ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਲੋਕ ਸਭਾ ਚੋਣਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੀਤਾ ਦੇਖਿਆ ਗਿਆ?
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੀਤਾ ਦੇਖਿਆ ਗਿਆ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ?
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਲੋਕ ਸਭਾ ਚੋਣਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸੰਗਰੂਰ ਵਿੱਚ ਸਾਲ 2022 ਵਿੱਚ ਹੋਈਆਂ ਜਿਮਨੀ ਚੋਣਾਂ ਦੀ ਹੈ।

ਈਵੀਐਮ ਵਿੱਚ ਗੜਬੜੀ ਦੀ ਸ਼ਿਕਾਇਤ ਤੇ ਚੋਣ ਕਮਿਸ਼ਨ ਦੁਆਰਾ 7 ਸਾਲ ਪਹਿਲਾਂ ਕੀਤੀ ਗਈ ਕਾਰਵਾਈ ਦੀ ਖਬਰ ਹਾਲੀਆ ਦੱਸਕੇ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਈ ਵੀਐਮ ਦੀ ਖਰਾਬੀ ਬਾਰੇ ਦੱਸਿਆ ਗਿਆ ਹੈ। ਵੀਡੀਓ ਨਾਲ ਕੈਪਸਨ ਵਿੱਚ ਲਿਖਿਆ ਹੈ,’ਈਵੀਐਮ ਵਿੱਚ ਖਰਾਬੀ ਹੈ। ਜੇਕਰ ਅੱਜ ਬੈਲਟ ਪੇਪਰ ‘ਤੇ ਚੋਣਾਂ ਹੋਈਆਂ ਤਾਂ ਭਾਜਪਾ ਖਤਮ ਹੋ ਜਾਵੇਗੀ। ਇਹ ਵੀਡੀਓ ਸਾਲ 2017 ਦਾ ਹੈ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੀ ਅਟੇਰ ਵਿਧਾਨ ਸਭਾ ਵਿੱਚ ਉਪ ਚੋਣ ਤੋਂ ਪਹਿਲਾਂ ਈਵੀਐਮ ਵਿੱਚ ਖ਼ਰਾਬੀ ਪਾਈ ਗਈ ਸੀ ਜਿਸ ਤੋਂ ਬਾਅਦ ਹੋਏ ਵਿਵਾਦ ਨੂੰ ਹਾਲੀਆ ਲੋਕ ਸਭਾ ਚੋਣਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਵੋਟਰ ਨੇ ਈਵੀਐਮ ਮਸ਼ੀਨ ਨੂੰ ਤੋੜਿਆ? ਪੁਰਾਣੀ ਵੀਡੀਓ ਹੋਈ ਵਾਇਰਲ
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪੋਲਿੰਗ ਬੂਥ ਵਿੱਚ ਈਵੀਐਮ ਮਸ਼ੀਨ ਨੂੰ ਤੋੜਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਘਟਨਾ ਸਾਲ 2023 ਦੀ ਹੈ ਜਦੋਂ ਮੈਸੂਰ ‘ਚ ਇਕ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਵਿਅਕਤੀ ਨੇ ਈਵੀਐਮ ਮਸ਼ੀਨ ਦੀ ਭੰਨਤੋੜ ਕੀਤੀ, ਜਿਸ ਤੋਂ ਬਾਅਦ ਵਿਜੇ ਨਗਰ ਪੁਲਿਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ।

ਸਮੋਕੀ ਬਿਸਕੁਟ ਖਾਣ ਨਾਲ ਬੱਚੇ ਦੀ ਹੋਈ ਮੌਤ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਛੋਟਾ ਲੜਕਾ ਇੱਕ ਜਨਤਕ ਖੇਤਰ ਵਿੱਚ ਇੱਕ ਸਟਾਲ ‘ਤੇ ਸਮੋਕੀ ਬਿਸਕੁਟ ਦਾ ਸੇਵਨ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸਮੋਕੀ ਬਿਸਕੁਟ ਖਾਂਦਿਆਂ ਹੀ ਲੜਕਾ ਦਰਦ ਨਾਲ ਚੀਕਦਾ ਹੈ ਅਤੇ ਮਦਦ ਮੰਗਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਮੋਕੀ ਬਿਸਕੁਟ ਖਾਣ ਤੋਂ ਬਾਅਦ ਮੁੰਡੇ ਦੀ ਮੋਤ ਹੋ ਗਈ। ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਘਟਨਾ ਕਰਨਾਟਕਾ ਦੇ ਦਾਵਨਗੇਰੇ ਦੀ ਹੈ ਅਤੇ ਇਸ ਮਾਮਲੇ ਵਿੱਚ ਬੱਚੇ ਦੀ ਮੌਤ ਨਹੀਂ ਹੋਈ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।