ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਖਬਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਬਾਅਦ Petrol ਅਤੇ Diesel 4 ਅਤੇ 5 ਰੁਪਏ ਸਸਤਾ ਹੋ ਜਾਵੇਗਾ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਸੰਸਦ ਮੈਂਬਰ Harsimrat Badal ਦੀ ਗੱਡੀ ਤੇ ਕੀਤਾ ਗਿਆ ਹਮਲਾ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਅਤੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਕਿਸਾਨਾਂ ਨੂੰ ਕਾਫਲੇ ਦਾ ਵਿਰੋਧ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਫਿਰੋਜ਼ਪੁਰ ਵਿਖੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ Harsimrat Badal ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਡੀ ‘ਤੇ ਹਮਲਾ ਕੀਤਾ ਗਿਆ। ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁਨ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਗੱਡੀ ‘ਤੇ ਹਮਲਾ ਨਹੀਂ ਕੀਤਾ ਗਿਆ ਸੀ। ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ ਨਾਲ ਭੰਨ ਤੋੜ ਕਿੱਤੀ ਗਈ ਜਿਸ ਦਾ ਦੋਸ਼ ਉਹਨਾਂ ਨੇ ਕਾਂਗਰਸ ਪਾਰਟੀ ਤੇ ਲਗਾਇਆ ਸੀ।

ਕੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਵਜਾਏ ਗਏ ਗਾਣੇ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ‘ਚ ਉੱਚੀ-ਉੱਚੀ ਗਾਣੇ ਵਜਾਏ ਜਾ ਰਹੇ ਹਨ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2018 ਦੀ ਹੈ। ਪੁਰਾਣੇ ਵੀਡੀਓ ਨੂੰ ਸੋਸ਼ਲ ਮੀਡਿਆ ਤੇ ਮੁੜ ਸ਼ੇਅਰ ਕੀਤਾ ਜਾ ਰਿਹਾ ਹੈ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਮਾਮਲੇ ਦੇ ਬਾਰੇ ਵਿੱਚ ਜਾਣਕਾਰੀ ਨਹੀਂ ਜੁਟਾ ਪਾਏ ਹਾਂ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਪੰਜਾਬ ‘ਚ ਅੱਜ ਰਾਤ ਤੋਂ ਬਾਅਦ ਸਸਤਾ ਹੋ ਜਾਵੇਗਾ Petrol ਅਤੇ Diesel?
ਸੋਸ਼ਲ ਮੀਡੀਆ ‘ਤੇ ਇੱਕ ਖਬਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਬਾਅਦ Petrol ਅਤੇ Diesel 4 ਅਤੇ 5 ਰੁਪਏ ਸਸਤਾ ਹੋ ਜਾਵੇਗਾ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕਟੌਤੀ ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਕੀਤੀ ਹੈ।

ਕੀ ਬਾਲੀਵੁੱਡ ਅਦਾਕਾਰਾ Kangana Ranaut ਦੇ ਪੋਸਟਰਾਂ ਤੇ ਮਲੀ ਗਈ ਕਾਲਿਖ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਕੰਗਨਾ ਰਨੌਤ ਦੇ ਪੋਸਟਰ ਤੇ ਕਾਲਖ ਮਲ਼ਦੀਆਂ ਅਤੇ ਜੁੱਤੇ ਮਾਰਦੇ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2020 ਵਿਚ ਸ਼ਿਵ ਸੈਨਾ ਪਾਰਟੀ ਦੀਆਂ ਮਹਿਲਾ ਪ੍ਰਦਰਸ਼ਨਕਾਰੀਆਂ ਦੁਆਰਾ ਕੰਗਨਾ ਰਣੌਤ ਦੇ ਖ਼ਿਲਾਫ਼ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ