Claim
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਵਿਅਕਤੀ ਨੂੰ ਇੱਕ ਵਿਅਕਤੀ ਦੇ ਥੱਪੜ ਮਾਰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਔਰਤ ਨੇ ਫਰਾਂਸ ਦੇ ਰਾਸ਼ਟਰਪਤੀ ਨੂੰ ਥੱਪੜ ਮਾਰ ਦਿੱਤਾ। ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਆ ਰਿਹਾ ਹੈ। ਕਈ ਮੀਡਿਆ ਅਦਾਰਿਆਂ ਨੇ ਵੀ ਇਸ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ।
Fact
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੁਝ ਕੀ ਵਰਡ ਦੇ ਜਰੀਏ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਪੁਰਾਣੇ ਨਿਊਜ਼ ਰਿਪੋਰਟਾਂ ਵਿਚ ਅਪਲੋਡ ਮਿਲਿਆ। ਮੀਡਿਆ ਅਦਾਰਾ ਬੀਬੀਸੀ ਨੇ ਵਾਇਰਲ ਵੀਡੀਓ ਨੂੰ ਲੈ ਕੇ 8 ਜੂਨ 2021 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, ‘ਫਰਾਂਸ ਦੇ ਰਾਸ਼ਟਰਪਤੀ ਈਮਾਨਨੁਅਲ ਮੈਕਰੋਨ ਨੂੰ ਥੱਪੜ ਮਾਰਿਆ।’ ਵੀਡੀਓ ਵਿੱਚ ਔਰਤ ਨਹੀਂ ਸਗੋਂ ਮੁੰਡਾ ਹੈ।

ਰਿਪੋਰਟ ਦੇ ਮੁਤਾਬਕ,’ਇਹ ਮਾਮਲਾ ਇੱਕ ਈਵੈਂਟ ਦੇ ਦੌਰਾਨ ਦਾ ਹੈ ਜਦੋਂ ਰਾਸ਼ਟਰਪਤੀ ਮੈਕਰੋਨ ਦੇ ਇੱਕ ਵਿਅਕਤੀ ਨੇ ਥੱਪੜ ਮਾਰ ਦਿੱਤਾ। ਰਿਪੋਰਟ ਅਨੁਸਾਰ ਇਸ ਮਾਮਲੇ ਨੂੰ ਲੈ ਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।’
ਇਸ ਮਾਮਲੇ ਨੂੰ ਲੈ ਕੇ ਐਨਬੀਸੀ ਦੀ ਰਿਪੋਰਟ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।
ਇਸ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ 2021 ਦਾ ਹੈ। ਪੁਰਾਣੇ ਵੀਡੀਓ ਨੂੰ ਮੁੜ ਤੋਂ ਵਾਇਰਲ ਕੀਤਾ ਜਾ ਰਿਹਾ ਹੈ।
Result: Missing Context
ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044