ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਕਬਰ ਉੱਤੇ ਹਰੇ ਰੰਗ ਦੇ ਗ੍ਰਿਲ ਨੂੰ ਤਾਲਾ ਲੱਗਿਆ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਾਹਮਣੇ ਆਈ ਹੈ ਜਿਥੇ ਲੋਕ ਆਪਣੇ ਧੀ-ਭੈਣਾਂ ਦੀਆਂ ਕਬਰਾਂ ਨੂੰ ਤਾਲੇ ਲਾ ਕੇ ਕਵਰ ਕਰ ਰਹੇ ਹਨ ਤਾਂ ਜੋ ਉਨ੍ਹਾਂ ਦੀਆਂ ਮ੍ਰਤ ਲਾਸ਼ਾਂ ਨੂੰ ਜਬਰ ਜਨਾਹ ਤੋਂ ਬਚਾਇਆ ਜਾ ਸਕੇ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਛਕਿਆ ਅੰਮ੍ਰਿਤ? ਵਾਇਰਲ ਦਾਅਵਾ ਗ਼ਲਤ ਹੈ
ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੰਮ੍ਰਿਤ ਛਖ ਲਿਆ ਹੈ। ਇਹ ਸੱਚ ਨਹੀਂ ਹੈ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਉਹਨਾਂ ਨੇ ਅਮ੍ਰਿਤਪਾਨ ਨਹੀਂ ਕੀਤਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਗ਼ਲਤ ਹਨ।

ਕੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਮਦਰਸਿਆਂ ਵਿੱਚ ਤਬਦੀਲ ਕਰ ਦਿੱਤਾ ਹੈ? ਫਰਜ਼ੀ ਦਾਅਵਾ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਮਦਰੱਸਿਆਂ ਵਿੱਚ ਤਬਦੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਵਾਇਰਲ ਹੋ ਰਹੀ ਵੀਡੀਓ ਦਿੱਲੀ ਦੇ ਕਿਸੇ ਸਰਕਾਰੀ ਸਕੂਲ ਦੀ ਨਹੀਂ ਹੈ। ਇਹ ਵੀਡੀਓ ਗਾਜ਼ੀਆਬਾਦ ਦੇ ਵਿਜੇ ਨਗਰ ਸਥਿਤ ਪ੍ਰਾਇਮਰੀ ਸਕੂਲ ਦਾ ਹੈ।

ਕੀ ਕੁੱਲੂ ਮਨਾਲੀ ਵਿੱਚ ਆਇਆ ਬਰਫੀਲਾ ਤੂਫ਼ਾਨ? ਸਿੱਕਮ ਦੀ ਵੀਡੀਓ ਫਰਜ਼ੀ ਦਾਅਵੇ ਨਾਲ ਵਾਇਰਲ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮਨਾਲੀ ਵਿੱਚ ਆਏ ਬਰਫੀਲੇ ਤੂਫ਼ਾਨ ਦੀ ਹੈ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵੀਡੀਓ ਸਿੱਕਮ ਦੇ ਨਾਥੁਲਾ ਦਾ ਹੈ, ਜਿੱਥੇ ਬਰਫੀਲੇ ਤੂਫਾਨ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪਾਕਿਸਤਾਨ ਵਿੱਚ ਲਾਸ਼ਾਂ ਨੂੰ ਬਲਾਤਕਾਰ ਤੋਂ ਬਚਾਉਣ ਲਈ ਕਬਰਾਂ ‘ਤੇ ਤਾਲੇ ਲਗਾਏ ਜਾ ਰਹੇ ਹਨ? ਫਰਜ਼ੀ ਦਾਅਵਾ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਵਿੱਚ ਲਾਸ਼ਾਂ ਨੂੰ ਬਲਾਤਕਾਰ ਤੋਂ ਬਚਾਉਣ ਲਈ ਕਬਰਾਂ ‘ਤੇ ਤਾਲੇ ਲਗਾਏ ਜਾ ਰਹੇ ਹਨ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਕਬਰ ਜਿਸ ‘ਤੇ ਤਾਲਾ ਲੱਗਾ ਹੋਇਆ ਹੈ, ਉਹ ਹੈਦਰਾਬਾਦ, ਭਾਰਤ ਦੀ ਹੈ।

ਕੀ ਛੱਤੀਸਗੜ੍ਹ ਦੇ ਦਾਂਤੇਵਾੜਾ ਵਿੱਚ ਹਾਲ ਹੀ ‘ਚ ਹੋਏ ਨਕਸਲੀ ਹਮਲੇ ਦੀਆਂ ਹਨ ਇਹ ਤਸਵੀਰਾਂ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਛੱਤੀਸਗੜ੍ਹ ਦੇ ਦਾਂਤੇਵਾੜਾ ਵਿੱਚ ਹਾਲ ਹੀ ਵਿੱਚ ਹੋਏ ਨਕਸਲੀ ਹਮਲੇ ਦੀਆਂ ਹਨ। ਇਹ ਸੱਚ ਨਹੀਂ ਹੈ। ਛੱਤੀਸਗੜ੍ਹ ਵਿੱਚ ਹਾਲ ਹੀ ਵਿੱਚ ਹੋਏ ਨਕਸਲੀ ਹਮਲੇ ਦੇ ਰੂਪ ਵਿੱਚ ਸ਼ੇਅਰ ਕੀਤੀ ਜਾ ਰਹੀਆਂ ਇਹ ਤਸਵੀਰਾਂ ਪੁਰਾਣੀਆਂ ਹਨ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ