ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਸੋਸ਼ਲ ਮੀਡੀਆ ‘ਤੇ ਆਪਣੇ ਬਿਆਨਾਂ ਨੂੰ ਲੈ ਕੇ ਅਕਸਰ ਚਰਚਾ ਦਾ ਵਿਸ਼ੈ ਰਹਿਣ ਵਾਲੇ ਸ਼ਿਵ ਸੈਨਾ ਪੰਜਾਬ ਦੇ ਆਗੂ ਅਮਿਤ ਅਰੋੜਾ ਦੀ ਇੱਕ ਤਸਵੀਰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਿੰਦੂ ਆਗੂ 4 ਕਿਲੋ ਚਿੱਟੇ ਸਣੇ ਕਾਬੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੈਨੇਡਾ ਸਰਕਾਰ ਨੇ RSS ‘ਤੇ ਲਗਾਈ ਪਾਬੰਦੀ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਸਰਕਾਰ ਨੇ ਰਾਸ਼ਟਰੀ ਸਵੈਮ ਸੇਵਕ ਤੇ ਪਾਬੰਦੀ ਲਗਾ ਦਿੱਤੀ ਹੈ। ਵਾਇਰਲ ਦਾਅਵਾ ਫਰਜ਼ੀ ਹੈ। ਕੈਨੇਡਾ ਸਰਕਾਰ ਨੇ ਆਰਐਸਐਸ ‘ਤੇ ਪਾਬੰਦੀ ਨੂੰ ਲੈ ਕੇ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ।

ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ 2 ਕਿਲੋ ਚਿੱਟੇ ਸਣੇ ਕੀਤਾ ਗਿਆ ਕਾਬੂ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ 2 ਕਿਲੋ ਚਿੱਟੇ ਸਣੇ ਕਾਬੂ ਕੀਤਾ ਗਿਆ। ਵਾਇਰਲ ਪੋਸਟ ਗੁੰਮਰਾਹਕੁੰਨ ਹੈ। ਇਹ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2016 ਦੀ ਹੈ। ਸ਼ਿਵ ਸੈਨਾ ਆਗੂ ਕਿਸੇ ਚਿੱਟੇ ਦੇ ਕੇਸ ‘ਚ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਿਗਰਟ ਪੀਣ ਤੋਂ ਰੋਕਣ ਤੇ ਵਿਅਕਤੀ ਨੇ ਕੁੜੀ ਨਾਲ ਕੀਤੀ ਬਦਤਮੀਜ਼ੀ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿਗਰਟ ਪੀਣ ਤੋਂ ਰੋਕਣ ਤੇ ਵਿਅਕਤੀ ਨੇ ਕੁੜੀ ਨਾਲ ਬਦਤਮੀਜ਼ੀ ਕੀਤੀ। ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸ ਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਕੈਨੇਡਾ ਨੇ ਹਾਲ ਹੀ ਵਿੱਚ ਯਾਤਰਾ ਐਡਵਾਇਜ਼ਰੀ ਨੂੰ ਅਪਡੇਟ ਕੀਤਾ?
ਕਈ ਪ੍ਰਮੁੱਖ ਮੀਡਿਆ ਅਦਾਰਿਆਂ ਨੇ ਦਾਅਵਾ ਕੀਤਾ ਕਿ ਕੈਨੇਡਾ ਨੇ ਹਾਲ ਹੀ ਵਿੱਚ ਯਾਤਰਾ ਐਡਵਾਇਜ਼ਰੀ ਨੂੰ ਅਪਡੇਟ ਕੀਤਾ ਹੈ। ਕੈਨੇਡਾ ਦੁਆਰਾ ਨਵੀਂ ਯਾਤਰਾ ਐਡਵਾਇਜ਼ਰੀ ਬਾਰੇ ਕੀਤਾ ਗਿਆ ਦਾਅਵਾ ਗਲਤ ਹੈ। ਇਹ ਜਾਣਕਾਰੀ 27 ਜੁਲਾਈ, 2021 ਤੋਂ ਲਾਗੂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ