ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਯੂਜ਼ਰ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਜਾਣ ਲੱਗਾ ਕਿ ਰਾਹੁਲ ਗਾਂਧੀ ਨੇ ਆਟੇ ਨੂੰ ਲੀਟਰ ਵਿੱਚ ਤੋਲੇ ਜਾਣ ਦੀ ਗੱਲ ਕਹੀ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਆਪ ਦਾ ਜ਼ਿਲ੍ਹਾ ਪ੍ਰਧਾਨ ਮਰਸਿਡੀਜ਼ ਕਾਰ ਵਿੱਚ ਫ੍ਰੀ ਰਾਸ਼ਨ ਲੈ ਕੇ ਜਾ ਰਿਹਾ ਹੈ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਪ ਦਾ ਜ਼ਿਲ੍ਹਾ ਪ੍ਰਧਾਨ ਮਰਸਿਡੀਜ਼ ਕਾਰ ਵਿੱਚ ਫ੍ਰੀ ਰਾਸ਼ਨ ਲੈ ਕੇ ਜਾ ਰਿਹਾ ਹੈ। ਇਹ ਸੱਚ ਨਹੀਂ ਹੈ। ਮਰਸਿਡੀਜ਼ ਕਾਰ ਵਿਚ ਰਾਸ਼ਨ ਲੈ ਕੇ ਜਾ ਰਹੇ ਵਿਅਕਤੀ ਦਾ ਨਾਮ ਰਮੇਸ਼ ਸੈਣੀ ਹੈ ਜਦਕਿ ਆਪ ਪਾਰਟੀ ਦੇ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਹਨ।

ਕੀ ਘਾਹ ਖਾ ਰਹੇ ਬੱਚੇ ਦੀ ਵੀਡੀਓ ਦਾ ਪਾਕਿਸਤਾਨ ਵਿਚ ਆਏ ਹੜ੍ਹ ਨਾਲ ਹੈ ਸੰਬੰਧ?
ਘਾਹ ਖਾ ਰਹੇ ਬੱਚੇ ਦੇ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪਾਕਿਸਤਾਨ ਵਿਚ ਆਏ ਹੜ੍ਹ ਦਾ ਹੈ। ਵਾਇਰਲ ਹੋ ਰਹੀ ਵੀਡੀਓ ਤਕਰੀਬਨ 6 ਮਹੀਨੇ ਤੋਂ ਇੰਟਰਨੈੱਟ ਤੇ ਮੌਜੂਦ ਹੈ ਅਤੇ ਵੀਡੀਓ ਦਾ ਹਾਲ ਹੀ ਵਿਚ ਪਾਕਿਸਤਾਨ ‘ਚ ਆਏ ਹੜ੍ਹਾਂ ਨਾਲ ਸਬੰਧ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰੀਂ ਹੱਥ ਲਗਾ ਰਹੇ ਹਨ?
ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰੀਂ ਹੱਥ ਲਗਾਏ। ਵਾਇਰਲ ਹੋ ਰਹੀ ਤਸਵੀਰ ਵਿੱਚ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ।

ਕੀ ਰਾਹੁਲ ਗਾਂਧੀ ਨੇ ਆਟੇ ਨੂੰ ਲੀਟਰ ਵਿੱਚ ਤੋਲੇ ਜਾਣ ਦੀ ਕਹੀ ਗੱਲ? ਅਧੂਰੇ ਵੀਡੀਓ ਨੂੰ ਗ਼ਲਤ ਤਰੀਕੇ ਨਾਲ ਕੀਤਾ ਸ਼ੇਅਰ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਆਟੇ ਨੂੰ ਲੀਟਰ ਵਿੱਚ ਤੋਲੇ ਜਾਣ ਦੀ ਗੱਲ ਕਹੀ। ਰਾਹੁਲ ਗਾਂਧੀ ਦੀ ਜ਼ੁਬਾਨ ਫਿਸਲਣ ਕਾਰਨ ਉਨ੍ਹਾਂ ਨੇ ਆਟੇ ਨੂੰ ਲੀਟਰ ਵਿਚ ਮਾਪਣ ਦੀ ਗੱਲ ਕਹੀ ਸੀ ਪਰ ਤੁਰੰਤ ਹੀ ਇਸ ਵਿਚ ਸੁਧਾਰ ਕਰਦੇ ਹੋਏ ਲੀਟਰ ਦੀ ਜਗ੍ਹਾ ਕਿਲੋਗ੍ਰਾਮ ਕਿਹਾ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ