ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਇੱਕ ਵਿਅਕਤੀ ਦਾ ਵਿਰੋਧ ਕਰਦਿਆਂ ਅਤੇ ਵਿਰੋਧ ਦੌਰਾਨ ਉਸਦੇ ਕੱਪੜੇ ਪਾੜਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਦੇ ਮਲੋਟ ਵਿੱਚ ਬੀਜੇਪੀ ਵਿਧਾਇਕ ਦਾ ਕਿਸਾਨਾਂ ਵੱਲੋ ਵਿਰੋਧ ਕੀਤਾ ਗਿਆ ਅਤੇ ਉਸਦੇ ਕੱਪੜੇ ਪਾੜ ਦਿੱਤੇ ਗਏ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕਿਸਾਨ ਅੰਦੋਲਨ ‘ਚ ਦਾਨ ਦੇ ਹਿੱਸੇ ਨੂੰ ਲੈ ਕੇ ਨੇਤਾ ਮੀਟਿੰਗ ਦੌਰਾਨ ਆਪਸ ਵਿੱਚ ਭਿੜ ਗਏ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਬਹਿਸ ਕਰਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਵਿੱਚ ਦਾਨ ਦੇ ਹਿੱਸੇ ਨੂੰ ਲੈ ਕੇ ਦੋ ਨੇਤਾ ਮੀਟਿੰਗ ਦੌਰਾਨ ਸਿੰਘੁ ਬਾਰਡਰ ਤੇ ਭਿੜ ਗਏ। ਇਹ ਵੀਡੀਓ ਪੁਲ ਦੇ ਨਿਰਮਾਣ ਕਾਰਜ ਨਾਲ ਸਬੰਧਤ ਇੱਕ ਸਰਕਾਰੀ ਅਧਿਕਾਰੀ ਅਤੇ ਕਿਸਾਨ ਆਗੂਆਂ ਵਿਚਕਾਰ ਹੋਈ ਬਹਿਸ ਦੀ ਹੈ। ਇਸ ਵੀਡੀਓ ਦਾ ਹਾਲੀਆ ਕਿਸਾਨ ਅੰਦੋਲਨ ਨਾਲ ਸਬੰਧ ਨਹੀਂ ਹੈ।

ਕਿਸਾਨ ਅੰਦੋਲਨ ਦਰਮਿਆਨ ਮਹਿੰਦਰ ਸਿੰਘ ਧੋਨੀ ਗੁਰਦੁਆਰਾ ਸਾਹਿਬ ਪਹੁੰਚੇ?
ਸੋਸ਼ਲ ਮੀਡਿਆ ਤੇ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਇੱਕ ਹੋਰ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਕਿਸਾਨ ਅੰਦੋਲਨ ਦਰਮਿਆਨ ਗੁਰਦੁਆਰਾ ਸਾਹਿਬ ਪਹੁੰਚੇ। ਸੋਸ਼ਲ ਮੀਡਿਆ ਤੇ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਇਸ ਤਸਵੀਰ ਦਾ ਹਾਲੀਆ ਕਿਸਾਨ ਅੰਦੋਲਨ ਨਾਲ ਕੋਈ ਸੰਬੰਧ ਨਹੀਂ ਹੈ।

ਮਲੋਟ ਵਿੱਚ ਕਿਸਾਨਾਂ ਨੇ ਬੀਜੇਪੀ ਵਿਧਾਇਕ ਦੇ ਕੱਪੜੇ ਪਾੜ ਦਿੱਤੇ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਇੱਕ ਵਿਅਕਤੀ ਦਾ ਵਿਰੋਧ ਕਰਦਿਆਂ ਅਤੇ ਵਿਰੋਧ ਦੌਰਾਨ ਉਸਦੇ ਕੱਪੜੇ ਪਾੜਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਦੇ ਮਲੋਟ ਵਿੱਚ ਬੀਜੇਪੀ ਵਿਧਾਇਕ ਦਾ ਕਿਸਾਨਾਂ ਵੱਲੋ ਵਿਰੋਧ ਕੀਤਾ ਗਿਆ ਅਤੇ ਉਸਦੇ ਕੱਪੜੇ ਪਾੜ ਦਿੱਤੇ ਗਏ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2021 ਦੀ ਹੈ ਜਦੋਂ ਮਲੋਟ ਵਿਖੇ ਬੀਜੇਪੀ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਦੇ ਕਿਸਾਨਾਂ ਨੇ ਚਿਹਰੇ ਤੇ ਕਾਲਖ਼ ਪੋਚ ਦਿੱਤੀ ਅਤੇ ਧੱਕਾਮੁੱਕੀ ਵਿੱਚ ਵਿਧਾਇਕ ਦੇ ਕੱਪੜੇ ਵੀ ਫਾੜ ਦਿੱਤੇ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਬਰਤਨ ਵਿੱਚ ਧਸੀ ਗੋਲੀ ਦੀ ਇਹ ਤਸਵੀਰ ਖਨੌਰੀ ਬਾਰਡਰ ਦੀ ਹੈ?
ਸੋਸ਼ਲ ਮੀਡੀਆ ‘ਤੇ ਇਕ ਢੱਕਨ ਅਤੇ ਉਸ ਵਿਚ ਫੰਸੀ ਗੋਲੀ ਦੀ ਤਸਵੀਰ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਖਨੌਰੀ ਬਾਰਡਰ ਤੇ ਲੰਗਰ ਦੇ ਬਰਤਨ ਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸੰਬੰਧ ਨਹੀਂ ਹੈ। ਇਹ ਤਸਵੀਰ ਮਯਾਂਮਾਰ ਅਤੇ ਬੰਗਲਾਦੇਸ਼ ਦੀ ਸੀਮਾ ਤੇ ਵਾਪਰੀ ਘਟਨਾ ਦੀ ਹੈ।

ਕਿਸਾਨ ਅੰਦੋਲਨ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਇਹ ਬਿਆਨ? ਫਰਜ਼ੀ ਦਾਅਵਾ ਵਾਇਰਲ
ਸੋਸ਼ਲ ਮੀਡਿਆ ਤੇ ਅਜੀਤ ਅਖਬਾਰ ਦੀ ਕਲਿਪਿੰਗ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਹੈ ਕਿ ਇਹ ਅੰਦੋਲਨ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਨਾਕਾਮ ਕਰਨ ਲਈ ਖੜਾ ਕੀਤਾ ਗਿਆ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲਿਪਿੰਗ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਅਜੀਤ ਅਖਬਾਰ ਦੇ ਹਵਾਲੇ ਤੋਂ ਵਾਇਰਲ ਕਟਿੰਗ ਫਰਜ਼ੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।