ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਮੰਡੀ ਤੋਂ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਕੰਗਨਾ ਨੇ ਹੱਥ ‘ਚ ਗਲਾਸ ਫੜਿਆ ਹੋਇਆ ਹੈ। ਤਸਵੀਰ ਵਿੱਚ ਉਹਨਾਂ ਦੇ ਨਾਲ ਇੱਕ ਵਿਅਕਤੀ ਵਾਈਨ ਦੀ ਬੋਤਲ ਲੈ ਕੇ ਕੰਗਨਾ ਦੇ ਨਾਲ ਖੜ੍ਹਾ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੰਗਨਾ ਦੇ ਨਾਲ ਖੜ੍ਹਾ ਵਿਅਕਤੀ 1993 ਦੇ ਮੁੰਬਈ ਬੰਬ ਧਮਾਕਿਆਂ ਦਾ ਮਾਸਟਰਮਾਈਂਡ ‘ਅਬੂ ਸਲੇਮ’ ਹੈ।ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਰਾਹੁਲ ਗਾਂਧੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਨਾਲ ਖੜ੍ਹੇ ਹਨ?
ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਲੀਡਰ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਦੇ ਨਾਲ ਖੜ੍ਹੇ ਹਨ। ਰਾਹੁਲ ਗਾਂਧੀ ਨਾਲ ਨਜ਼ਰ ਆਈ ਔਰਤ ਕੁਲਵਿੰਦਰ ਕੌਰ ਨਹੀਂ ਸਗੋਂ ਸਾਬਕਾ ਵਿਧਾਇਕ ਦਿਵਿਆ ਮਦੇਰਨਾ ਹੈ।

ਕੁੜੀ ਦੀ ਹੱਤਿਆ ਦੀ ਇਹ ਵੀਡੀਓ ਮਣੀਪੁਰ ਦੀ ਹੈ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਜਾ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮਣੀਪੁਰ ਦੀ ਹੈ। ਵੀਡੀਓ ਵਿੱਚ ਕੁਝ ਵਿਅਕਤੀ ਮਾਸੂਮ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਹੱਤਿਆ ਕਰਦੇ ਦੇਖੇ ਜਾ ਸਕਦੇ ਹਨ। ਮਿਆਂਮਾਰ ਦੀ ਪੁਰਾਣੀ ਵੀਡੀਓ ਨੂੰ ਮਨੀਪੁਰ ‘ਚ ਹੋਈ ਹਿੰਸਾ ਨਾਲ ਜੋੜਕੇ ਸਾਂਝਾ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਲੰਡਨ ਫੇਰੀ ਦੀ ਪੁਰਾਣੀ ਤਸਵੀਰ ਵਾਇਰਲ
ਸੋਸ਼ਲ ਮੀਡਿਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਲੋਕ ਸਭਾ ਸੰਸਦ ਹਰਸਿਮਰਤ ਬਾਦਲ ਦੀ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਉਨ੍ਹਾਂ ਨੂੰ ਘੁੰਮਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲੀਆ ਹੈ ਅਤੇ ਦੁਬਈ ਦੀ ਹੈ ਜਿੱਥੇ ਆਗੂ ਚੋਣਾਂ ਤੋਂ ਬਾਅਦ ਘੁੰਮਣ ਗਏ ਹਨ। ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2016 ਦੀ ਹੈ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਡਨ ਫੇਰੀ ਤੇ ਗਏ ਸਨ।

ਕੀ ਕੰਗਨਾ ਰਣੌਤ ਨਾਲ ਤਸਵੀਰ ‘ਚ ਨਜ਼ਰ ਆ ਰਿਹਾ ਵਿਅਕਤੀ ਅੰਡਰਵਰਲਡ ਡਾਨ ਅਬੂ ਸਲੇਮ ਹੈ?
ਮੰਡੀ ਤੋਂ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਕੰਗਨਾ ਨੇ ਹੱਥ ‘ਚ ਗਲਾਸ ਫੜਿਆ ਹੋਇਆ ਹੈ। ਤਸਵੀਰ ਵਿੱਚ ਉਹਨਾਂ ਦੇ ਨਾਲ ਇੱਕ ਵਿਅਕਤੀ ਵਾਈਨ ਦੀ ਬੋਤਲ ਲੈ ਕੇ ਕੰਗਨਾ ਦੇ ਨਾਲ ਖੜ੍ਹਾ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੰਗਨਾ ਦੇ ਨਾਲ ਖੜ੍ਹਾ ਵਿਅਕਤੀ 1993 ਦੇ ਮੁੰਬਈ ਬੰਬ ਧਮਾਕਿਆਂ ਦਾ ਮਾਸਟਰਮਾਈਂਡ ‘ਅਬੂ ਸਲੇਮ’ ਹੈ। ਵਾਇਰਲ ਤਸਵੀਰ ਵਿਚ ਅਦਾਕਾਰਾ ਨਾਲ ਅੰਡਰਵਰਲਡ ਡੌਨ ਅਬੁ ਸਲੇਮ ਨਹੀਂ ਬਲਕਿ ਪੱਤਰਕਾਰ ਮਾਰਕ ਮੈਨੂਅਲ ਹਨ।

ਸੰਗਰੂਰ ਸੀਟ ਹਾਰਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਭੜਕੇ ਆਪਣੇ ਵਰਕਰ ਤੇ? ਪੁਰਾਣਾ ਵੀਡੀਓ ਵਾਇਰਲ
ਸੋਸ਼ਲ ਮੀਡੀਆ ‘ਤੇ ਸੰਗਰੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਸਿਮਰਨਜੀਤ ਸਿੰਘ ਮਾਨ ਨੂੰ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਵਰਕਰਾਂ ‘ਤੇ ਗੁੱਸਾ ਕਰਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਸੰਗਰੂਰ ਲੋਕ ਸਭਾ ਸੀਟ ਵਿਚ ਮਿਲੀ ਹਾਰ ਤੋਂ ਬਾਅਦ ਦੀ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਸਗੋਂ ਸਾਲ 2022 ਦਾ ਹੈ ਅਤੇ ਇਸਦਾ ਹਾਲੀਆ ਲੋਕ ਸਭਾ ਚੋਣਾਂ ਦੇ ਨਤੀਜਿਆਂ ਨਾਲ ਕੋਈ ਵੀ ਸਬੰਧ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।