ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਜ਼ਰਾਈਲ-ਫਲਸਤੀਨ ਵਿਚਾਲੇ ਸੰਘਰਸ਼ ਦੌਰਾਨ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸੇ ਤਰ੍ਹਾਂ ਇੱਕ ਹੋਰ ਦਾਅਵਾ ਸੋਸ਼ਲ ਮੀਡਿਆ ਤੇ ਵਾਇਰਲ ਹੋਇਆ ਜਿਸ ਮੁਤਾਬਕ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਕੰਧ ਨੂੰ ਤੋੜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸੰਯੁਕਤ ਰਾਸ਼ਟਰ ਵਿੱਚ ਇਜ਼ਰਾਈਲ ਡਿਪਲੋਮੈਟ ਦੁਆਰਾ ਰਿਪੋਰਟ ਫਾੜੇ ਜਾਣ ਦੀ ਪੁਰਾਣੀ ਵੀਡੀਓ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਦਾ ਹੈ ਜਦੋਂ ਇਜ਼ਰਾਈਲ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਸੰਯੁਕਤ ਰਾਸ਼ਟਰ ਵਿੱਚ ਬੁਲਾਇਆ ਗਿਆ ਸੀ ਅਤੇ 20 ਪੰਨਿਆਂ ਦੀ ਰਿਪੋਰਟ ਦਿੱਤੀ ਗਈ ਸੀ ਤਾਂ ਇਜ਼ਰਾਈਲੀ ਪ੍ਰਤੀਨਿਧੀ ਨੇ ਸਟੇਜ ਤੋਂ ਹੀ ਇਸ ਨੂੰ ਪਾੜ ਦਿੱਤਾ ਸੀ। ਵਾਇਰਲ ਹੋ ਰਿਹਾ ਵੀਡੀਓ ਵੀਡੀਓ ਹਾਲ ਦਾ ਨਹੀਂ ਸਗੋਂ ਸਾਲ 2021 ਦਾ ਹੈ।

ਕੀ ਭਗਵੰਤ ਮਾਨ ਆਪਣੀ ਹੀ ਸਰਕਾਰ ‘ਤੇ ਤੰਜ ਕਸ ਰਹੇ ਹਨ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਹੀ ਸਰਕਾਰ ‘ਤੇ ਤੰਜ ਕਸ ਰਹੇ ਹਨ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ ਚੋਣਾਂ ਤੋਂ ਪਹਿਲਾਂ ਮੁਕਤਸਰ ਰੈਲੀ ਦੀ ਹੈ। ਭਗਵੰਤ ਮਾਨ ਸਟੇਜ ਤੋਂ ਕਾਂਗਰਸ ਸਰਕਾਰ ਤੇ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨਾ ਸਾਧ ਰਹੇ ਸਨ।

ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਦੀ ਵਾਇਰਲ ਹੋ ਰਹੀ ਇਹ ਵੀਡੀਓ ਪੁਰਾਣੀ ਹੈ
ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਸੁਖਪਾਲ ਖਹਿਰਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੈਰਾਸ਼ੂਟ ਰਾਹੀਂ ਉਤਰ ਰਹੇ ਵਿਅਕਤੀਆਂ ਦਾ ਇਹ ਵੀਡੀਓ ਇਜ਼ਰਾਈਲ-ਫਲਸਤੀਨ ਸੰਘਰਸ਼ ਨਾਲ ਸਬੰਧਤ ਨਹੀਂ ਹੈ
ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਇਜ਼ਰਾਈਲ ਤੇ ਹਮਲੇ ਦੇ ਲਈ ਮੋਟਰ ਫਿਟਡ ਗਲਾਈਡਰ ਤੋਂ ਹਮਾਸ ਲੜਾਕੇ ਉੱਤਰ ਰਹੇ ਹਨ। ਇਹ ਦਾਅਵਾ ਸੱਚ ਨਹੀਂ ਹੈ। ਇਹ ਵੀਡੀਓ ਇਜ਼ਿਪਟ ਦੀ ਰਾਜਧਾਨੀ ਕਾਇਰੋ ਦਾ ਹੈ। ਵੀਡੀਓ ਮਿਸਰ ਦੀ ਰਾਜਧਾਨੀ ਕਾਇਰੋ ਦੇ ਅਲ-ਨਾਸਰ ਸਪੋਰਟਸ ਕਲੱਬ ਦਾ ਹੈ।

ਫਤਿਹਗੜ੍ਹ ਸਾਹਿਬ ਸ਼ਹੀਦੀ ਕੰਧ ਨੂੰ ਤੋੜਿਆ ਜਾ ਰਿਹਾ ਹੈ? SGPC ਨੇ ਦਾਅਵੇ ਨੂੰ ਫਰਜ਼ੀ ਦੱਸਿਆ
ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਰ ਸੇਵਾ ਕਰਨ ਵਾਲੇ ਵਾਲੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਵਿੱਤਰ ਅਸਥਾਨ ਸਹੀਦੀ ਕੰਧ ਤੋੜਨ ਜਾ ਰਹੇ ਹਨ ਅਤੇ ਸਾਹਿਬਜਾਦਿਆਂ ਵਾਲੀ ਕੰਧ ਵਾਲੀ ਜਗ੍ਹਾ ਖਾਲੀ ਕਰਵਾ ਲਈ ਗਈ ਹੈ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। SGPC ਨੇ ਵਾਇਰਲ ਨੂੰ ਫਰਜ਼ੀ ਦੱਸਦਿਆਂ ਦਾਅਵੇ ਦਾ ਖੰਡਨ ਕੀਤਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।