Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਭੀੜ ਦੁਆਰਾ ਇੱਕ ਪੀਲੀ ਦਸਤਾਰ ਬੰਨ੍ਹੇ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਉਹ ਆਮ ਆਦਮੀ ਪਾਰਟੀ ਦਾ ਆਗੂ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਭੀੜ ਦੁਆਰਾ ਇੱਕ ਪੀਲੀ ਦਸਤਾਰ ਬੰਨ੍ਹੇ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਉਹ ਆਮ ਆਦਮੀ ਪਾਰਟੀ ਦਾ ਆਗੂ ਹੈ। ਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਸਗੋਂ ਜੰਮੂ ਦੇ ਗੋਲ ਗੁਜਰਾਲ ਇਲਾਕੇ ਦਾ ਹੈ ਜਿਥੇ ਜੱਟ ਦਿਵਸ ਦੀ ਰੈਲੀ ਕੱਢਣ ਮੌਕੇ ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ‘ਤੇ ਹਮਲਾ ਹੋਇਆ ਸੀ।
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਇੱਕ ਗੱਡੀ ਤੇ ਹਮਲਾ ਕਰਦੇ ਨਜ਼ਰ ਆ ਰਹੀ ਹੈ। ਵੀਡੀਓ ਨੂੰ ਇਸ ਦਾਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਧਰਮ ਦੇ ਨਾਮ ਤੇ ਵੋਟ ਮੰਗਣ ਆਏ ਭਾਜਪਾ ਨੇਤਾ ਨਾਲ ਲੋਕਾਂ ਦੇ ਕੁੱਟਮਾਰ ਕੀਤੀ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਇਹ ਵੀਡੀਓ ਬੀਜੇਪੀ ਨੇਤਾ ਨਾਲ ਹੋਈ ਕੁੱਟਮਾਰ ਦਾ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੋਸ਼ਲ ਮੀਡਿਆ ਤੇ ਇੱਕ ਫਲੈਕਸ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਦੇ ਸਭ ਤੋਂ ਵੱਡੇ ਪਿੰਡ ਸਿਸਾਅ ਵਿੱਚ ਬੀਜੇਪੀ ਅਤੇ ਜੇਜੇਪੀ ਦੇ ਲੀਡਰਾਂ ਦੀ ਐਂਟਰੀ ਬੰਦ ਕਰ ਦਿੱਤੀ ਹੈ। ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2021 ਦੀ ਹੈ। ਇਸ ਤਸਵੀਰ ਦਾ 2024 ਲੋਕ ਸਭਾ ਚੋਣਾਂ ਨਾਲ ਕੋਈ ਸੰਬੰਧ ਨਹੀਂ ਹੈ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਇਰਾਨ ਦੁਆਰਾ ਇਜਰਾਈਲ ਤੇ ਕੀਤੇ ਗਏ ਹਮਲੇ ਦੀ ਹੈ। ਉੱਤਰੀ ਸੀਰੀਆ ਦੇ ਕਰੀਬ ਚਾਰ ਸਾਲ ਪੁਰਾਣੇ ਵੀਡੀਓ ਨੂੰ ਇਰਾਨ ਦੁਆਰਾ ਇਸਰਾਇਲ ਦੇ ਕੀਤੇ ਗਏ ਹਮਲੇ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
May 11, 2024
Shaminder Singh
April 13, 2024
Shaminder Singh
March 16, 2024