ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਆਪਣੇ ਸਿਰ ਤੇ ਪੱਟੀ ਬਣਦਿਆਂ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਵੀਡੀਓ ‘ਚ ਇਕ ਅਖ਼ਬਾਰ ਦੀ ਕਲਿਪ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਸਲਮਾਨਾਂ ਦੇ ਖ਼ਿਲਾਫ਼ ਦੰਗੇ ਭੜਕਾਉਣ ਦੇ ਲਈ ਪੁਲਿਸ ਮੁਲਾਜ਼ਮ ਨਕਲੀ ਪੱਟੀ ਬੰਨ੍ਹ ਰਿਹਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪ੍ਰਕਾਸ਼ ਸਿੰਘ ਬਾਦਲ ਦਾ ਨਹੀਂ ਹੋਇਆ ਦਿਹਾਂਤ,ਵਾਇਰਲ ਦਾਅਵਾ ਅਫ਼ਵਾਹ ਹੈ
ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਫੋਰਟਿਸ ਹਸਪਤਾਲ ਨੇ ਅਪਡੇਟ ਜਾਰੀ ਕਰ ਸਪਸ਼ਟ ਕੀਤਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਥਿਰ ਹੈ।

ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਨਹੀਂ ਪਹੁੰਚੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਦੇ ਲਈ ਪਹੁੰਚੇ। ਵਾਇਰਲ ਦਾਅਵਾ ਫਰਜ਼ੀ ਹੈ। ਅਮਿਤਾਭ ਬੱਚਨ ਸੰਤੂਰ ਵਾਦਕ ਪੰਡਿਤ ਸ਼ਿਵ ਕੁਮਾਰ ਸ਼ਰਮਾ ਦੇ ਅੰਤਿਮ ਸੰਸਕਾਰ ਦੇ ਮੌਕੇ ਤੇ ਉਨ੍ਹਾਂ ਦੇ ਘਰ ਪਹੁੰਚੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਬਠਿੰਡਾ ਦੇ ਬੀੜ ਤਾਲਾਬ ਚਿੜੀਆਘਰ ਦੀਆਂ ਹਨ ਇਹ ਵਾਇਰਲ ਤਸਵੀਰਾਂ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ੇਰਾਂ ਦੀ ਤਰਸਯੋਗ ਹਾਲਤ ਵਿੱਚ ਵਾਇਰਲ ਹੋ ਰਹੀ ਤਸਵੀਰ ਬਠਿੰਡਾ ਦੇ ਬੀੜ ਤਾਲਾਬ ਦੀਆਂ ਹਨ। ਵਾਇਰਲ ਤਸਵੀਰ ਬਠਿੰਡਾ ਦੇ ਬੀੜ ਤਲਾਬ ਚਿੜੀਆਘਰ ਦੀਆਂ ਨਹੀਂ ਸਗੋਂ ਸੁਡਾਨ ਦੇ ਚਿੜੀਆਘਰ ਦੀਆਂ ਹਨ। ਸੁਡਾਨ ਦੀ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਪੁਲਿਸ ਮੁਲਾਜ਼ਮ ਨੇ ਜ਼ਖ਼ਮੀ ਹੋਣ ਦਾ ਕੀਤਾ ਨਾਟਕ? ਵਾਇਰਲ ਦਾਅਵਾ ਗੁੰਮਰਾਹਕੁੰਨ ਹੈ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿ ਮੁਸਲਮਾਨਾਂ ਦੇ ਖ਼ਿਲਾਫ਼ ਦੰਗੇ ਭੜਕਾਉਣ ਦੇ ਲਈ ਪੁਲਿਸ ਮੁਲਾਜ਼ਮ ਨਕਲੀ ਪੱਟੀ ਬੰਨ੍ਹ ਰਿਹਾ ਹੈ। ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਹੋ ਰਹੀ ਵੀਡੀਓ ਜੋਧਪੁਰ ਵਿੱਚ ਹੋਈ ਹਿੰਸਾ ਦੀ ਹੈ ਜਿਥੇ ਝੜਪ ਦੇ ਦੌਰਾਨ ਏਐਸਆਈ ਧੰਨਾਰਾਮ ਦੇ ਸਿਰ ਵਿੱਚ ਸੱਟ ਲੱਗ ਗਈ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ