Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਕੁਝ ਲੋਕਾਂ ਵੱਲੋਂ ਬੇਹਰਿਹਮੀ ਨਾਲ ਕੁੱਟਮਾਰ ਕਰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ Gangster Goldy Brar ਦੀ ਕੁੱਟਮਾਰ ਦਾ ਹੈ। ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਕੈਨੇਡਾ ਵਿਚ ਗੋਲਡੀ ਬਰਾੜ ਨਾਲ ਕੁੱਟਮਾਰ ਹੋਈ।
ਅਸੀਂ ਪਾਇਆ ਕਿ ਕਈ ਮੀਡੀਆ ਅਦਾਰਿਆਂ ਦੁਆਰਾ ਇਸ ਵੀਡੀਓ ਨੂੰ ਸ਼ੇਅਰ ਕੀਤਾ ਗਿਆ। ਮੀਡੀਆ ਅਦਾਰਾ ‘ਪ੍ਰਾਈਮ ਟੈਲੀਕਾਸਟ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ਗੋਲਡੀ ਬਰਾੜ ਤੋਂ ਨੌਜਵਾਨਾਂ ਨੇ ਕੁੱਟ ਕੁੱਟ ਲਿਆ ਸਿੱਧੂ ਮੂਸੇਵਾਲੇ ਦੀ ਮੌਤ ਦਾ ਬਦਲਾ। ਇਸ ਵੀਡੀਓ ਨੂੰ ਹੁਣ ਤੱਕ ਇੱਕ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਇਸਦੇ ਨਾਲ ਹੀ ਫੇਸਬੁੱਕ ਪੇਜ ਬਠਿੰਡੇ ਵਾਲੇ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ਗੋਲਡੀ ਬਰਾੜ ਦਾ ਕੈਨੇਡਾ ਵਿੱਚ ਲੋਕਾਂ ਨੇ ਕਰ ਦਿੱਤਾ ਇੰਜਣ ਰੀਝ ਲਾ ਕੇ ਕੁੱਟਿਆ।
ਫੇਸਬੁੱਕ ਅਕਾਊਂਟ ‘ਜਸਵਿੰਦਰ’ ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ,’ਗੋਲਡੀ ਬਰਾੜ ਫੜ ਲਿਆ ਕਨੇਡਾ ਚ। ਚੰਗਾ ਕੁਟਾਪਾ ਕੀਤਾ ਕਹਿੰਦੇ।’
Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਵਾਇਰਲ ਵੀਡੀਓ ਕਈ ਸੋਸ਼ਲ ਮੀਡੀਆ ਯੂਜ਼ਰਸ ਦੁਆਰਾ ਸ਼ੇਅਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਅਸੀਂ ਇੱਕ-ਇੱਕ ਕਰਕੇ ਇਨ੍ਹਾਂ ਪੋਸਟਾਂ ਨੂੰ ਧਿਆਨ ਨਾਲ ਵੇਖਿਆ।
ਅਸੀਂ ਪਾਇਆ ਕਿ ਕਈ ਯੂਜ਼ਰਸ ਨੇ ਕੁਮੈਂਟ ਸੈਕਸ਼ਨ ਵਿਚ ਲਿਖਿਆ ਕੀ ਇਹ ਵੀਡਿਓ ਪਾਕਿਸਤਾਨ ਦੇ Tik Toker Hassan Goldy ਨਾਲ ਹੋਈ ਕੁੱਟਮਾਰ ਦੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੂਰਜ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀ ਵੋਟ ਦੇ ਜ਼ਰੀਏ ਸੱਚ ਕੀਤਾ। ਇਸ ਦੌਰਾਨ ਸਾਨੂੰ ਕਈ ਸੋਸ਼ਲ ਮੀਡੀਆ ਯੂਜ਼ਰਾਂ ਦੁਆਰਾ ਵਾਇਰਲ ਹੋ ਰਹੀ ਵੀਡੀਓ ਅਪਲੋਡ ਮਿਲੀਆਂ ਜਿਸ ਮੁਤਾਬਕ ਪਾਕਿਸਤਾਨ ਦੇ ਮਸ਼ਹੂਰ ਟਿਕਟੌਕ ਸਟਾਰ ਹਸਨ ਗੋਲਡੀ ਤੇ ਨਾਲ ਦੁਬਈ ਵਿਖੇ ਕੁੱਟਮਾਰ ਕੀਤੀ ਗਈ।
ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਯੂ ਟਿਊਬ ਤੇ ਸਰਚ ਕੀਤਾ ਤਾਂ ਇਸ ਦੌਰਾਨ ਸਾਨੂੰ Hassan Goldy ਦਾ ਸਪਸ਼ਟੀਕਰਣ ਮਿਲਿਆ। YouTube ਅਕਾਊਂਟ ਬਾਬਾ ਜੀ ਨੇ 29 ਜੂਨ 2022 ਨੂੰ ਹਸਨ ਗੋਲਡੀ ਦੁਆਰਾ ਦਿੱਤੇ ਗਏ ਸਪੱਸ਼ਟੀਕਰਨ ਵੀਡੀਓ ਨੂੰ ਅਪਲੋਡ ਕੀਤਾ।
ਵੀਡੀਓ ਤੇ ਵਿੱਚ ਹਸਨ ਗੋਲਡੀ ਉਨ੍ਹਾਂ ਨਾਲ ਹੋਈ ਕੁੱਟਮਾਰ ਦੀ ਗੱਲਬਾਤ ਕਰਦਿਆਂ ਆਪਣੇ ਵਿਰੋਧੀਆਂ ਨੂੰ ਜਵਾਬ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਵੀ ਹਸਨ ਗੋਲਡੀ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਸਪਸ਼ਟੀਕਰਨ ਦਿੱਤਾ।
ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਹਸਨ ਗੋਲਡੀ ਨੂੰ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ Gangster Goldy Brar ਨਾਲ ਕੋਈ ਸੰਬੰਧ ਨਹੀਂ ਹੈ। ਵਾਇਰਲ ਵੀਡੀਓ ਪਾਕਿਸਤਾਨ ਦੇ Tik Toker ਹਸਨ ਗੋਲਡੀ ਨਾਲ ਹੋਈ ਕੁੱਟਮਾਰ ਦਾ ਹੈ।
Our Sources
Video uploaded by Hassan Goldy on Instagram on June 28,2022
Facebook video uploaded by Sheikh Azeem on June 29,2022
Facebook Comment made by Balbir Singh
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
June 1, 2024
Shaminder Singh
May 4, 2024
Shaminder Singh
November 3, 2023