ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ਐਡਿਟਡ ਵੀਡੀਓ ਕਾਫੀ ਵਾਇਰਲ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਕੋਰੋਨਾ ਦਾ ਟੀਕਾ ਲਗਵਾਉਣ ਦਾ ਦਿਖਾਵਾ ਕਰ ਰਹੇ ਹਨ ਬੀਜੇਪੀ ਦੇ ਨੇਤਾ?
ਸੋਸ਼ਲ ਮੀਡੀਆ ‘ਤੇ ਇਕ ਮਹਿਲਾ ਅਤੇ ਇਕ ਆਦਮੀ ਦਾ ਕੋਰੋਨਾ ਟੀਕਾ ਲਗਵਾਉਂਦੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਲੋਕ ਸਿਰਫ ਟੀਕਾ ਲਗਵਾਉਣ ਦਾ ਦਿਖਾਵਾ ਕਰ ਰਹੇ ਹਨ। ਸੋਸ਼ਲ ਮੀਡੀਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।ਵਾਇਰਲ ਵੀਡੀਓ ਨੂੰ ਬੀਜੇਪੀ ਨੇਤਾਵਾਂ ਦੇ ਨਾਮ ਤੋਂ ਵਾਇਰਲ ਕੀਤਾ ਜਾ ਰਿਹਾ ਹੈ ਅਸਲ ਦੇ ਵਿਚ ਉਹ ਵੀਡੀਓ ਕਰਨਾਟਕਾ ਦੇ ਡਾਕਟਰਾਂ ਦੀ ਹੈ।

ਕੀ ਰਾਹੁਲ ਗਾਂਧੀ ਨੇ ਕਿਸਾਨਾਂ ਖਿਲਾਫ਼ ਦਿੱਤਾ ਬਿਆਨ? ਐਡਿਟਡ ਕਲਿਪ ਵਾਇਰਲ
ਸੋਸ਼ਲ ਮੀਡੀਆ ‘ਤੇ ਕਿਸਾਨੀ ਅੰਦੋਲਨ ਨੂੰ ਲੈ ਕੇ ਲਗਾਤਾਰ ਗੁੰਮਰਾਹਕੁੰਨ ਖਬਰਾਂ ਫੈਲ ਰਹੀਆਂ ਹਨ। ਇਸ ਦੌਰਾਨ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ਇਕ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਵਿਚ ਰਾਹੁਲ ਗਾਂਧੀ ਨੂੰ ਕਿਸਾਨਾਂ ਦੇ ਖਿਲਾਫ ਬੋਲਦੇ ਹੋਏ ਸੁਣਾਈ ਦਿੱਤਾ ਜਾ ਸਕਦਾ ਹੈ।ਸੋਸ਼ਲ ਮੀਡਿਆ ਤੇ ਕਾਂਗਰਸ ਲੀਡਰ ਰਾਹੁਲ ਗਾਂਧੀ ਦਾ ਵਾਇਰਲ ਹੋ ਰਿਹਾ ਵੀਡੀਓ ਕਲਿੱਪ ਐਡੀਟਡ ਹੈ।

CAA ਦੇ ਸਮਰਥਨ ਵਿੱਚ ਕੱਢੀ ਗਈ ਰੈਲੀ ਦੀ ਪੁਰਾਣੀ ਵੀਡੀਓ ਨੂੰ ਟ੍ਰੈਕਟਰ ਪਰੇਡ ਨਾਲ ਜੋੜਕੇ ਕੀਤਾ ਸ਼ੇਅਰ
ਟਵਿੱਟਰ ਤੇ 30 ਸੈਕਿੰਡ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਲੁਕਣ ਬਾਰੇ ਲਗਾਉਂਦੇ ਹੋਏ ਸੁਣਿਆ ਜਾ ਸਕਦਾ ਹੈ,’ ਦਿੱਲੀ ਪੁਲੀਸ ਤੁਸੀਂ ਲਠ ਬਜਾਓ ਅਸੀਂ ਤੁਹਾਡੇ ਨਾਲ ਹਾਂ। ਮੋਦੀ ਤੁਸੀਂ ਲਠ ਵਜਾਓ ਅਸੀਂ ਤੁਹਾਡੇ ਨਾਲ ਹਾਂ। ਲੰਬੇ ਲੰਬੇ ਲਠ ਵਜਾਓ ਅਸੀਂ ਤੁਹਾਡੇ ਨਾਲ ਹਾਂ।ਹਰਿਆਣਾ ਵਿਚ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਸਮਰਥਨ ਵਿੱਚ ਕੱਢੀ ਗਈ ਰੈਲੀ ਨੂੰ ਕਿਸਾਨ ਅੰਦੋਲਨ ਦੇ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਕਿਸਾਨ ਟ੍ਰੈਕਟਰ ਪਰੇਡ ਦੇ ਦੌਰਾਨ ਦਿੱਲੀ ਪੁਲਿਸ ਨੇ ਸਿੱਖ ਵਿਅਕਤੀ ਨਾਲ ਕੀਤੀ ਕੁੱਟਮਾਰ ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇਕ ਵਿਅਕਤੀ ਦੀ ਪਿੱਠ ਦੇ ਉੱਤੇ ਗੰਭੀਰ ਚੋਟਾਂ ਅਤੇ ਜ਼ਖ਼ਮ ਦਿਖਾਈ ਦੇ ਰਹੇ ਹਨ। ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਪੁਲੀਸ ਨੇ ਸਿੱਖ ਵਿਅਕਤੀ ਜੋ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਆਇਆ ਸੀ ਉਸ ਦੇ ਉੱਤੇ ਤਸ਼ੱਦਦ ਕੀਤਾ।ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਸਵੀਰ ਪੁਰਾਣੀ ਅਤੇ ਸਾਲ 2019 ਦੀ ਹੈ ਜਦੋਂ ਦਿੱਲੀ ਦੇ ਮੁਖਰਜੀ ਨਗਰ ਦੇ ਵਿਚ ਪਾਰਕਿੰਗ ਨੂੰ ਲੈ ਕੇ ਪੁਲਸ ਕਰਮਚਾਰੀਆਂ ਅਤੇ ਆਟੋ ਡਰਾਈਵਰ ਦੇ ਵਿਚ ਬਹਿਸ ਹੋ ਗਈ ਸੀ।

ਕੀ ਕਿਸਾਨ ਟਰੈਕਟਰ ਪਰੇਡ ਦੇ ਦੌਰਾਨ ਕਿਸਾਨਾਂ ਨੇ ਕੀਤਾ ਤਿਰੰਗੇ ਦਾ ਅਪਮਾਨ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਵਿਅਕਤੀ ਜਿਨ੍ਹਾਂ ਦੇ ਹੱਥ ਵਿੱਚ ਖਾਲਿਸਤਾਨ ਦਾ ਚਿੰਨ੍ਹ ਹੈ ਉਹ ਤਿਰੰਗੇ ਨੂੰ ਪੈਰਾਂ ਨਾਲ ਕੁਚਲ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਿਰੰਗੇ ਦਾ ਇਸ ਤੋਂ ਵੱਧ ਅਪਮਾਨ ਕਦੇ ਨਹੀਂ ਹੋਇਆ ਜਿੰਨਾ ਇਨ੍ਹਾਂ ਖਾਲਿਸਤਾਨੀਆਂ ਨੇ ਕੀਤਾ ਹੈ।ਕੈਲੀਫੋਰਨੀਆ ਦੀ ਵੀਡੀਓ ਨੂੰ ਭਾਰਤ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਪੜਤਾਲ ਦੇ ਦੌਰਾਨ ਅਸੀਂ ਪਾਇਆ ਕਿ ਖ਼ਾਲਿਸਤਾਨੀ ਸਮਰਥਨ ਕੈਲੀਫੋਰਨੀਆ ਵਿਚ ਤਿਰੰਗੇ ਨੂੰ ਫਾੜ ਰਹੇ ਸਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044