ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਨੇ ਦਾਅਵਾ ਕੀਤਾ ਕਿ ਬਠਿੰਡਾ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਤੀਜੀ ਸਭ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਸਰਕਾਰ ਨੇ ਅਗਨੀਪਥ ਯੋਜਨਾ ‘ਚ ਕੀਤਾ ਬਦਲਾਅ?
ਸੋਸ਼ਲ ਮੀਡੀਆ ‘ਤੇ ਇੱਕ ਦਸਤਾਵੇਜ਼ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੋਦੀ ਸਰਕਾਰ ਨੇ ਭਾਰਤੀ ਸੈਨਾਵਾਂ ਵਿੱਚ ਭਰਤੀ ਲਈ ਅਗਨੀਪਥ ਯੋਜਨਾ ਨੂੰ “ਮੁੜ ਲਾਂਚ” ਕਰਨ ਦਾ ਐਲਾਨ ਕੀਤਾ ਹੈ। ਵਾਇਰਲ ਦਸਤਾਵੇਜ਼ ਵਿੱਚ ਅੱਗੇ ਦਾਅਵਾ ਕੀਤਾ ਗਿਆ ਹੈ ਕਿ ਯੋਜਨਾ ਵਿੱਚ ਤਬਦੀਲੀਆਂ ਦੀ ਵੱਧ ਰਹੀ ਮੰਗ ਦੇ ਵਿਚਕਾਰ ਸਮੀਖਿਆ ਤੋਂ ਬਾਅਦ, ਅਗਨੀਪਥ ਯੋਜਨਾ ਨੂੰ ਸੈਨਿਕ ਸਨਮਾਨ ਯੋਜਨਾ ਵਿੱਚ ਬਦਲ ਦਿੱਤਾ ਗਿਆ ਹੈ। ਅਗਨੀਪਥ ਯੋਜਨਾ ‘ਚ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਗਿਆ ਹੈ। ਸੈਨਿਕ ਸਨਮਾਨ ਯੋਜਨਾ ਦੇ ਤੌਰ ‘ਤੇ ਅਗਨੀਪਥ ਯੋਜਨਾ ਨੂੰ ਦੁਬਾਰਾ ਲਾਂਚ ਕਰਨ ਦਾ ਦਾਅਵਾ ਕਰਨ ਵਾਲਾ ਵਾਇਰਲ ਦਸਤਾਵੇਜ਼ ਫਰਜ਼ੀ ਹੈ।

ਪੰਜਾਬੀ ਗਾਇਕ ਸ਼ੁਭ ਨੇ ਕੀਤੀ WWE ਵਿੱਚ ਐਂਟਰੀ?
ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਸ਼ੁਭ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਸ਼ੁਭ ਨੂੰ ਨੂੰ ਭੀੜ੍ਹ ਵਿਚ ਐਂਟਰੀ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗਾਇਕ ਸ਼ੁਭ ਨੇ ਰੈਸਲਿੰਗ ਪਲੇਟਫਾਰਮ WWE ਵਿੱਚ ਐਂਟਰੀ ਕੀਤੀ। ਵਾਇਰਲ ਵੀਡੀਓ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ। ਦੋ ਵੀਡੀਓ ਨੂੰ ਜੋੜਕੇ ਬਣਾਇਆ ਗਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੁਲ ਡਿੱਗਣ ਦੀ ਇਹ ਵਾਇਰਲ ਵੀਡੀਓ ਪੁਰਾਣੀ ਹੈ
ਸੋਸ਼ਲ ਮੀਡੀਆ ‘ਤੇ ਇੱਕ ਪੁਲ ਦੇ ਡਿੱਗਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਿਹਾਰ ਦਾ ਹੈ ਜਿਥੇ ਉਦਘਾਟਨ ਤੋਂ ਪਹਿਲਾਂ ਇੱਕ ਉਸਾਰੀ ਅਧੀਨ 1200 ਕਰੋੜ ਦੀ ਲਾਗਤ ਵਾਲਾ ਪੁਲ ਡਿੱਗ ਪਿਆ। ਗੌਰਤਲਬ ਹੈ ਕਿ ਬੀਤੇ ਦਿਨ ਬਿਹਾਰ ਦੇ ਅਰਰਿਆ ਵਿਖੇ ਉਦਘਾਟਨ ਤੋਂ ਪਹਿਲਾਂ ਪੁਲ ਡਿੱਗ ਗਿਆ ਸੀ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਹੈ।

ਬਠਿੰਡਾ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਤੀਜੀ ਸਭ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ?
ਆਪਣੀ ਧੰਨਵਾਦ ਸਪੀਚ ਦੌਰਾਨ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਬਠਿੰਡਾ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਤੀਜੀ ਸਭ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ। ਇਸ ਦਾਅਵੇ ਨੂੰ 44 ਸਕਿੰਡ ਤੋਂ ਸੁਣਿਆ ਜਾ ਸਕਦਾ ਹੈ। ਵਾਇਰਲ ਹੋ ਰਿਹਾ ਦਾਅਵਾ ਗ਼ਲਤ ਹੈ।

ਕੀ 2019 ਲੋਕ ਸਭਾ ਚੋਣਾਂ ‘ਚ ਵਾਰਾਣਸੀ ਵਿੱਚ ਵੋਟਿੰਗ ਤੋਂ ਵੱਧ ਗਿਣਤੀ ਹੋਈ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਦਾਅਵਾ ਕਰ ਰਿਹਾ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵਾਰਾਣਸੀ ‘ਚ 11 ਲੱਖ ਵੋਟਾਂ ਪਈਆਂ ਸਨ, ਪਰ ਈਵੀਐਮ ਵਿੱਚ 12 ਲੱਖ 87000 ਵੋਟਾਂ ਦੀ ਗਿਣਤੀ ਹੋਈ ਸੀ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਅਤੇ ਗੁੰਮਰਾਹਕੁੰਨ ਹੈ। ਪੁਰਾਣੀ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।