ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਔਰਤ ਫੋਨ ‘ਤੇ ਇੰਨੀ ਰੁੱਝੀ ਹੋਈ ਹੈ ਕਿ ਆਪਣੇ ਮਾਸੂਮ ਬੱਚੇ ਨੂੰ ਫਰਿਜ਼ ‘ਚ ਰੱਖ ਦਿੰਦੀ ਹੈ। ਵੀਡੀਓ ਨੂੰ ਅਸਲ ਦੱਸਦਿਆਂ ਕਈ ਯੂਜ਼ਰ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਭਾਜਪਾ ਉਮੀਦਵਾਰ ਅਸ਼ੋਕ ਤੰਵਰ ਦੀ ਗੱਡੀ ਤੇ ਕੀਤਾ ਗਿਆ ਪਥਰਾਅ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਦੇ ਵਿਚ ਲੋਕਾਂ ਵੱਲੋਂ ਇੱਕ ਆਗੂ ਦੀ ਗੱਡੀ ‘ਤੇ ਪੱਥਰਬਾਜ਼ੀ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਰਿਆਣਾ ਦੇ ਸਿਰਸਾ ਦਾ ਹੈ ਜਿੱਥੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਅਸ਼ੋਕ ਤੰਵਰ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2021ਦੀ ਹੈ ਜਦੋਂ ਹਰਿਆਣਾ ਦੇ ਸਿਰਸਾ ਵਿਖੇ ਡਿਪਟੀ ਸਪੀਕਰ ਰਣਬੀਰ ਗੰਗਵਾ ਦਾ ਵਿਰੋਧ ਹੋਇਆ ਸੀ।

ਕਿਸਾਨਾਂ ਨੇ ਬੀਜੇਪੀ ਦੇ ਝੰਡਿਆਂ ਨੂੰ ਲਗਾਈ ਅੱਗ? ਪੁਰਾਣਾ ਵੀਡੀਓ ਵਾਇਰਲ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿਸਾਨਾਂ ਅਤੇ ਲੋਕਾਂ ਦੁਆਰਾ ਭਾਜਪਾ ਦੇ ਝੰਡਿਆਂ ਨੂੰ ਅੱਗ ਲਗਾਉਂਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਹਰਿਆਣਾ ਦੀ ਹੈ ਜਿਥੇ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2021 ਵਿੱਚ ਏਲਨਾਬਾਦ ‘ਚ ਹੋਈ ਜਿਮਨੀ ਚੋਣਾਂ ਦੀ ਹੈ ਜਿਥੇ ਕਿਸਾਨਾਂ ਨੇ ਬੀਜੇਪੀ ਦੇ ਝੰਡਿਆਂ ਨੂੰ ਅੱਗ ਲਗਾ ਦਿੱਤੀ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਮਣੀਪੁਰ ‘ਚ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਗੂ ਨਾਲ ਕੁੱਟਮਾਰ ਹੋ ਰਹੀ ਹੈ। ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਮਣੀਪੁਰ ਦਾ ਹੈ ਜਿਥੇ ਭਾਜਪਾ ਦੇ ਆਗੂ ਨਾਲ ਕੁੱਟਮਾਰ ਕੀਤੀ ਗਈ। ਭਾਜਪਾ ਨੇਤਾ ਦਾ 3 ਸਾਲ ਪੁਰਾਣਾ ਵੀਡੀਓ ਫਰਜ਼ੀ ਦਾਅਵੇ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਪੱਛਮੀ ਬੰਗਾਲ ਦੇ ਦਾਰਜੀਲਿੰਗ ਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ? ਵਾਇਰਲ ਵੀਡੀਓ ਪੁਰਾਣਾ ਹੈ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਵੱਡੀ ਤਾਦਾਦ ਵਿਚ ਵਿਅਕਤੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦਾ ਹਾਲ ਹੀ ਵਿਚ ਵਿਰੋਧ ਕੀਤਾ ਗਿਆ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਆਪਣੇ ਬੱਚੇ ਨੂੰ ਫਰਿਜ਼ ਵਿੱਚ ਰੱਖਕੇ ਭੁੱਲ ਗਈ ਮਾਂ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਔਰਤ ਫੋਨ ‘ਤੇ ਇੰਨੀ ਰੁੱਝੀ ਹੋਈ ਹੈ ਕਿ ਆਪਣੇ ਮਾਸੂਮ ਬੱਚੇ ਨੂੰ ਫਰਿੱਜ ‘ਚ ਰੱਖ ਦਿੰਦੀ ਹੈ। ਵੀਡੀਓ ਨੂੰ ਅਸਲ ਦੱਸਦਿਆਂ ਕਈ ਯੂਜ਼ਰ ਸ਼ੇਅਰ ਕਰ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।