ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਤਰਬੂਜ਼ ਨੂੰ ਟੀਕਾ ਲਗਾ ਕੇ ਰੰਗ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਤਰਬੂਜ਼ ਨੂੰ ਟੀਕਾ ਲਗਾ ਰਹੇ ਵਿਅਕਤੀ ਦਾ ਵੀਡੀਓ ਸਕ੍ਰਿਪਟਿਡ ਹੈ
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਤਰਬੂਜ਼ ਨੂੰ ਟੀਕਾ ਲਗਾ ਕੇ ਰੰਗ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਅਸਲ ਵਿੱਚ ਸਕ੍ਰਿਪਟਡ ਹੈ।

ਕੀ ਕਰਨਾਟਕ ‘ਚ PM ਮੋਦੀ ਦਾ ਪੁਤਲਾ ਸਾੜ ਰਹੇ ਕਾਂਗਰਸੀ ਵਰਕਰਾਂ ਦੀਆਂ ਲੁੰਗੀਆਂ ਨੂੰ ਲੱਗ ਗਈ ਅੱਗ ?
ਕਰਨਾਟਕ ਵਿੱਚ ਪੀਐਮ ਮੋਦੀ ਦਾ ਪੁਤਲਾ ਸਾੜਦੇ ਹੋਏ ਪੰਜ ਕਾਂਗਰਸੀਆਂ ਦੀ ਲੁੰਗੀ ਨੂੰ ਅੱਗ ਲੱਗ ਗਈ। ਇੱਥੇ ਪੋਸਟ ਨੂੰ ਵੇਖੋ। ਵਾਇਰਲ ਵੀਡੀਓ ਕਰਨਾਟਕ ਦਾ ਨਹੀਂ ਸਗੋਂ ਕੇਰਲ ਦਾ ਹੈ, ਜਿੱਥੇ ਕੇਐਸਯੂ ਵਰਕਰਾਂ ਨੇ ਐਮਜੀ ਯੂਨੀਵਰਸਿਟੀ ਦੇ ਚਾਂਸਲਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਕਰੀਬ 12 ਸਾਲ ਪੁਰਾਣੀ ਵੀਡੀਓ ਨੂੰ ਫਰਜ਼ੀ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਆਪ ਦੀ ਰੈਲੀ ਵਿੱਚ ਹੋਇਆ ਹੰਗਾਮਾ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਆਪਸ ‘ਚ ਲੜਦੇ ਤੇ ਕੁਰਸੀਆਂ ਸੁੱਟਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਦੀ ਰੈਲੀ ਦਾ ਹੈ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ਆਮ ਆਦਮੀ ਪਾਰਟੀ ਦੀ ਰੈਲੀ ਦਾ ਨਹੀਂ ਹੈ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ਦਾ ਹੈ ਜਿਥੇ ਪਾਰਟੀ ਵਰਕਰ ਆਪਸ ਵਿਚ ਭਿੜ ਗਏ ਸਨ।

ਗਾਵਾਂ ਨਾਲ ਭਰੇ ਟਰੱਕ ਦੀ ਇਹ ਵੀਡੀਓ ਭਾਰਤ ਦੀ ਨਹੀਂ ਹੈ
ਗਾਵਾਂ ਨਾਲ ਭਰੇ ਟਰੱਕ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਜਰਾਤ ਦੇ ਅਡਾਨੀ ਬੰਦਰਗਾਹ ‘ਤੇ ਹਜ਼ਾਰਾਂ ਗਾਵਾਂ ਨੂੰ ਟਰੱਕਾਂ ‘ਚ ਲੱਦ ਕੇ ਕਤਲ ਕਰਨ ਲਈ ਅਰਬ ਦੇਸ਼ਾਂ ‘ਚ ਭੇਜਿਆ ਜਾ ਰਿਹਾ ਹੈ। ਇਹ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ਗੁਜਰਾਤ ਦੇ ਅਡਾਨੀ ਪੋਰਟ ਦਾ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।