Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਖੂਬ ਵਾਇਰਲ ਹੋਈ ਜਿਸ ਵਿਚ 2 ਬੱਚਿਆਂ ਨੂੰ ਚਿੱਕੜ ਨਾਲ ਭਰੇ ਤੰਬੂ ਵਿੱਚ ਸੁੱਤੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ਯੂਜ਼ਰ ਇਸ ਇਸ ਤਸਵੀਰ ਨੂੰ ਅਸਲ ਦੱਸਕੇ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਸੋਸ਼ਲ ਮੀਡੀਆ ‘ਤੇ ਫਰਾਂਸ ਵਿਖੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਆਈਫਲ ਟਾਵਰ ਪੈਰਿਸ ਦੇ ਸਾਹਮਣੇ ਤੂੜੀ ਦਾ ਢੇਰ ਦੇਖਿਆ ਜਾ ਸਕਦਾ ਹੈ। ਤਸਵੀਰ ਵਿੱਚ ਟਰੈਕਟਰਾਂ ਨੂੰ ਵੀ ਦੇਖਿਆ ਜਾ ਸਕਦਾ ਹੈ। ਵਾਇਰਲ ਤਸਵੀਰ ਨੂੰ ਅਸਲ ਦੱਸਦਿਆਂ ਫਰਾਂਸ ‘ਚ ਚਲ ਰਹੇ ਕਿਸਾਨਾਂ ਦੇ ਸੰਘਰਸ਼ ਦਾ ਦੱਸਿਆ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ AI Generated ਹੈ। ਤਸਵੀਰ ਨੂੰ ਅਸਲ ਮੰਨਦਿਆਂ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਤਸਵੀਰ ਦੇ ਵਿਚ 2 ਬੱਚਿਆਂ ਨੂੰ ਚਿੱਕੜ ਨਾਲ ਭਰੇ ਤੰਬੂ ਵਿੱਚ ਸੁੱਤੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡਿਆ ਯੂਜ਼ਰ ਇਸ ਇਸ ਤਸਵੀਰ ਨੂੰ ਅਸਲ ਦੱਸਕੇ ਸ਼ੇਅਰ ਕਰ ਰਹੇ ਹਨ। ਵਾਇਰਲ ਹੋ ਰਹੀ ਤਸਵੀਰ AI Generated ਹੈ। ਤਸਵੀਰ ਨੂੰ ਅਸਲ ਮੰਨਦਿਆਂ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਸਿੱਖ ਵਿਅਕਤੀ ਨੂੰ ਗੜ੍ਹੇਮਾਰੀ ‘ਚ ਨਮਾਜ਼ ਪੜ੍ਹ ਰਹੇ ਮੁਸਲਿਮ ਵਿਅਕਤੀ ਨੂੰ ਛਤਰੀ ਦੀ ਛਾਂ ਕਰਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਦ੍ਰਿਸ਼ ਪੰਜਾਬ ਦੇ ਮੋਹਾਲੀ ਦਾ ਹੈ। ਵਾਇਰਲ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਵੀਡੀਓ ਪੰਜਾਬ ਦੇ ਮੋਹਾਲੀ ਦੀ ਨਹੀਂ ਸਗੋਂ ਜੰਮੂ ਨੈਸ਼ਨਲ ਹਾਈਵੇ ਦੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਸਮਾਜਿਕ ਕਾਰਕੁਨ ਲੱਖਾ ਸਿਧਾਣਾ ਨੂੰ ਪੁਲਿਸ ਗਿਰਫ਼ਤਾਰ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਮੁੜ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਨਵੰਬਰ 2023 ਦੀ ਹੈ ਜਦੋਂ ਲੱਖਾ ਸਿਧਾਣਾ ਨੇ ਰਾਮਪੁਰਾ ਫੂਲ ਦੇ ਸਰਬ ਹਿੱਤਕਾਰੀ ਸਕੂਲ ਬਾਹਰ ਧਰਨਾ ਲਗਾਇਆ ਸੀ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਵਿਅਕਤੀ ਨੂੰ ਇੱਕ ਬੱਚੀ ਨੂੰ ਗੋਦ ਵਿਚ ਚੁੱਕ ਪ੍ਰਦਰਸ਼ਨ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਦਿਖ ਰਿਹਾ ਵਿਅਕਤੀ ਉਸ ਬੱਚੀ ਦਾ ਪਿਤਾ ਹੈ ਜਿਸ ਦੇ ਨਾਲ ਜਬਰ ਜਨਾਹ ਹੋਇਆ ਸੀ ਅਤੇ ਇਹ ਵਿਅਕਤੀ ਰੋਂਦੇ ਹੋਏ ਸੰਸਦ ਦੇ ਸਾਹਮਣੇ ਪ੍ਰਦਰਸ਼ਨ ਕਰ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦਸੰਬਰ 2019 ਦਾ ਹੈ ਉੱਤਰ ਪ੍ਰਦੇਸ਼ ਦੇ ਕਾਂਗਰਸ ਨੇਤਾ ਸਚਿਨ ਚੌਧਰੀ ਨੇ ਮਹਿਲਾਵਾਂ ਖਿਲਾਫ ਵੱਧ ਰਹੇ ਅਪਰਾਧ ਨੂੰ ਲੈ ਕੇ ਆਪਣੀ ਬੇਟੀ ਦੇ ਨਾਲ ਸੰਸਦ ਭਵਨ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
June 7, 2025
Shaminder Singh
August 1, 2024
Shaminder Singh
June 15, 2024