Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਕੁਝ ਲੋਕਾਂ ਵੱਲੋਂ ਬੇਹਰਿਹਮੀ ਨਾਲ ਕੁੱਟਮਾਰ ਕਰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਕੁੱਟਮਾਰ ਦਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਵਾਇਰਲ ਵੀਡੀਓ ਨੂੰ ਅਸਲ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਫੌਜੀ ਨੇ ਬੱਚੀ ਦੀ ਜਾਨ ਬਚਾਈ। ਵਾਇਰਲ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਮਨੋਰੰਜਨ ਤੇ ਜਾਗਰੂਕਤਾ ਦੇ ਉਦੇਸ਼ ਨਾਲ ਬਣਾਇਆ ਹੈ। ਵੀਡੀਓ ਨੂੰ ਅਸਲ ਦੱਸਦਿਆਂ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨਾਲ ਨੌਜਵਾਨਾਂ ਨੇ ਕੁੱਟਮਾਰ ਕੀਤੀ। ਵੀਡੀਓ ਦਾ ਗੈਂਗਸਟਰ ਗੋਲਡੀ ਬਰਾੜ ਨਾਲ ਕੋਈ ਸੰਬੰਧ ਨਹੀਂ ਹੈ। ਵਾਇਰਲ ਵੀਡੀਓ ਪਾਕਿਸਤਾਨ ਦੇ ਟਿਕ ਟੋਕ ਸਟਾਰ ਹਸਨ ਗੋਲਡੀ ਨਾਲ ਹੋਈ ਕੁੱਟਮਾਰ ਦਾ ਹੈ।
ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਗਰੂਰ ਜਿਮਨੀ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਰਾਜਾ ਵੜਿੰਗ ਨੇ ਆਪਣੇ ਸਾਥੀ ਨੂੰ ਥੱਪੜ ਮਾਰਿਆ। ਵਾਇਰਲ ਵੀਡੀਓ ਸਾਲ 2014 ਦੀ ਹੈ। 7 ਸਾਲ ਪੁਰਾਣੇ ਵੀਡੀਓ ਨੂੰ ਮੁੜ ਤੋਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਹੋਇਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ। ਉਸ ਵੇਲੇ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਵਾਇਰਲ ਹੋ ਰਹੀ ਵੀਡੀਓ ਜਨਵਰੀ 2022 ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
June 1, 2024
Shaminder Singh
May 4, 2024
Shaminder Singh
November 18, 2023