ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਜਿਸ ਮੁਤਾਬਕ ਕਾਸ਼ੀ ਵਿਸ਼ਵਨਾਥ ਕਾਰੀਡੋਰ ਦੇ ਉਦਘਾਟਨ ਦੇ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਐਸ ਆਰਤੀ ਡੋਗਰਾ (IAS Arti Dogra) ਦੇ ਪੈਰੀਂ ਹੱਥ ਲਾਏ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ Uttar Pradesh ਵਿਖੇ ਬੀਜੇਪੀ ਲੀਡਰਾਂ ਦਾ ਇਸ ਤਰ੍ਹਾਂ ਕੀਤਾ ਗਿਆ ਸਵਾਗਤ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਵਿੱਚ ਜਿੱਤ ਤੋਂ ਬਾਅਦ ਉੱਤਰ ਪ੍ਰਦੇਸ਼ ਵਿਖੇ ਬੀਜੇਪੀ ਲੀਡਰਾਂ ਦਾ ਇਸ ਤਰ੍ਹਾਂ ਸਵਾਗਤ ਕੀਤਾ ਗਿਆ। ਇਹ ਸੱਚ ਨਹੀਂ ਹੈ। ਵਾਇਰਲ ਵੀਡੀਓ ਅਸਲ ਦੇ ਵਿੱਚ ਭਾਜਪਾ ਲੀਡਰਾਂ ਦੇ ਸਮਰਥਕਾਂ ਵਿੱਚ ਹੋਈ ਆਪਸੀ ਝੜਪ ਦੀ ਹੈ।

ਕਾਂਗਰਸ ਲੀਡਰ ‘ਤੇ ਪੰਜਾਬੀ ਗਾਇਕ Sidhu Moosewala ਦੀ ਕੀਤੀ ਗਈ ਬੇਇੱਜ਼ਤੀ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਜੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੇਇਜ਼ੱਤੀ ਕੀਤੀ ਗਈ। ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਅਸਲ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਫ਼ਿਲਮ ਦਾ ਇੱਕ ਸੀਨ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੰਜਾਬੀ ਗਾਇਕ Babbu Mann ਅਤੇ Captain Amarinder Singh ਦੀ ਪੁਰਾਣੀ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ ਦੇ ਕਾਂਗਰਸ ਪਾਰਟੀ ਦੇ ਨਾਲ ਸੰਬੰਧ ਹਨ। ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਬੱਬੂ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ ਜਿਹਨਾਂ ਨੂੰ ਸ਼ੇਅਰ ਕਰ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।

ਦਿੱਤੂਪੁਰ ਜੱਟਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਦਸੋਂ ਅਧੀਨ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਅਕਤੂਬਰ ਮਹੀਨੇ ਦੀ ਹੈ ਜਿਸ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ IAS Arti Dogra ਦੇ ਪੈਰੀਂ ਹੱਥ ਲਾਏ?
ਸੋਸ਼ਲ ਮੀਡਿਆ ਤੇ ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਐਸ ਆਰਤੀ ਡੋਗਰਾ ਦੇ ਪੈਰੀਂ ਹੱਥ ਲਾਏ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਵਾਇਰਲ ਤਸਵੀਰ ਦੇ ਵਿੱਚ ਆਈਐਸ ਆਰਤੀ ਡੋਗਰਾ ਨਹੀਂ ਸਗੋਂ ਦਿਵਿਆਂਗ ਮਹਿਲਾ ਸ਼ਿਖਾ ਰਸਤੋਗੀ ਹਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ