ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੀ ਆਗੂ ਚਾਹਤ ਪਾਂਡੇ ਦੀ ਹਾਰ ਨੂੰ ਲੈ ਕੇ ਇੱਕ ਦਾਅਵਾ ਵਾਇਰਲ ਹੋ ਰਿਹਾ ਹੈ। ਦਾਅਵੇ ਦੇ ਮੁਤਾਬਕ ਦਾਮੋਹ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਟੀਵੀ ਕਲਾਕਾਰ ਚਾਹਤ ਪਾਂਡੇ ਨੂੰ ਸਿਰਫ 89 ਵੋਟਾਂ ਪਈਆਂ ਸਨ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਚੱਕਰਵਾਤ ਦੀ ਵਾਇਰਲ ਹੋ ਰਹੀ ਇਹ ਵੀਡੀਓ ਅਸਲ ਹੈ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਚੱਕਰਵਾਤ ਦੀ ਵਾਇਰਲ ਹੋ ਰਹੀ ਇਹ ਵੀਡੀਓ ਅਸਲ ਹੈ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ।

ਕਤਰ ਨੇ 8 ਭਾਰਤੀਆਂ ਦੀ ਮੌਤ ਦੀ ਸਜ਼ਾ ਨੂੰ ਕੀਤਾ ਰੱਦ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਕਤਰ ਨੇ 8 ਭਾਰਤੀਆਂ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਹੈ। ਵਾਇਰਲ ਦਾਅਵਾ ਫਰਜ਼ੀ ਹੈ। ਕਤਰ ਸਰਕਾਰ ਨੇ ਅਜੇ ਤੱਕ ਅਜਿਹਾ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਹੈ।

ਦਾਮੋਹ ਤੋਂ ਆਪ ਉਮੀਦਵਾਰ ਚਾਹਤ ਪਾਂਡੇ ਨੂੰ ਪਈਆਂ ਸਿਰਫ 89 ਵੋਟਾਂ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਦਾਮੋਹ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਟੀਵੀ ਕਲਾਕਾਰ ਚਾਹਤ ਪਾਂਡੇ ਨੂੰ ਸਿਰਫ 89 ਵੋਟਾਂ ਪਈਆਂ ਜਦਕਿ ਚਾਹਤ ਦੇ ਇੰਸਟਾਗ੍ਰਾਮ ਅਕਾਊਂਟ ਫਾਲੋਅਰਸ 12 ਲੱਖ ਤੋਂ ਵੱਧ ਹਨ। ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਹੈ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਹਾਲੀਆ ਹੈ ਜਿਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕੀਤਾ ਗਿਆ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ। ਉਸ ਵੇਲੇ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਵਾਇਰਲ ਵੀਡੀਓ ਜਨਵਰੀ 2022 ਦੀ ਹੈ।

ਕੀ ਇਹ ਵੀਡੀਓ ਫਿਲੀਪੀਨਜ਼ ‘ਚ ਹਾਲ ਵਿੱਚ ਆਏ ਭੁਚਾਲ ਦੀਆਂ ਹਨ?
ਪਿਛਲੇ ਦਿਨੀਂ ਦੱਖਣ ਫਿਲੀਪੀਨਜ਼ ਵਿਖੇ 6.9 ਦੀ ਤੀਵਰਤਾ ਨਾਲ ਭੁਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਜਿਸ ਤੋਂ ਬਾਅਦ ਸੁਨਾਮੀ ਦਾ ਅਲਰਟ ਵੀ ਜਾਰੀ ਕੀਤਾ ਗਿਆ। ਇਸ ਭੁਚਾਲ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਪਹਿਲੇ ਵੀਡੀਓ ਵਿਚ ਇੱਕ ਖੇਡ ਮੈਦਾਨ ਵਿਚ ਭੁਚਾਲ ਕਾਰਨ ਛੱਤ ਡਿੱਗਦੀ ਦੇਖੀ ਜਾ ਸਕਦੀ ਹੈ ਜਦਕਿ ਦੂਜੀ ਵੀਡੀਓ ਵਿਚ ਇੱਕ ਅਪਾਰਟਮੈਂਟ ‘ਚ ਬਾਥਟੱਬ ਵਿਚੋਂ ਭੁਚਾਲ ਕਾਰਨ ਪਾਣੀ ਬਾਹਰ ਨੂੰ ਆਉਂਦੇ ਦੇਖਿਆ ਜਾ ਸਕਦਾ ਹੈ। ਵਾਇਰਲ ਦੋਵੇਂ ਵੀਡੀਓ ਪੁਰਾਣੇ ਹਨ। ਇਹਨਾਂ ਵੀਡੀਓ ਦਾ ਫਿਲੀਪੀਨਜ਼ ‘ਚ ਹਾਲ ਵਿਚ ਆਏ ਭੁਚਾਲ ਨਾਲ ਕੋਈ ਸਬੰਧ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।