Claim
ਪੰਜਾਬ ਵਿੱਚ ਔਰਤ ਨਾਲ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਵਿਅਕਤੀ ਦੀ ਵੀਡੀਓ
Fact
ਵਾਇਰਲ ਹੋ ਰਿਹਾ ਵੀਡੀਓ ਦਿੱਲੀ ਦਾ ਹੈ ਜਿਥੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ। ਦੋਵਾਂ ਵਿਚਕਾਰ ਘਰੇਲੂ ਝਗੜੇ ਨੂੰ ਲੈ ਕੇ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਬੱਸ ਅੰਦਰ ਇੱਕ ਵਿਅਕਤੀ ਨੂੰ ਔਰਤ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਦੇ ਵੇਖਿਆ ਜਾ ਸਕਦਾ ਹੈ। ਕੁੱਟਮਾਰ ਕਰ ਰਹੇ ਵਿਅਕਤੀ ਨੇ ਖਾਕੀ ਵਰਦੀ ਪਹਿਨੀ ਹੋਈ ਹੈ। ਵੀਡੀਓ ਨੂੰ ਸ਼ੇਅਰ ਕਰ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕਦਿਆਂ ਵੀਡੀਓ ਨੂੰ ਪੰਜਾਬ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡਿਆ ਤੇ ਯੂਜ਼ਰ “Gursewak mour” ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਆਹ ਵੇਖ ਲਵੋ ਕੀ ਹੋ ਰਿਹਾ Punjab।’ ਫੇਸਬੁੱਕ ਪੇਜ “ਤਿੰਨ ਕਰੋੜ ਦਾ ਜੂਸ” ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, “ਆਹ ਵੇਖ ਲਵੋ ਕੀ ਹੋ ਰਿਹਾ ਏਧਰ ਕਿਸੇ ਵਿਦਵਾਨ ਜਾ ਘੜੰਮ ਚੋਧਰੀ ਜਾ ਕਿਸੇ ਲੰਡਰ ਦੀ ਬੋਲਣ ਦੀ ਹਿੰਮਤ ਨਹੀ ਪੈਦੀ ਉਦਾ ਕੁਝ ਕਤੀੜਾ ਦੱਬੇ ਕੂਚਲੇ ਲੋਕਾ ਦੀ ਅਵਾਜ ਬਣਦੀਆ ਨਾ ਕੋਈ ਸਾਧ ਲਾਣਾ ਬੋਲਦਾ ਨਾ ਕੋਈ ਵਕੀਲਾ ਦੀ ਰਾਖੀ ਸਾਵੰਤ ਬੋਲਦੀ”
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਗੂਗਲ ਤੇ ਕੁਝ ਕਿ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਾਨੂੰ ਵਾਇਰਲ ਹੋ ਰਹੀ ਵੀਡੀਓ ‘ਕ੍ਰਾਈਮ ਤਕ’ ਦੁਆਰਾ 28 ਸਿਤੰਬਰ 2023 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਵਿੱਚ ਅਪਲੋਡ ਮਿਲੀ। ਰਿਪੋਰਟ ਮੁਤਾਬਕ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਇਹ ਵੀਡੀਓ ਦਿੱਲੀ ਦੇ ਰਾਜਘਾਟ ਦੇ ਨੇੜੇ ਦੀ ਹੈ। ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਔਰਤ ਅਤੇ ਵਿਅਕਤੀ ਪਤੀ-ਪਤਨੀ ਹਨ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਵਿਚਕਾਰ ਘਰੇਲੂ ਝਗੜਾ ਚੱਲ ਰਿਹਾ ਹੈ ਅਤੇ ਇਸ ਸਬੰਧੀ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ, ਜਿਸ ਕਾਰਨ ਦੋਵਾਂ ਵਿਚਾਲੇ ਇਹ ਝਗੜਾ ਹੋ ਗਿਆ ਅਤੇ ਗੱਲ ਲੜਾਈ ਤੱਕ ਪਹੁੰਚ ਗਈ। ਰਿਪੋਰਟ ਮੁਤਾਬਕ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਔਰਤ ਦੇ ਪੱਖ ਤੋਂ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਜੇਕਰ ਕੋਈ ਸ਼ਿਕਾਇਤ ਮਿਲੀ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
The Lallantop ਨੇ ਵੀ ਰਿਪੋਰਟ ਪ੍ਰਕਾਸ਼ਿਤ ਕਰਦਿਆਂ ਦਿੱਲੀ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਬੱਸ ਵਿੱਚ ਮਹਿਲਾ ਨਾਲ ਕੁੱਟਮਾਰ ਕਰ ਰਿਹਾ ਵਿਅਕਤੀ ਅਸਲ ਵਿੱਚ ਪਤੀ-ਪਤਨੀ ਹਨ। ਦੋਵਾਂ ਵਿਚਕਾਰ ਘਰੇਲੂ ਝਗੜੇ ਨੂੰ ਲੈ ਕੇ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ ਅਤੇ ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਦਿੱਲੀ ਪੁਲਿਸ ਮੁਤਾਬਕ ਪੂਰੇ ਮਾਮਲੇ ਨੂੰ ਲੈ ਕੇ ਅਜੇ ਤੱਕ ਔਰਤ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਦਿੱਲੀ ਦਾ ਹੈ ਜਿਥੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ। ਦੋਵਾਂ ਵਿਚਕਾਰ ਘਰੇਲੂ ਝਗੜੇ ਨੂੰ ਲੈ ਕੇ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ।
Result: Missing Context
Our Sources
Media report published by Crime Tak on September 28, 2023
Media report published by The Lallantop on September 27, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।