ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਹਨਾਂ ਦਿਨੀ ਬਿਹਾਰ ਵਿਧਾਨਸਭਾ ਚੋਣਾਂ ਨੂੰ ਲੈ ਕੇ ਫਰਜ਼ੀ ਖਬਰਾਂ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਰਹੀਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸੋਲਰ ਪਾਵਰ ਪਲਾਂਟ ਦੇ ਉਦਘਾਟਨ ਦੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਹੋਰ ਨੁਮਾਇੰਦੇ ਮੋਗਾ ਫ਼ਿਰੋਜ਼ਪੁਰ ਰੋਡ ਤੇ ਅਡਾਨੀਆਂ ਦੇ ਸਟੋਰ ਦਾ ਉਦਘਾਟਨ ਕਰ ਰਹੇ ਹਨ। ਤਸਵੀਰ ਨੂੰ ਗੁੰਮਰਾਹਕੁੰਨ ਦਾਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ ਬਠਿੰਡਾ ਦੇ ਪਿੰਡਾਂ ਵਿਖੇ ਸਥਾਪਿਤ ਕੀਤੇ ਗਏ ਸੋਲਰ ਪਾਵਰ ਪਲਾਂਟ ਦੇ ਦੌਰਾਨ ਦੀ ਹੈ।

ਅਕਾਲੀ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਦੀ ਐਡੀਟਡ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ
ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਨੂੰ ਟਰੈਕਟਰ ਤੇ ਚੜ੍ਹਿਆ ਹੋਇਆ ਦੇਖਿਆ ਜਾ ਸਕਦਾ ਹੈ। ਟਰੈਕਟਰ ਤੇ ਅੱਗੇ ਲਿਖਿਆ ਹੈ,”ਬਹਿਬਲ ਕਲਾਂ ਗੋਲੀ, ਕਿਸ ਦੇ ਹੁਕਮ ਨਾਲ ਚੱਲੀ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫੋਟੋਸ਼ਾਪ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਅਮਰੀਕੀ ਉਦਯੋਗਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਦਿੱਤਾ ਇਹ ਬਿਆਨ?
ਸ਼ੋਸ਼ਲ ਮੀਡੀਆ ਤੇ ਅਮਰੀਕੀ ਉਦਯੋਗਪਤੀ ਅਤੇ ਸਿਸਕੋ ਦੇ ਸਾਬਕਾ ਚੇਅਰਮੈਨ ਜੌਹਨ ਚੈਂਬਰਜ਼ ਦਾ ਇੱਕ ਬਿਆਨ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੇ ਬਿਆਨ ਦੇ ਮੁਤਾਬਕ ਜੌਹਨ ਚੈਂਬਰਜ਼ ਨੇ ਕਿਹਾ ਕਿ ਜੇਕਰ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਬਣੇ ਤਾਂ ਭਾਰਤ ਦੇ ਵਿਕਾਸ ਦਾ ਪਹੀਆ ਥੰਮ ਜਾਵੇਗਾ।ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲਿਪ ਫੋਟੋਸ਼ਾਪ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਪਾਕਿਸਤਾਨ ਦੇ ਕਰਾਚੀ ਵਿਚ ਲਹਿਰਾਏ ਗਏ ਭਾਰਤੀ ਝੰਡੇ?
ਸੋਸ਼ਲ ਮੀਡਿਆ ਤੇ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰਾਚੀ ਦੇ ਵਿੱਚ ਇਕ ਰੈਲੀ ਦੇ ਦੌਰਾਨ ਭਾਰਤ ਦਾ ਤਿਰੰਗਾ ਲਹਿਰਾਇਆ ਗਿਆ।ਇਹ ਸੱਚ ਨਹੀਂ ਹੈ। ਪਾਕਿਸਤਾਨ ਦੇ ਕਰਾਚੀ ਵਿਚ ਹੋਈ ਰੈਲੀ ਦੇ ਦੌਰਾਨ ਭਾਰਤ ਦਾ ਝੰਡਾ ਨਹੀਂ ਲਹਿਰਾਇਆ ਗਿਆ। ਰੈਲੀ ਦੀ ਤਸਵੀਰ ਨੂੰ ਐਡਿਟ ਕਰਕੇ ਫੇਕ ਨਿਊਜ਼ ਫੈਲਾਈ ਜਾ ਰਹੀ ਹੈ।

ਬਿਹਾਰ ਚੋਣਾਂ ਵਿੱਚ ਭਾਜਪਾ-ਜੇਡੀਯੂ ਨੇ ਵੰਡੇ ਸ਼ਰਾਬ ਦੇ ਪੈਕਟ? ਫਰਜ਼ੀ ਦਾਅਵਾ ਵਾਇਰਲ
ਸੋਸ਼ਲ ਮੀਡਿਆ ਤੇ ਇੱਕ ਤਸਵੀਰ ਦੇ ਵਿਚ ਸ਼ਰਾਬ ਦੀਆਂ ਬੋਤਲਾਂ ਦੇ ਪੈਕਟ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਕਿ ਬਿਹਾਰ ਚੋਣਾਂ ਦੇ ਵਿਚ ਭਾਜਪਾ -ਜੇਡੀਯੂ ਇਨ੍ਹਾਂ ਪੈਕਟਾਂ ਨੂੰ ਵੰਡ ਰਹੇ ਹਨ। ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦਾ ਬਿਹਾਰ ਚੋਣਾਂ ਦੇ ਨਾਲ ਕੋਈ ਸਬੰਧ ਨਹੀਂ ਹੈ। ਇਹ ਤਸੀਰ ਥਾਈਲੈਂਡ ਦੀ ਹੈ ਅਤੇ ਸਾਲ ਪੁਰਾਣੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044