ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਵੀਡੀਓ ਖੂਬ ਵਾਇਰਲ ਹੋਈ ਜਿਸ ਵਿਚ ਇੱਕ ਜਹਾਜ਼ ਦਰੱਖਤਾਂ ਦੇ ਵਿਚਕਾਰ ਜਾ ਡਿੱਗਦਾ ਹੈ ਅਤੇ ਉਥੇ ਅੱਗ ਦੀਆਂ ਲਪਟਾਂ ਨਿਕਲਣ ਲੱਗਦੀਆਂ ਹਨ। ਵੀਡੀਓ ਨੂੰ ਨੇਪਾਲ ਦੇ ਪੋਖ਼ਰਾ ਕੌਮਾਂਤਰੀ ਹਵਾਈ ਅੱਡੇ ਦੇ ਨੇੜੇ ਯਤੀ ਏਅਰਲਾਇਨਜ਼ ਦੇ ਹਾਦਸਾਗ੍ਰਸਤ ਜਹਾਜ਼ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਯੂਕਰੇਨ ‘ਚ ਹਾਲ ਹੀ ਵਿੱਚ ਹੋਏ ਹੈਲੀਕਾਪਟਰ ਹਾਦਸੇ ਦੀ ਹੈ ਇਹ ਵੀਡੀਓ?
ਹਾਦਸਾਗ੍ਰਸਤ ਜਹਾਜ਼ ਦੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬ੍ਰੋਵੇਰੀ ਸ਼ਹਿਰ ਵਿੱਚ ਕੀਵ ਦੇ ਬਾਹਰ ਹੋਏ ਹੈਲੀਕਾਪਟਰ ਹਾਦਸੇ ਦੀ ਹੈ ਜਿਸ ਵਿੱਚ ਯੂਕਰੇਨ ਦੇ ਗ੍ਰਹਿ ਮੰਤਰੀ ਸਮੇਤ 16 ਲੋਕਾਂ ਦੀ ਮੌਤ ਹੋ ਗਈ। ਇਹ ਸੱਚ ਨਹੀਂ ਹੈ। ਰੂਸ ‘ਚ ਵਾਪਰੇ ਅੱਠ ਸਾਲ ਪੁਰਾਣੇ ਜਹਾਜ਼ ਹਾਦਸੇ ਦੀ ਵੀਡੀਓ ਨੂੰ ਯੂਕਰੇਨ ਵਿੱਚ ਹਾਲ ਹੀ ਵਿੱਚ ਵਾਪਰੇ ਜਹਾਜ਼ ਹਾਦਸੇ ਨਾਲ ਜੋੜਕੇ ਸਾਂਝਾ ਕੀਤਾ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ
ਵਾਇਰਲ ਤਸਵੀਰ ਵਿੱਚ ਬਲਬੀਰ ਸਿੰਘ ਸੀਚੇਵਾਲ ਨੂੰ ਕਿਸੇ ਵਿਅਕਤੀ ਨਾਲ ਖੜੇ ਦੇਖਿਆ ਜਾ ਸਕਦਾ ਹੈ ਅਤੇ ਉਹਨਾਂ ਦੇ ਹੱਥ ਵਿੱਚ ਟ੍ਰਾਫ਼ੀ ਦੇਖੀ ਜਾ ਸਕਦਾ ਹੈ ਜਿਸ ਤੇ ਕੁਝ ਅਪਸ਼ਬਦ ਲਿਖੇ ਹੋਏ ਹਨ। ਤਸਵੀਰ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।

ਕੀ ਹਾਲ ਹੀ ਵਿੱਚ ਕੜਾਕੇ ਦੀ ਠੰਡ ਕਾਰਨ ਬਜ਼ੁਰਗ ਰਿਕਸ਼ਾ ਚਾਲਕ ਦੀ ਹੋਈ ਮੌਤ?
ਵਾਇਰਲ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਕੜਾਕੇ ਦੀ ਠੰਢ ਕਾਰਨ ਇਕ ਬਜ਼ੁਰਗ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਠੰਢ ਕਾਰਨ ਬਜ਼ੁਰਗ ਰਿਕਸ਼ਾ ਚਾਲਕ ਦੀ ਮੌਤ ਦੇ ਨਾਂ ‘ਤੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਤਸਵੀਰ ਸਾਲ 2015 ਤੋਂ ਇੰਟਰਨੈੱਟ ‘ਤੇ ਮੌਜੂਦ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਗੁਜਰਾਤ ਵਿੱਚ ਪਤੰਗ ਦੇ ਨਾਲ ਉੱਡ ਚੱਲੀ ਸੀ 3 ਸਾਲ ਦੀ ਬੱਚੀ? ਤਾਈਵਾਨ ਦੀ ਵੀਡੀਓ ਵਾਇਰਲ
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਹਿਮਦਾਬਾਦ ਵਿੱਚ ਮੱਕਰ ਸਕ੍ਰਾਂਤੀ ਮੌਕੇ 3 ਸਾਲ ਦੀ ਬੱਚੀ ਪਤੰਗ ਦੇ ਨਾਲ ਉੱਡ ਗਈ। ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਹੋ ਰਹੀ ਵੀਡੀਓ ਅਸਲ ਵਿੱਚ ਤਾਈਵਾਨ ਅਤੇ ਸਾਲ 2020 ਦੀ ਹੈ। ਵੀਡੀਓ ਨੂੰ ਅਹਿਮਦਾਬਾਦ ਦਾ ਦੱਸਕੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।

ਕੀ ਨੇਪਾਲ ‘ਚ ਹਾਲ ਹੀ ਵਿੱਚ ਹੋਏ ਹਵਾਈ ਹਾਦਸੇ ਦੀ ਹੈ ਇਹ ਵਾਇਰਲ ਵੀਡੀਓ?
ਸੋਸ਼ਲ ਮੀਡਿਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਜਹਾਜ਼ ਦਰੱਖਤਾਂ ਦੇ ਵਿਚਕਾਰ ਜਾ ਡਿੱਗਦਾ ਹੈ ਅਤੇ ਉਥੇ ਅੱਗ ਦੀਆਂ ਲਪਟਾਂ ਨਿਕਲਣ ਲੱਗਦੀਆਂ ਹਨ। ਵੀਡੀਓ ਨੂੰ ਨੇਪਾਲ ਵਿੱਚ ਹੋਏ ਜਹਾਜ਼ ਹਾਦਸੇ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਨੇਪਾਲ ਵਿੱਚ ਹਾਲ ਹੀ ਵਿੱਚ ਹੋਏ ਜਹਾਜ਼ ਹਾਦਸੇ ਦੇ ਨਾਮ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਸਾਲ 2021 ਅਤੇ ਰੂਸ ਵਿੱਚ ਹੋਏ ਹਵਾਈ ਹਾਦਸੇ ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044