ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਖੂਬ ਵਾਇਰਲ ਹੋਈ ਜਿਸ ਦੇ ਮੁਤਾਬਕ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ Navjot Singh Sidhu ਨੂੰ ਸਜ਼ਾ ਹੋਣ ਤੋਂ ਬਾਅਦ ਪੁਲਿਸਕਰਮੀ ਨੇ ਵੰਡੇ ਲੱਡੂ?
ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਹੋਣ ਤੋਂ ਬਾਅਦ ਪੁਲਿਸਕਰਮੀ ਨੇ ਲੱਡੂ ਵੰਡੇ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ ਜਦੋਂ ਨਵਜੋਤ ਸਿੰਘ ਸਿੱਧੂ ਦੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰਨ ਤੋਂ ਬਾਅਦ ਪੁਲਿਸਕਰਮੀ ਨੇ ਲੱਡੂ ਵੰਡੇ ਸਨ।

ਕੀ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਕੀਤਾ ਐਲਾਨ?
ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ। ਵਾਇਰਲ ਪੋਸਟ ਫਰਜ਼ੀ ਹੈ। ਟ੍ਰਾੰਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਵਾਇਰਲ ਦਾਅਵੇ ਨੂੰ ਅਫਵਾਹ ਦੱਸਦਿਆਂ ਸਪਸ਼ਟ ਕਿੱਤਾ ਕਿ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ Quad summit ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤਾ ਨਜ਼ਰਅੰਦਾਜ਼?
ਦਾਅਵਾ ਕੀਤਾ ਜਾ ਰਿਹਾ ਹੈ ਕਿ ਕਵਾਡ ਸਮਿਟ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਜ਼ਰਅੰਦਾਜ਼ ਕੀਤਾ। ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਪ੍ਰਧਾਨ ਮੰਤਰੀ ਮੋਦੀ ਨੂੰ ਅਣਦੇਖਾ ਕਰ ਉਨ੍ਹਾਂ ਦਾ ਅਪਮਾਨ ਕਰਨ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ।

ਵੀਡੀਓ ਵਿੱਚ ਦਿਖ ਰਹੀ ਮਹਿਲਾ ਰੋਬੋਟ ਨਹੀਂ ਸਗੋਂ ਵੀਡੀਓ ਗੇਮ ਦਾ ਐਨੀਮੇਟਿਡ ਕਿਰਦਾਰ ਹੈ
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨ ਦੁਆਰਾ ਬਣਾਈ ਗਈ ਆਰਟੀਫੀਸ਼ੀਅਲ ਵੂਮੈਨ ਨੂੰ ਚੀਨੀ ਬਾਜ਼ਾਰ ਵਿੱਚ ਉਤਾਰਿਆ ਗਿਆ। ਸੋਸ਼ਲ ਮੀਡੀਆ ਤੇ ਕੀਤਾ ਜਾ ਰਿਹਾ ਦਾਅਵਾ ਫ਼ਰਜ਼ੀ ਹੈ। ਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਰੋਬੋਟ ਨਹੀਂ ਸਗੋਂ ਇਕ ਵੀਡੀਓ ਗੇਮ ਦਾ ਪਾਤਰ ਕਲੋਈ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ