Claim
ਸੋਸ਼ਲ ਮੀਡੀਆ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਚ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੁਸੇਵਾਲਾ ਦੀ ਤਸਵੀਰ ਦਾ ਫਰੇਮ ਹੱਥ ਵਿੱਚ ਫੜਿਆ ਹੋਇਆ ਹੈ। ਇਸ ਤਸਵੀਰ ਨੂੰ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
ਗੂਗਲ ਰਿਵਰਸ ਇਮੇਜ ਸੋਚ ਦੀ ਮਦਦ ਨਾਲ ਖੰਗਾਲਿਆ ਤੇ ਸਾਨੂੰ ਅਸਲੀ ਤਸਵੀਰ ਐਨਡੀਟੀਵੀ ਦੁਆਰਾ 5 ਨਵੰਬਰ 2015 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਰਟੀਕਲ ਦੇ ਸਿਰਲੇਖ ਦੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਗੋਲਡ ਸਕੀਮਾਂ ਅਤੇ ਸਿੱਕੇ ਦੇ ਨਾਲ ਅਸ਼ੋਕ ਚੱਕਰ ਨੂੰ ਲਾਂਚ ਕੀਤਾ। ਇਸ ਤਸਵੀਰ ਵਿੱਚ ਉਨ੍ਹਾਂ ਦੇ ਨਾਲ ਮਰਹੂਮ ਸਾਬਕਾ ਮੰਤਰੀ ਅਰੁਣ ਜੇਤਲੀ ਅਤੇ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵੀ ਦੇਖਿਆ ਜਾ ਸਕਦਾ ਹੈ।

ਆਪਣੀ ਸਰਚ ਦੌਰਾਨ ਸਾਨੂੰ ਵਾਇਰਲ ਤਸਵੀਰ ਨਰਿੰਦਰ ਮੋਦੀ ਦੇ ਅਧਿਕਾਰਿਕ ਟਵਿੱਟਰ ਹੈਂਡਲ ਦੁਆਰਾ ਵੀ 5 ਨਵੰਬਰ 2015 ਨੂੰ ਅਪਲੋਡ ਮਿਲੀ।
ਤੁਸੀਂ ਨੀਚੇ ਦਿੱਤੀ ਗਈ ਤਸਵੀਰ ਦੇ ਵਿੱਚ ਅਸਲ ਤਸਵੀਰ ਅਤੇ ਵਾਇਰਲ ਹੋਈ ਤਸਵੀਰ ਵਿੱਚ ਅੰਤਰ ਦੇਖ ਸਕਦੇ ਹੋ।

ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਸੋਸ਼ਲ ਮੀਡਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕੇ ਦੇ ਨਾਲ ਅਸ਼ੋਕ ਚੱਕਰ ਵਾਲਾ ਫਰੇਮ ਫੜਿਆ ਹੋਇਆ ਹੈ।
Result: Altered Photo
Our Sources
Article published by NDTV on November 5, 2015
Tweet made by Narendra Modi on November 5, 2015
ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ