ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਖੂਬ ਵਾਇਰਲ ਹੋਈ ਜਿਸ ਮੁਤਾਬਕ ਸ੍ਰੀ ਲੰਕਾ ਦੁਆਰਾ ਆਪਣੀ ਜੀਡੀਪੀ ਦਾ 95% ਕਰਜ਼ ਅਤੇ ਭਾਰਤ ਦੁਆਰਾ ਆਪਣੀ GDP ਦਾ 83% ਕਰਜ਼ ਲਿਆ ਗਿਆ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ‘ਚ ਵੀ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਕੀਤਾ ਵਾਅਦਾ?
ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ‘ਚ ਵੀ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦਵੇਗੀ। ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋ ਰਿਹਾ ਪੋਸਟਰ ਐਡੀਟਡ ਹੈ।

ਕੀ ਭਾਰਤ ਦੁਆਰਾ ਆਪਣੀ ਜੀਡੀਪੀ ਦਾ 83% ਕਰਜ਼ ਲਿਆ ਗਿਆ ਹੈ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਮੁਤਾਬਕ ਸ੍ਰੀ ਲੰਕਾ ਦੁਆਰਾ ਆਪਣੀ ਜੀਡੀਪੀ ਦਾ 95% ਕਰਜ਼ ਅਤੇ ਭਾਰਤ ਦੁਆਰਾ ਆਪਣੀ ਜੀਡੀਪੀ ਦਾ 83% ਕਰਜ਼ ਲਿਆ ਜਾ ਚੁੱਕਾ ਹੈ। ਸ੍ਰੀ ਲੰਕਾ ਅਤੇ ਭਾਰਤ ਦੁਆਰਾ ਆਪਣੀ ਜੀਡੀਪੀ ਦਾ ਕਰਜ਼ ਲੈਣ ਦੇ ਨਾਮ ਤੋਂ ਸ਼ੇਅਰ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਐਡੀਟਡ ਤਸਵੀਰ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟ ਅਤੇ ਸ਼ਰਾਬ ਦਾ ਸੇਵਨ ਕਰ ਰਹੇ ਹਨ। ਵਾਇਰਲ ਤਸਵੀਰ ਐਡੀਟਡ ਹੈ। ਅਸਲ ਤਸਵੀਰ ਉਸ ਮੌਕੇ ਦੀ ਹੈ ਜਦੋਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਟੋ ਚਾਲਕ ਦੇ ਘਰ ਰੋਟੀ ਖਾਣ ਪਹੁੰਚੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਲ 2015 ਦੀ ਪੁਰਾਣੀ ਵੀਡੀਓ ਨੂੰ Anti-Gangster Task Force ਨਾਲ ਜੋੜਕੇ ਕੀਤਾ ਵਾਇਰਲ
ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਚ ਗੈਂਗਸਟਰਾਂ ਨਾਲ ਨਜਿੱਠਣ ਲਈ ਬਣਾਈ ਗਈ ਟਾਸਕ ਫੋਰਸ ਦੇਖ ਲਓ। ਵਾਇਰਲ ਹੋ ਰਹੀ ਵੀਡੀਓ 7 ਸਾਲ ਪੁਰਾਣੀ ਹੈ। ਇਸ ਵੀਡੀਓ ਦਾ ਹਾਲ ਹੀ ਵਿੱਚ ਪੰਜਾਬ ਸਰਕਾਰ ਦੁਆਰਾ ਗਠਿਤ ਕੀਤੀ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਕੋਈ ਸਬੰਧ ਨਹੀਂ ਹੈ।

ਕੀ ਨੌਜਵਾਨ ਨੇ ਆਪਣੇ ਖੇਤ ਨੂੰ ਲਗਾਈ ਅੱਗ? ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਨੇ ਆਪਣੇ ਖੇਤ ਨੂੰ ਅੱਗ ਲਗਾਈ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ 4 ਸਾਲ ਪੁਰਾਣਾ ਹੈ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ