ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਪੋਸਟ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਿਰੁਪਤੀ ਬਾਲਾਜੀ ਮੰਦਿਰ ਦੇ 16 ਪੁਜਾਰੀਆਂ ਚੋਂ ਇਕ ਪੁਜਾਰੀ ਦੇ ਘਰ ਇਨਕਮ ਟੈਕਸ ਵਿਭਾਗ ਨੇ ਛਾਪਾ ਮਾਰਿਆ ਅਤੇ ਉਸ ਦੇ ਘਰ ਤੋਂ 128 ਕਿੱਲੋ ਸੋਨਾ , 150 ਕਰੋੜ ਨਕਦ ਤੇ 77 ਕਰੋੜ ਰੁਪਏ ਦੇ ਹੀਰੇ ਮਿਲੇ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪੈਟ ਕਮਿੰਸ ਬਣੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ?
ਸੋਸ਼ਲ ਮੀਡਿਆ ਤੇ ਆਸਟ੍ਰੇਲੀਆ ਦੇ ਕ੍ਰਿਕਟਰ ਪੈਟ ਕਮਿੰਸ ਦੀ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੈਟ ਕਮਿੰਸ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣੇ। ਇਸ ਦੇ ਨਾਲ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੈਟ ਕਮਿੰਸ ਨੇ ਹੀ ਵਿਸ਼ਵ ਵਰਲਡ ਕੱਪ ਜਿੱਤਣ ਤੋਂ ਬਾਅਦ ਟ੍ਰਾਫ਼ੀ ਤੇ ਪੈਰ ਰੱਖ ਤਸਵੀਰ ਖਿਚਾਈ ਸੀ। ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਮਿਚਲ ਸਟਾਰਕ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣੇ ਹਨ ਜਦਕਿ ਵਿਸ਼ਵ ਕੱਪ ਦੀ ਜੇਤੂ ਟਰਾਫ਼ੀ ਉੱਪਰ ਪੈਰ ਰੱਖ ਕੇ ਬੈਠੇ ਆਸਟ੍ਰੇਲੀਆ ਦੇ ਕ੍ਰਿਕਟਰ ਮਿਚਲ ਮਾਰਸ਼ ਸਨ ਨਾ ਕਿ ਪੈਟ ਕਮਿੰਸ।

ਕੀ ਇਹ ਅਸ਼ਲੀਲ ਤਸਵੀਰਾਂ ਪੁਜਾਰੀ ਮੋਹਿਤ ਪਾਂਡੇ ਦੀਆਂ ਹਨ? ਫਰਜ਼ੀ ਦਾਅਵਾ ਵਾਇਰਲ
ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮੋਹਿਤ ਪਾਂਡੇ ਦੀ ਤਸਵੀਰ ਹੈ, ਜਿਨ੍ਹਾਂ ਨੂੰ ਅਯੁੱਧਿਆ ‘ਚ ਰਾਮ ਮੰਦਰ ਦਾ ਮੁੱਖ ਪੁਜਾਰੀ ਨਿਯੁਕਤ ਕੀਤਾ ਗਿਆ ਹੈ। ਵਾਇਰਲ ਹੋ ਦਾਅਵੇ ਗੁੰਮਰਾਹਕੁੰਨ ਹਨ। ਅਯੁੱਧਿਆ ਵਿੱਚ ਰਾਮ ਮੰਦਰ ਲਈ ਕਿਸੇ ਵੀ ਵਿਅਕਤੀ ਨੂੰ ਮੁੱਖ ਪੁਜਾਰੀ ਜਾਂ ਪੁਜਾਰੀ ਨਹੀਂ ਚੁਣਿਆ ਗਿਆ ਹੈ ਅਤੇ ਵਾਇਰਲ ਹੋਈ ਇਤਰਾਜ਼ਯੋਗ ਤਸਵੀਰ ਮੋਹਿਤ ਪਾਂਡੇ ਦੀ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਮਰਾਲਾ ਵਿੱਚ ਦਿਖਿਆ ਤੇਂਦੂਆ? ਕਰਨਾਟਕ ਦੀ ਵੀਡੀਓ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸੜਕ ਦੇ ਕਿਨਾਰੇ ਤੇ ਤੇਂਦੂਏ ਨੂੰ ਬੈਠੇ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦੇ ਸਮਰਾਲਾ ਦੀ ਹੈ। ਵਾਇਰਲ ਵੀਡੀਓ ਕਰਨਾਟਕ ਦੇ ਗਦਗ ਜ਼ਿਲੇ ਦੇ ਬਿੰਕਾਦਕੱਟੀ ਦੀ ਹੈ। ਵਾਇਰਲ ਵੀਡੀਓ ਪੰਜਾਬ ਦੇ ਸਮਰਾਲਾ ਦੀ ਨਹੀਂ ਹੈ।

ਤਿਰੁਪਤੀ ਬਾਲਾਜੀ ਮੰਦਿਰ ਦੇ ਪੁਜਾਰੀ ਘਰ ਹੋਈ ਈਡੀ ਦੀ ਰੇਡ? ਗੁੰਮਰਾਹਕੁੰਨ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਪੋਸਟ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਿਰੁਪਤੀ ਬਾਲਾਜੀ ਮੰਦਰ ਦੇ 16 ਪੁਜਾਰੀਆਂ ਚੋਂ ਇਕ ਪੁਜਾਰੀ ਦੇ ਘਰ ਇਨਕਮ ਟੈਕਸ ਵਿਭਾਗ ਨੇ ਛਾਪਾ ਮਾਰਿਆ ਅਤੇ ਉਸ ਦੇ ਘਰ ਤੋਂ 128 ਕਿੱਲੋ ਸੋਨਾ , 150 ਕਰੋੜ ਨਕਦ ਤੇ 77 ਕਰੋੜ ਰੁਪਏ ਦੇ ਹੀਰੇ ਮਿਲੇ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਸੋਨੇ ਦੀਆਂ ਤਸਵੀਰਾਂ ਵੈਲੋਰ ਸਥਿਤ ਸ਼ੋਅਰੂਮ ਚੋਂ ਚੋਰੀ ਹੋਏ ਸੋਨੇ ਦੀ ਹੈ ਜਦਕਿ ਵਾਇਰਲ ਦੂਜੀ ਤਸਵੀਰਾਂ ਪਰਫਿਊਮ ਉਦਯੋਗਪਤੀ ਪਿਊਸ਼ ਜੈਨ ਦੇ ਘਰ ਤੋਂ ਬਰਾਮਦ ਹੋਈ ਨਕਦੀ ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।