ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਖਬਰ ਵਾਇਰਲ ਹੋਣ ਲੱਗੀ ਜਿਸ ਮੁਤਾਬਕ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਇਸ ਖਬਰ ਤੋਂ ਤੁਰੰਤ ਬਾਅਦ ਕਈ ਐਕਸ ਅਤੇ ਫੇਸਬੁੱਕ ਯੂਜ਼ਰਾਂ ਨੇ ਗੋਲਡੀ ਬਰਾੜ ਦੀ ਮੌਤ ਦੇ ਦਾਅਵੇ ਨਾਲ ਇੱਕ ਗੋਲੀਬਾਰੀ ਦੀ ਵੀਡੀਓ ਸ਼ੇਅਰ ਕੀਤੀ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਗੈਂਗਸਟਰ ਗੋਲਡੀ ਬਰਾੜ ਦੇ ਕਤਲ ਦੀ ਹੈ ਇਹ ਵੀਡੀਓ?
ਬੀਤੇ ਦਿਨੀਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਖਬਰ ਵਾਇਰਲ ਹੋਣ ਲੱਗੀ ਜਿਸ ਮੁਤਾਬਕ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਇਸ ਖਬਰ ਤੋਂ ਤੁਰੰਤ ਬਾਅਦ ਕਈ ਐਕਸ ਅਤੇ ਫੇਸਬੁੱਕ ਯੂਜ਼ਰਾਂ ਨੇ ਗੋਲਡੀ ਬਰਾੜ ਦੀ ਮੌਤ ਦੇ ਦਾਅਵੇ ਨਾਲ ਇੱਕ ਗੋਲੀਬਾਰੀ ਦੀ ਵੀਡੀਓ ਸ਼ੇਅਰ ਕੀਤੀ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਇਹ ਵੀਡੀਓ ਨਿਊ ਓਰਲੀਨਜ਼ ਵਿੱਚ ਸਾਲ 2023 ‘ਚ ਹੋਈ ਗੋਲੀਬਾਰੀ ਦੀ ਹੈ। ਅਮਰੀਕੀ ਪੁਲਿਸ ਨੇ ਗੋਲਡੀ ਬਰਾੜ ਦੀ ਮੌਤ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ।

ਕੀ ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ?
ਕਾਂਗਰਸ ਪਾਰਟੀ ਦਾ ਇੱਕ ਲੈਟਰਹੈਡ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਮੁਤਾਬਕ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੀ ਅਮੇਠੀ ਸੀਟ ਤੋਂ ਅਤੇ ਰਾਹੁਲ ਗਾਂਧੀ ਨੂੰ ਰਾਏਬਰੇਲੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮ ਵਿੰਗ ਦੀ ਚੇਅਰਪਰਸਨ ਸੁਪ੍ਰੀਆ ਸ਼੍ਰੀਨੇਟ ਨਾਲ ਵੀ ਸੰਪਰਕ ਕੀਤਾ। ਉਸ ਨੇ ਇਸ ਪੱਤਰ ਨੂੰ ਫਰਜ਼ੀ ਵੀ ਦੱਸਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਿੱਧੂ ਮੂਸੇਵਾਲਾ ਨਾਲ ਲਾਰੇਂਸ ਬਿਸ਼ਨੋਈ ਦੀ ਹੈ ਇਹ ਵੀਡੀਓ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇੱਕ ਵਿਅਕਤੀ ਗਲ ਨਾਲ ਲਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਸਿੱਧੂ ਮੂਸੇਵਾਲਾ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਗੱਲ ਨਾਲ ਲਗਾ ਰਹੇ ਸਨ। ਇਸ ਵੀਡੀਓ ਨੂੰ ਯੂਜ਼ਰ ਸਾਲ 2019 ਦਾ ਦੱਸਿਆ ਹੈ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਗਾਇਕ ਅਰਜਨ ਢਿੱਲੋਂ ਨਾਲ ਗਲੇ ਮਿਲ ਰਹੇ ਸਨ ਨਾ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ।

ਨੌਜਵਾਨ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਕਾਰਫ ਪਾ ਆਮ ਆਦਮੀ ਪਾਰਟੀ ਦੀ ਕੀਤੀ ਹਿਮਾਇਤ? ਪੁਰਾਣੀ ਵੀਡੀਓ ਵਾਇਰਲ
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਜਿਸਨੇ ਆਪਣੇ ਦਲੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਕਾਰਫ ਪਾਇਆ ਹੋਇਆ ਹੈ ਉਸ ਨੂੰ ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਦੀ ਹਿਮਾਇਤ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡੀਆ ਤੇ ਲੋਕ ਸਭਾ ਚੋਣਾਂ 2024 ਨਾਲ ਜੋੜ ਕੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਪੁਰਾਣੇ ਵੀਡੀਓ ਨੂੰ ਹਾਲੀਆ ਲੋਕ ਸਭਾ ਚੋਣਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।