ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਅਭਿਵਾਦਨ (ਨਮਸਕਾਰ) ਦਾ ਜਵਾਬ ਨਾ ਦੇ ਕੇ ਉਨ੍ਹਾਂ ਦਾ ਅਪਮਾਨ ਕੀਤਾ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਰਾਖਵਾਂਕਰਨ ਦੇ ਮੁੱਦੇ ਤੇ ਡਾ. ਭੀਮ ਰਾਓ ਅੰਬੇਡਕਰ ਨੇ ਦਿੱਤਾ ਸੀ ਇਹ ਬਿਆਨ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਡਾ. ਬੀਆਰ ਅੰਬੇਡਕਰ ਨੇ ਕਿਹਾ ਕਿ ਕਿਸੀ ਆਦਿਵਾਸੀ ਮਹਿਲਾ ਦੇ ਰਾਸ਼ਟਰਪਤੀ ਬਣਨ ਤੇ ਰਾਖਵਾਂਕਰਨ ਖਤਮ ਕਰ ਦੇਣਾ ਚਾਹੀਦਾ ਹੈ।ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਉਨ੍ਹਾਂ ਨੇ ਨਾ ਤਾਂ ਅਜਿਹੀ ਕੋਈ ਗੱਲ ਕਹੀ ਸੀ ਅਤੇ ਨਾ ਹੀ ਉਨ੍ਹਾਂ ਦੀ ਕਿਸੇ ਰਚਨਾ ਵਿਚ ਅਜਿਹੇ ਕਿਸੇ ਬਿਆਨ ਦਾ ਜ਼ਿਕਰ ਹੈ।

ਕੀ ਬੀਜੇਪੀ ਨੇਤਾ ਅਨਿਲ ਉਪਾਧਿਆਇ ਨੇ ਕੀਤਾ ਹਿਰਨ ਦਾ ਸ਼ਿਕਾਰ?
ਵਾਇਰਲ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਨੇਤਾ ਅਨਿਲ ਉਪਾਧਿਆਇ ਹਿਰਨ ਦਾ ਸ਼ਿਕਾਰ ਕੀਤਾ। ਵਾਇਰਲ ਵੀਡੀਓ ਵਿਚ ਨਜ਼ਰ ਆ ਰਿਹਾ ਵਿਅਕਤੀ ਬੰਗਲਾਦੇਸ਼ ਦੇ ਚਟਗਾਂਵ ਦਾ ਵਸਨੀਕ ਹੈ। ਬੀਜੇਪੀ ਵਿੱਚ ਅਨਿਲ ਉਪਾਧਿਆਇ ਨਾਮ ਦਾ ਕੋਈ ਵਿਧਾਇਕ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕੀਤਾ ਨਜ਼ਰਅੰਦਾਜ਼?
ਵਾਇਰਲ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਨਜ਼ਰਅੰਦਾਜ਼ ਕੀਤਾ। ਸਮਾਰੋਹ ਦਾ ਪੂਰਾ ਵੀਡੀਓ ਦੇਖਣ ਤੇ ਅਸੀਂ ਪਾਇਆ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੇ ਇੱਕ ਦੂਜੇ ਦਾ ਅਭਿਵਾਦਨ ਕੀਤਾ ਸੀ।
ਪੂਰਾ ਫੈਕਟ ਚੈਕ ਇਥੇ ਪੜ੍ਹੋਰਾਘਵ ਚੱਢਾ ਦੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ

ਰਾਘਵ ਚੱਢਾ ਦੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ
ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਘਵ ਚੱਢਾ ਨੇ ਹੱਥ ਵਿੱਚ ਤਖ਼ਤੀ ਫੜੀ ਹੈ ਜਿਸ ‘ਤੇ ਲਿਖਿਆ ਹੈ ਦਿੱਲੀ ਤੇ ਹਰਿਆਣਾ ਨੂੰ ਪਾਣੀ ਦਾ ਬਰਾਬਰ ਹੱਕ ਮਿਲਣਾ ਚਾਹੀਦਾ ਹੈ। ਵਾਇਰਲ ਤਸਵੀਰ ਐਡੀਟਿਡ ਹੈ। ਅਸਲ ਤਸਵੀਰ ਰਾਘਵ ਚੱਡਾ ਨੇ ਪੰਜਾਬ ਨੂੰ ਐਮਐਸਪੀ ਕਮੇਟੀ ਤੋਂ ਬਾਹਰ ਰੱਖੇ ਜਾਣ ਦਾ ਵਿਰੋਧ ਕਰਦਿਆਂ ਤਖ਼ਤੀ ਫੜੀ ਹੋਈ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ