ਐਮਐਕਸ ਪਲੇਅਰ ਤੇ ਮੌਜੂਦ ਵੈਬ ਸੀਰੀਜ਼ ‘Shukla The Tiger’ ਦੇ ਇੱਕ ਸੀਨ ਦੀ ਸੀ। ਵੈਬ ਸੀਰੀਜ਼ ਦੇ ਸੀਨ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਵਾਇਰਲ ਕੀਤਾ ਗਿਆ।
ਸੋਸ਼ਲ ਮੀਡੀਆ ਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇੱਕ ਵੀਡੀਓ ਵਾਇਰਲ ਹੋਈ ਜਿਸ ਵਿਚ ਲੋਕਾਂ ਦੇ ਹੁਜੁਮ ਨੂੰ ਇੱਕ ਥਾਂ ‘ਤੇ ਕੱਠੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਾਟਰਮਾਰਕ ਵਿੱਚ ਸਿੱਧੂ ਮੂਸੇਵਾਲਾ ਲਿਖਿਆ ਹੋਇਆ ਹੈ ਅਤੇ ਵੀਡੀਓ ਵਿਚ ਕਿਸੇ ਦਾ ਅੰਤਿਮ ਸੰਸਕਾਰ ਹੁੰਦਾ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਗਿਆ ਕਿ ਇਹ ਵੀਡੀਓ ਸਿੱਧੂ ਮੂਸੇਵਾਲਾ ਦੇ ਅੰਤਮ ਸੰਸਕਾਰ ਦਾ ਹੈ। ਇਹ ਸੱਚ ਨਹੀਂ ਸੀ। ਵਾਇਰਲ ਵੀਡੀਓ ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਨਾਲ ਸੰਬੰਧਿਤ ਨਹੀਂ ਹੈ। ਵਾਇਰਲ ਵੀਡੀਓ ਲਗਭਗ 5 ਮਹੀਨੇ ਤੋਂ ਇੰਟਰਨੈੱਟ ‘ਤੇ ਮੌਜੂਦ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਫੇਸਬੁੱਕ ਤੇ ਪੋਸਟ ਪਾ ਕੇ ਜ਼ਿੰਮੇਵਾਰੀ ਲਈ ਸੀ। ਗੋਲਡੀ ਬਰਾੜ ਦੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਫੇਸਬੁੱਕ ਤੇ ਜ਼ਿੰਮੇਵਾਰੀ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਈ ਫੇਸਬੁੱਕ ਯੂਜ਼ਰ ਅਤੇ ਪ੍ਰਮੁੱਖ ਮੀਡੀਆ ਸੰਸਥਾਨਾਂ ਨੇ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਕਿ ਇਹ ਤਸਵੀਰ ਗੋਲਡੀ ਬਰਾੜ ਦੀ ਹੈ। ਵਾਇਰਲ ਤਸਵੀਰ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਦੀ ਨਹੀਂ ਸਗੋਂ ਉਸਦੇ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਸਾਥੀ ਗਗਨ ਬਰਾੜ ਦੀ ਸੀ ਜਿਸ ਨੂੰ ਪਿਛਲੇ ਸਾਲ ਪੰਜਾਬ ਪੁਲੀਸ ਨੇ ਜੁਆਇੰਟ ਆਪ੍ਰੇਸ਼ਨ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਸੋਲ ਤੋਂ ਪਿਛਲੇ ਸਾਲ 2021 ‘ਚ ਪੰਜਾਬ ਯੂਥ ਕਾਂਗਰਸ ਦੇ ਆਗੂ ਗੁਰਲਾਲ ਭਲਵਾਨ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਸੋਸ਼ਲ ਮੀਡੀਆ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਵਾਇਰਲ ਹੋਈ ਜਿਸ ਚ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੁਸੇਵਾਲਾ ਦੀ ਤਸਵੀਰ ਦਾ ਫਰੇਮ ਹੱਥ ਵਿੱਚ ਫੜਿਆ ਹੋਇਆ ਹੈ। ਇਸ ਤਸਵੀਰ ਨੂੰ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਖੂਬ ਸ਼ੇਅਰ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਨਿਕਲੀ। ਅਸਲ ਤਸਵੀਰ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕੇ ਦੇ ਨਾਲ ਅਸ਼ੋਕ ਚੱਕਰ ਵਾਲਾ ਫਰੇਮ ਫੜਿਆ ਹੋਇਆ ਸੀ।
ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਖਬਰ ਵਾਇਰਲ ਹੋਈ ਜਿਸ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਇਸ ਖਬਰ ਤੋਂ ਬਾਅਦ ਕਈ ਐਕਸ ਅਤੇ ਫੇਸਬੁੱਕ ਯੂਜ਼ਰਾਂ ਨੇ ਗੋਲਡੀ ਬਰਾੜ ਦੀ ਮੌਤ ਦੇ ਦਾਅਵੇ ਨਾਲ ਇੱਕ ਗੋਲੀਬਾਰੀ ਦੀ ਵੀਡੀਓ ਸ਼ੇਅਰ ਕੀਤੀ। ਇਹ ਸੱਚ ਨਹੀਂ ਸੀ। ਅਸਲ ਵਿੱਚ ਇਹ ਵੀਡੀਓ ਨਿਊ ਓਰਲੀਨਜ਼ ‘ਚ ਸਾਲ 2023 ‘ਚ ਹੋਈ ਗੋਲੀਬਾਰੀ ਦੀ ਹੈ। ਅਮਰੀਕੀ ਪੁਲਿਸ ਨੇ ਗੋਲਡੀ ਬਰਾੜ ਦੀ ਮੌਤ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਸੀ।
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋਈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਬਾਲੀਵੁੱਡ ਐਕਟਰ ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਬਾਲੀਵੁੱਡ ਐਕਟਰ ਸੰਜੇ ਦੱਤ ਨਹੀਂ ਸਗੋਂ ਸੂਫੀ ਗਾਇਕ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਹਨ।
ਫੈਕਟ ਚੈਕ ਅਤੇ ਅਪਡੇਟਸ ਲਈ ਸਾਡੇ WhatsApp ਚੈਨਲ ਨੂੰ ਫਾਲੋ ਕਰੋ: https://whatsapp.com/channel/0029Va23tYwLtOj7zEWzmC1Z
Shaminder Singh
June 29, 2025
Shaminder Singh
June 21, 2025
Shaminder Singh
March 4, 2025