ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਸੋਸ਼ਲ ਮੀਡਿਆ ਤੇ ਕਈ ਫਰਜ਼ੀ ਖਬਰਾਂ ਵੀ ਵਾਇਰਲ ਹੋਈਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੇ ਨਾਮ ਤੇ ਕਿਸੇ ਹੋਰ ਦੀ ਤਸਵੀਰ ਨੂੰ ਕੀਤਾ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਹੈ। ਵਾਇਰਲ ਦਾਅਵਾ ਫਰਜ਼ੀ ਹੈ। ਭਗਵੰਤ ਮਾਨ ਨਾਲ ਨਜ਼ਰ ਆ ਰਿਹਾ ਵਿਅਕਤੀ ਪਿੰਡ ਜੰਡਵਾਲਾ ਤਹਿਸੀਲ ਜਲਾਲਾਬਾਦ ਦਾ ਰਹਿਣ ਵਾਲਾ ਗੋਲਡੀ ਬਰਾੜ ਹੈ।

ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਦਾ ਨਹੀਂ ਹੈ ਵਾਇਰਲ ਹੋ ਰਿਹਾ ਵੀਡੀਓ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਦੀ ਹੈ। ਵਾਇਰਲ ਹੋ ਰਿਹਾ ਵੀਡੀਓ ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਨਾਲ ਸੰਬੰਧਿਤ ਹੀਂ ਹੈ। ਵਾਇਰਲ ਵੀਡੀਓ ਲਗਭਗ 5 ਮਹੀਨੇ ਤੋਂ ਇੰਟਰਨੈੱਟ ‘ਤੇ ਮੌਜੂਦ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਗਲੀ ਵਿੱਚ ਲਗਾਏ ਗਏ ਝੋਨੇ ਦੀ ਪੁਰਾਣੀ ਤਸਵੀਰ ਮੁੜ ਤੋਂ ਹੋਈ ਵਾਇਰਲ
ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਚਿੱਕੜ ਨਾਲ ਭਰੀ ਗਲੀ ਵਿੱਚ ਝੋਨਾ ਲਗਾਇਆ ਗਿਆ। ਇਸ ਤਸਵੀਰ ਦਾ ਆਪ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ। ਤਸਵੀਰ ਪਿੰਡ ਰਾਏਕੇ ਕਲਾਂ ਤੇ ਸਾਲ 2019 ਦੀ ਹੈ ਜਿਥੇ ਲੋਕਾਂ ਨੇ ਵਿਕਾਸ ਨਾ ਹੋਣ ਕਾਰਨ ਇਸ ਤਰ੍ਹਾਂ ਵਿਰੋਧ ਪ੍ਰਗਟ ਕੀਤਾ ਸੀ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਹੈ। ਵਾਇਰਲ ਤਸਵੀਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਸਾਥੀ ਗਗਨ ਬਰਾੜ ਦੀ ਹੈ ਜਿਸ ਨੂੰ ਪਿਛਲੇ ਸਾਲ ਪੰਜਾਬ ਪੁਲੀਸ ਨੇ ਹਿਮਾਚਲ ਦੇ ਕਸੋਲ ਤੋਂ ਗ੍ਰਿਫ਼ਤਾਰ ਕੀਤਾ ਸੀ।

ਵਾਇਰਲ ਵੀਡੀਓ ਸਿੱਧੂ ਮੂਸੇਵਾਲਾ ‘ਤੇ ਕੀਤੀ ਗਈ ਫਾਇਰਿੰਗ ਦਾ ਨਹੀਂ ਸਗੋਂ ਵੈਬ ਸੀਰੀਜ਼ ਦਾ ਸੀਨ ਹੈ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੀ ਹੈ। ਇਹ ਸੱਚ ਨਹੀਂ ਹੈ। ਵਾਇਰਲ ਵੀਡੀਓ ਵੈਬ ਸੀਰੀਜ਼ ‘Shukla The Tiger’ ਦਾ ਸੀਨ ਹੈ। ਵੈਬ ਸੀਰੀਜ਼ ਦੇ ਸੀਨ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ