ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਵਿਖੇ ਚਰਚਿਤ ਅਣਪਛਾਤੇ ਵਿਅਕਤੀ ਵੱਲੋਂ ਕੰਧਾਰ ਹਾਈਜੈਕ ਦੇ ਆਰੋਪੀ ਤੇ ਮੋਸਟ ਵਾਂਟਡ ਅੱਤਵਾਦੀ ਮਸੂਦ ਅਜ਼ਹਰ ਨੂੰ ਧਮਾਕੇ ਵਿਚ ਮਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਫਰੀਦਾਬਾਦ ਵਿੱਚ ਸਕੂਲੀ ਵਿਦਿਆਰਥੀ ਦੀ ਕੁਟਾਈ ਦਾ ਵੀਡੀਓ ਅਯੁੱਧਿਆ ਵਿੱਚ ਦਲਿਤਾਂ ਨਾਲ ਭੇਦਭਾਵ ਦੇ ਦਾਅਵੇ ਨਾਲ ਵਾਇਰਲ
ਸੋਸ਼ਲ ਮੀਡੀਆ ‘ਤੇ ਦੋ ਵਿਅਕਤੀਆਂ ਵੱਲੋਂ ਵਿਦਿਆਰਥੀ ਨੂੰ ਕੁੱਟਦਾ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਯੁੱਧਿਆ ਰਾਮ ਮੰਦਰ ਮਹੋਤਸਵ ‘ਤੇ ਫੁੱਲਾਂ ਦੀ ਵਰਖਾ ਕਰਨ ਤੇ ਪ੍ਰਬੰਧਕਾਂ ਨੇ ਦਲਿਤ ਭਾਈਚਾਰੇ ਦੇ ਬੱਚੇ ਦੀ ਕੁੱਟਮਾਰ ਕੀਤੀ ।ਇਹ ਵੀਡੀਓ ਅਯੁੱਧਿਆ ਦਾ ਨਹੀਂ ਸਗੋਂ ਹਰਿਆਣਾ ਦੇ ਫਰੀਦਾਬਾਦ ਦਾ ਹੈ ਜਿਥੇ ਇਕ ਸਕੂਲ ਦੇ ਦੋ ਅਧਿਆਪਕਾਂ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਕੀਤੀ ਗਈ ਸੀ।

ਪਾਣੀ ਵਿੱਚ ਰੁੜ ਰਹੀਆਂ ਗੱਡੀਆਂ ਦੀ ਵੀਡੀਓ ਜਾਪਾਨ ‘ਚ ਹਾਲ ਹੀ ਵਿੱਚ ਆਏ ਭੁਚਾਲ ਦੀ ਹੈ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਤੇਜ ਬਹਾਵ ਦੇ ਵਿੱਚ ਗੱਡੀਆਂ ਨੂੰ ਰੁੜਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਜਾਪਾਨ ਵਿੱਚ ਹਾਲ ਹੀ ਵਿੱਚ ਆਏ ਭੁਚਾਲ ਤੋਂ ਬਾਅਦ ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲਿਆ ਨਹੀਂ ਸਗੋਂ ਜਪਾਨ ਦੇ ਵਿੱਚ ਸਾਲ 2011 ਵਿੱਚ ਆਈ ਸੁਨਾਮੀ ਦੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਖਸਤਾ ਹਾਲਤ ਸੜਕ ਦੀ ਇਹ ਵੀਡੀਓ ਪੰਜਾਬ ਦੀ ਹੈ?
ਸੋਸ਼ਲ ਮੀਡਿਆ ਤੇ ਇੱਕ ਵਿਅਕਤੀ ਨੂੰ ਹਾਲ ਹੀ ਵਿੱਚ ਬਣੀ ਸੜਕ ਦੀ ਖਸਤਾ ਹਾਲਤ ਦਿਖਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦੀ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਆਮ ਆਦਮੀ ਪਾਰਟੀ ਤੇ ਸਵਾਲ ਚੁੱਕੇ ਜਾ ਰਹੇ ਹਨ। ਵਾਇਰਲ ਵੀਡੀਓ ਪੰਜਾਬ ਦੀ ਨਹੀਂ ਸਗੋਂ ਹਰਿਆਣਾ ਦੇ ਅੰਬਾਲਾ ਅਧੀਨ ਪੈਂਦੇ ਨਰਾਇਣਗੜ੍ਹ ਦੀ ਹੈ। ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਅੱਤਵਾਦੀ ਮਸੂਦ ਅਜ਼ਹਰ ਦੀ ਮੌਤ ਨੂੰ ਲੈ ਕੇ ਵਾਇਰਲ ਹੋਈਆਂ ਪੁਰਾਣੀ ਵੀਡੀਓ ਤੇ ਤਸਵੀਰਾਂ
ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਵਿਖੇ ਚਰਚਿਤ ਅਣਪਛਾਤੇ ਵਿਅਕਤੀ ਵੱਲੋਂ ਕੰਧਾਰ ਹਾਈਜੈਕ ਦੇ ਆਰੋਪੀ ਤੇ ਮੋਸਟ ਵਾਂਟਡ ਅੱਤਵਾਦੀ ਮਸੂਦ ਅਜ਼ਹਰ ਨੂੰ ਧਮਾਕੇ ਵਿਚ ਮਾਰ ਦਿੱਤਾ ਗਿਆ ਹੈ।ਵਾਇਰਲ ਹੋ ਰਹੀ ਤਸਵੀਰਾਂ ਤੇ ਵੀਡੀਓ ਪੁਰਾਣੇ ਹਨ। ਪੁਰਾਣੇ ਵੀਡੀਓ ਤੇ ਤਸਵੀਰਾਂ ਨੂੰ ਸ਼ੇਅਰ ਕਰ ਅਜ਼ਹਰ ਮਸੂਦ ਦੀ ਮੌਤ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।