Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
Claim
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਡਿਬੇਟ ਦੌਰਾਨ ਕੀਤਾ ਗਿਆ ਗਿਰਫ਼ਤਾਰ
Fact
ਵੀਡੀਓ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਹੀਂ ਸਗੋਂ NSUI ਪੰਜਾਬ ਦੇ ਪ੍ਰਧਾਨ ਇਸ਼ਰਪ੍ਰੀਤ ਸਿੰਘ ਸਿੱਧੂ ਹਨ ਜੋ ਡਿਬੇਟ ਵਾਲੀ ਥਾਂ ਤੇ ਪਹੁੰਚੇ ਸਨ ਜਿਥੇ ਪੁਲਿਸ ਦੁਆਰਾ ਉਹਨਾਂ ਨੂੰ ਡਿਟੇਨ ਕਰ ਲਿਆ ਗਿਆ ਸੀ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਆਡੀਟੋਰੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮਹਾ ਡਿਬੇਟ ਬੁਧਵਾਰ 1 ਨਵੰਬਰ ਨੂੰ ਕਰਵਾਈ ਗਈ ਸੀ ਹੋ ਗਈ ਹੈ। ‘ਮੈਂ ਪੰਜਾਬ ਬੋਲਦਾ ਹਾਂ’ ਨਾਮ ਦੀ ਇਸ ਬਹਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਸੀ ਪਰ ਕੋਈ ਵੀ ਬਹਿਸ ਵਿੱਚ ਨਹੀਂ ਆਇਆ। ਇੱਥੇ ਰੱਖੀਆਂ ਪੰਜ ਕੁਰਸੀਆਂ ਵਿੱਚੋਂ ਇੱਕ ‘ਤੇ ਸਿਰਫ਼ ਭਗਵੰਤ ਮਾਨ ਹੀ ਬੈਠੇ ਸਨ। ਹਾਲਾਂਕਿ, ਯੂਨੀਵਰਸਿਟੀ ਦੇ ਬਾਹਰ ਸਖਤ ਸੁਰੱਖਿਆ ਪਹਿਰੇ ਨੂੰ ਲੈ ਕੇ ਵੱਖ ਵੱਖ ਸਿਆਸੀ ਧਿਰਾਂ ਨੇ ਸਵਾਲ ਚੁੱਕੇ ਅਤੇ ਵੱਖਰੋ ਵੱਖਰੀ ਪਾਰਟੀਆਂ ਦੇ ਦੁਆਰਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ।
ਇਸ ਵਿਚਕਾਰ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲਿਸ ਵਾਲਿਆਂ ਨੂੰ ਇੱਕ ਵਿਅਕਤੀ ਦੇ ਨਾਲ ਧੱਕਾ ਮੁੱਕੀ ਕਰਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਕਿਓਂਕਿ ਉਹ ਲੁਧਿਆਣਾ ਵਿਖੇ ਡਿਬੇਟ ਵਿੱਚ ਹਿੱਸਾ ਲੈਣ ਪਹੁੰਚੇ ਸਨ।
ਇੰਸਟਾਗ੍ਰਾਮ ਪੇਜ ‘IamPunjab’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬਾਪੂ ਬਲਕੌਰ ਸਿੰਘ ਨੂੰ ਕੀਤਾ ਗਿਰਫ਼ਤਾਰ, ਸਿੱਧੂ ਦੇ ਇਨਸਾਫ ਲਈ ਗਏ ਸੀ ਡਿਬੇਟ ਕਰਨ’
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਵੀਡੀਓ ਨੂੰ ਕੀ ਫਰੇਮ ਵਿੱਚ ਵੰਡਕੇ ਗੂਗਲ ਰਿਵਰਸ ਇਮੇਜ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਦੇ ਨਾਲ ਮਿਲਦੀ ਜੁਲਦੀ ਵੀਡੀਓ ਪੰਜਾਬੀ ਮੀਡਿਆ ਅਦਾਰਾ ‘On Air‘ ਦੁਆਰਾ ਅਪਲੋਡ ਮਿਲੀ। ਵੀਡੀਓ ਦੇ ਕੈਪਸ਼ਨ ਮੁਤਾਬਕ,’ਮਹਾਂ ਬਹਿਸ ਵਿੱਚ ਹਿੱਸਾ ਲੈਣ ਆਇਆ NSUI ਪੰਜਾਬ ਪ੍ਰਧਾਨ ਇਸ਼ਰਪ੍ਰੀਤ ਸਿੱਧੂ ਨੂੰ ਕੀਤਾ ਗਿਆ ਗ੍ਰਿਫਤਾਰ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅੰਦਰ ਜਾਣ ਦੀ ਹੋ ਰਹੀ ਸੀ ਕੋਸ਼ਿਸ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਇਸ਼ਰਪ੍ਰੀਤ ਸਿੱਧੂ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਇਸ਼ਰਪ੍ਰੀਤ ਸਿੱਧੂ ਦੇ ਫੇਸਬੁੱਕ ਪੇਜ ਤੇ ਸਾਨੂੰ ਇਸ ਵੀਡੀਓ ਨਾਲ ਮਿਲਦੀਆਂ ਕਈ ਵੀਡੀਓ ਮਿਲੀਆਂ। ਮੀਡਿਆ ਅਦਾਰਾ ਡੇਲੀ ਪੋਸਟ ਪੰਜਾਬ ਹਰਿਆਣਾ ਹਿਮਾਚਲ ਦੇ ਮੁਤਾਬਕ ਇਸ਼ਰਪ੍ਰੀਤ ਸਿੱਧੂ ਸਿੱਧੂ ਮੂਸੇਵਾਲਾ ਦੀ ਤਸਵੀਰ ਲੈ ਕੇ ਡਿਬੇਟ ਵਾਲੀ ਥਾਂ ਤੇ ਪਹੁੰਚੇ ਸਨ ਜਿਥੇ ਪੁਲਿਸ ਦੁਆਰਾ ਉਹਨਾਂ ਨੂੰ ਡਿਟੇਨ ਕਰ ਲਿਆ ਗਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਹੁਣ ਅਸੀਂ ਇਹ ਸਰਚ ਕੀਤਾ ਕਿ ਕੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੁਧਿਆਣਾ ਵਿਖੇ ਕਰਵਾਏ ਗਏ ਡਿਬੇਟ ਦੌਰਾਨ ਪਹੁੰਚ ਸਨ ਜਾਂ ਨਹੀਂ। ਹਾਲਾਂਕਿ ਸਾਨੂੰ ਸਰਚ ਦੇ ਦੌਰਾਨ ਕੋਈ ਠੋਸ ਰਿਪੋਰਟ ਪ੍ਰਾਪਤ ਨਹੀਂ ਹੋਈ। ਗੋਰਤਲਬ ਹੈ ਕਿ ਜੇਕਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਡਿਬੇਟ ਵਾਲੀ ਥਾਂ ਤੇ ਪਹੁੰਚੇ ਹੁੰਦੇ ਤਾਂ ਇਸਨੂੰ ਲੈ ਕੇ ਕੋਈ ਨਾ ਕੋਈ ਰਿਪੋਰਟ ਜ਼ਰੂਰ ਪ੍ਰਕਾਸ਼ਿਤ ਹੁੰਦੀ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਵੀਡੀਓ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਹੀਂ ਸਗੋਂ NSUI ਪੰਜਾਬ ਦੇ ਪ੍ਰਧਾਨ ਇਸ਼ਰਪ੍ਰੀਤ ਸਿੰਘ ਸਿੱਧੂ ਹਨ ਜੋ ਡਿਬੇਟ ਵਾਲੀ ਥਾਂ ਤੇ ਪਹੁੰਚੇ ਸਨ ਜਿਥੇ ਪੁਲਿਸ ਦੁਆਰਾ ਉਹਨਾਂ ਨੂੰ ਡਿਟੇਨ ਕਰ ਲਿਆ ਗਿਆ ਸੀ।
Our Sources
Video uploaded by On Air on November 1,2023
Video uploaded by Isherpreet Singh Sidhu on November 1,2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
June 11, 2025
Shaminder Singh
June 1, 2024
Shaminder Singh
May 4, 2024