ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਕੀਤੀ ਜਾ ਰਹੀ ਹੈ ਜਿਸਦੇ ਵਿਚ ਪੁਲਿਸ ਦੀ ਗ੍ਰਿਫਤਾਰੀ ‘ਚ ਇੱਕ ਵਿਅਕਤੀ ਨੂੰ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਦੇ ਖੇਡ ਸਟੇਡੀਅਮ ਵਿਚ ਹੋਏ ਖੇਡਾਂ ਵਤਨ ਪੰਜਾਬ ਦੀਆਂ ਦੇ ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ (ਆਪ) ਦੇ ਸਰਕਲ ਪ੍ਰਧਾਨ ਤੋਂ ਚੋਰੀ ਕੀਤੇ ਮਹਿੰਗੇ ਮੋਬਾਇਲ ਬਰਾਮਦ ਹੋਏ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪੰਜਾਬ ਵਿੱਚ ਅਧਿਆਪਕ ਦਿਵਸ ਦੇ ਮੌਕੇ ਤੇ ਅਧਿਆਪਕਾਂ ਦੇ ਨਾਲ ਕੁੱਟਮਾਰ ਕੀਤੀ ਗਈ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਅਧਿਆਪਕ ਦਿਵਸ ਦੇ ਮੌਕੇ ਤੇ ਅਧਿਆਪਕਾਂ ਦੇ ਨਾਲ ਕੁੱਟਮਾਰ ਕੀਤੀ ਗਈ। ਪੰਜਾਬ ਵਿੱਚ ਅਧਿਆਪਕਾਂ ਵੱਲੋਂ ਕੀਤੇ ਗਏ ਧਰਨੇ ਦੌਰਾਨ ਲਾਠੀਚਾਰਜ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਤੁਸੀਂ ਟੀਕੇ ਲਾ ਬੀਜੀ ਸਬਜ਼ੀਆਂ ਖਾ ਰਹੇ ਹੋ?
ਵੀਡੀਓ ਵਿਚ ਕੁਝ ਲੋਕਾਂ ਨੂੰ ਸਬਜ਼ੀਆਂ ਦੇ ਖੇਤ ‘ਚ ਫਸਲ ਨੂੰ ਟੀਕੇ ਲਾਉਂਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਅਸਲ ਘਟਨਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਿਹਾ ਵੀਡੀਓ ਅਸਲ ਘਟਨਾ ਨਹੀਂ ਸਗੋਂ ਇੱਕ ਸਕ੍ਰਿਪਟਿਡ ਨਾਟਕ ਹੈ। ਵੀਡੀਓ ਨੂੰ ਲੋਕਾਂ ਨੂੰ ਜਾਗਰੂਕ ਕਰਨ ਲਈ ਬਣਾਇਆ ਗਿਆ ਹੈ।

ਆਪ ਦਾ ਸਰਕਲ ਪ੍ਰਧਾਨ ਮੋਬਾਈਲ ਚੋਰੀ ਕਰਦਾ ਫੜ੍ਹਿਆ ਗਿਆ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤੋਂ ਚੋਰੀ ਕੀਤੇ ਮਹਿੰਗੇ ਮੋਬਾਇਲ ਬਰਾਮਦ ਹੋਏ। ਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਤਸਵੀਰ ਬਠਿੰਡਾ ਪੁਲਿਸ ਵਲੋਂ ਗ੍ਰਿਫਤਾਰ ਕਿੱਤੇ ਗਏ ਇੱਕ ਵਿਅਕਤੀ ਦੀ ਹੈ, ਜਿਸਦੇ ਕੋਲੋਂ ਪੁਲਿਸ ਨੇ ਇੱਕ ਪਿਸਟਲ ਦੇਸੀ,30 ਬੋਰ ਸਮੇਤ 3 ਜਿੰਦਾ ਰੌਂਦ ਬਰਾਮਦ ਕੀਤੇ ਗਏ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਭਾਜਪਾ ਦਾ ਝੰਡਾ ਲੈ ਕੇ ਪਾਰਟੀ ਸਮਰਥਕਾਂ ਨੇ ਦੇਖਿਆ ਏਸ਼ੀਆ ਕੱਪ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਦਾ ਝੰਡੇ ਲੈ ਕੇ ਬੀਜੇਪੀ ਪਾਰਟੀ ਸਮਰਥਕਾਂ ਨੇ ਏਸ਼ੀਆ ਕੱਪ ਦਾ ਮੈਚ ਦੇਖਿਆ। ਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਤਸਵੀਰ ਏਸ਼ੀਆ ਕੱਪ ਦੀ ਨਹੀਂ ਸਗੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਦੀ ਹੈ ਜੋ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇੰਗਲੈਂਡ ‘ਚ ਖੇਡਿਆ ਗਿਆ ਸੀ।

ਬੀਮਾਰ ਚੀਤੇ ਦੀ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਹੋਈ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਮੱਧ ਪ੍ਰਦੇਸ਼ ਵਿੱਚ ਚੀਤੇ ਨੇ ਡਿਸਟਿਲਰੀ ਤੋਂ ਸ਼ਰਾਬ ਪੀਤੀ, ਜਿਸ ਕਾਰਨ ਚੀਤਾ ਸ਼ਰਾਬੀ ਦੀ ਹਾਲਤ ਵਿਚ ਆ ਗਿਆ। ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵੀਡੀਓ ‘ਚ ਨਜ਼ਰ ਆ ਰਿਹਾ ਤੇਂਦੁਆ ਬੀਮਾਰ ਸੀ, ਜਿਸ ਕਾਰਨ ਉਹ ਅਜਿਹੀਆਂ ਹਰਕਤਾਂ ਕਰ ਰਿਹਾ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ