ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨੌਜਵਾਨ ਜਿਸ ਨੇ ਆਮ ਆਦਮੀ ਪਾਰਟੀ ਦਾ ਸਕਾਰਫ ਪਹਿਨਿਆ ਹੋਇਆ ਹੈ, ਉਸਨੂੰ ਕਹਿੰਦੇ ਹੋਇਆ ਸੁਣਿਆ ਜਾ ਸਕਦਾ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਵੋਟ ਮੋਦੀ ਨੂੰ ਪਾਵਾਂਗੇ ਤੇ ਸੈਂਟਰ ਵਿੱਚ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਵਾਂਗੇ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦਾ ਪੱਖ ਪੂਰ ਰਹੀ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਦਿੱਲੀ ਵਿੱਚ 46 ਲੱਖ ਪਰਿਵਾਰਾਂ ਦੀ ਸਬਸਿਡੀ ਵਾਲ਼ੀ ਬਿਜਲੀ ਸੇਵਾ ਹੋਈ ਬੰਦ?
ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਮਾਰਲੇਨਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਦਿੱਤੀ ਜਾਂਦੀ ਬਿਜਲੀ ਸਬਸਿਡੀ ਬੰਦ ਹੋ ਗਈ ਹੈ। ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਅਤੀਸ਼ੀ ਮਾਰਲੇਨਾ ਦੁਆਰਾ ਅਪ੍ਰੈਲ 2023 ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਦਾ ਇੱਕ ਅਧੂਰਾ ਵੀਡੀਓ ਹਾਲ ਹੀ ਦੇ ਦਿਨਾਂ ਦਾ ਦੱਸਿਆ ਜਾ ਰਿਹਾ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ?
29 ਮਈ 2024 ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੀ ਦੂਜੀ ਬਰਸੀ ਮਨਾਈ ਗਈ ਸੀ। ਪਿੰਡ ਦੇ ਹੀ ਗੁਰੂਦਵਾਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਇਸ ਦੌਰਾਨ ਬਰਸੀ ਨਾਲ ਜੋੜਕੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ 29 ਮਈ 2024 ਦਾ ਹੈ ਜਦੋਂ ਸਿੱਧੂ ਦੀ ਦੂਜੀ ਬਰਸੀ ਮੌਕੇ ਕਿਸਾਨ ਆਗੂ ਸਿੱਧੂ ਦੇ ਘਰ ਉਸਦੇ ਪਿਤਾ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਸਿੱਧੂ ਦੇ ਪਿਤਾ ਬਲਕੌਰ ਸਿੰਘ ਨਾਲ ਪ੍ਰਚਾਰਕ ਰਣਜੀਤ ਸਿੰਘ ਢਡਰੀਆਂਵਾਲੇ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ ਪਰਮੇਸ਼ਰ ਦੁਆਰ ਦੁੱਖ ਸਾਂਝਾ ਕਰਨ ਪਹੁੰਚੇ ਸਨ।

ਆਪ ਵਿਧਾਇਕ ਬਲਕਾਰ ਸਿੱਧੂ ਨੇ ਆਪ ਪਾਰਟੀ ਨੂੰ ਵੋਟ ਨਾ ਪਾਉਣ ਦੀ ਕੀਤੀ ਅਪੀਲ? ਪੁਰਾਣੀ ਵੀਡੀਓ ਵਾਇਰਲ
ਸੋਸ਼ਲ ਮੀਡਿਆ ਤੇ ਪੰਜਾਬੀ ਲੋਕ ਗਾਇਕ ਅਤੇ ਬਠਿੰਡਾ ਦੇ ਰਾਮਪੁਰਾ ਫੁਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਲਕਾਰ ਸਿੱਧੂ ਆਪਣੀ ਆਮ ਆਦਮੀ ਪਾਰਟੀ ਖਿਲਾਫ ਬੋਲ ਰਹੇ ਹਨ ਅਤੇ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਦੀ ਅਪੀਲ ਕਰ ਰਹੇ ਹਨ। ਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਇਹ ਵੀਡੀਓ ਤਕਰੀਬਨ 7 ਸਾਲ ਪੁਰਾਣੀ ਹੈ ਜਦੋਂ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਹਰਸਿਮਰਤ ਕੌਰ ਬਾਦਲ ਨੇ ਹੱਥ ਵਿੱਚ ਫੜੀ ਰਾਮ ਰਹੀਮ ਦੀ ਤਸਵੀਰ? ਵਾਇਰਲ ਤਸਵੀਰ ਐਡੀਟਡ ਹੈ
ਸੋਸ਼ਲ ਮੀਡਿਆ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਦੇ ਹੱਥ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਤਸਵੀਰ ਦੇਖੀ ਜਾ ਸਕਦੀ ਹੈ। ਸੋਸ਼ਲ ਮੀਡਿਆ ਤੇ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।

ਆਮ ਆਦਮੀ ਪਾਰਟੀ ਦੇ ਸਪੋਰਟਰ ਨੇ ਭਾਜਪਾ ਨੂੰ ਵੋਟ ਪਾਉਣ ਦੀ ਕਹੀ ਗੱਲ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨੌਜਵਾਨ ਜਿਸ ਨੇ ਆਮ ਆਦਮੀ ਪਾਰਟੀ ਦਾ ਸਕਾਰਫ ਪਹਿਨਿਆ ਹੋਇਆ ਹੈ, ਉਸਨੂੰ ਕਹਿੰਦੇ ਹੋਇਆ ਸੁਣਿਆ ਜਾ ਸਕਦਾ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਵੋਟ ਮੋਦੀ ਨੂੰ ਪਾਵਾਂਗੇ ਤੇ ਸੈਂਟਰ ਵਿੱਚ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਵਾਂਗੇ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦਾ ਪੱਖ ਪੂਰ ਰਹੀ ਹੈ। ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਅਧੂਰਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।