ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਯੂਜ਼ਰ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਮ੍ਹਣੇ ਗਾਣਾ ਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਰਣਜੀਤ ਬਾਵਾ ਦਾ ਮਸ਼ਹੂਰ ਗੀਤ ਚਿੱਟਾ ਸੁਣਿਆ ਜਾ ਸਕਦਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ Asia Cup ਵਿੱਚ ਭਾਰਤ ਦੀ ਜਿੱਤ ਤੇ ਦੁਬਈ ਦੇ ਸ਼ੇਖਾਂ ਨੇ ਮਨਾਈ ਖੁਸ਼ੀ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਏਸ਼ੀਆ ਕੱਪ ਵਿੱਚ ਭਾਰਤ ਦੀ ਜਿੱਤ ਤੇ ਦੁਬਈ ਦੇ ਸ਼ੇਖਾਂ ਨੇ ਖੁਸ਼ੀ ਮਨਾਈ। ਵਾਇਰਲ ਵੀਡੀਓ ਨੂੰ ਐਡਿਟ ਕਰਕੇ ਸ਼ੇਅਰ ਕੀਤਾ ਜਾ ਰਿਹਾ ਹੈ। ਸ਼ੇਖਾਂ ਦੁਆਰਾ ਸਟੇਡੀਅਮ ਵਿਚ ਖੁਸ਼ੀ ਮਨਾਉਣ ਦਾ ਵੀਡੀਓ ਸਾਲ 2020 ਤੋਂ ਹੀ ਇੰਟਰਨੈੱਟ ਤੇ ਮੌਜੂਦ ਹੈ।

ਕੀ ਭਗਵੰਤ ਮਾਨ ਦੇ ਸਾਮ੍ਹਣੇ ਰਣਜੀਤ ਬਾਵਾ ਨੇ ਗਾਇਆ ਚਿੱਟਾ ਗੀਤ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਸਾਮ੍ਹਣੇ ਰਣਜੀਤ ਬਾਵਾ ਨੇ ਚਿੱਟਾ ਗੀਤ ਗਾਇਆ। ਵਾਇਰਲ ਹੋ ਰਹੀ ਵੀਡੀਓ ਨੂੰ ਐਡਿਟ ਕਰਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਦੇ ਵਿੱਚ ਰਣਜੀਤ ਬਾਵਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਥੀਮ ਗਾਣਾ ਗਾ ਰਹੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਵੀਡਿਓ ਵਿੱਚ ਭਾਰਤੀ ਜਨਤਾ ਪਾਰਟੀ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਹਨ? ਫਰਜ਼ੀ ਦਾਅਵਾ ਹੋਇਆ ਵਾਇਰਲ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨ ਮੰਤਰੀ ਦਫਤਰ ਵਿੱਚੋਂ ਧੱਕੇ ਮਾਰਕੇ ਬਾਹਰ ਕੱਢ ਦਿੱਤਾ। ਵਾਇਰਲ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਦੇ ਵਿੱਚ ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨਹੀਂ ਹਨ।

ਉੱਤਰਾਖੰਡ ਵਿਖੇ ਰੇਤ ਮਾਫੀਆ ਅਤੇ ਪੁਲਿਸ ਵਿਚਕਾਰ ਭੱਜ ਦੌੜ ਦੀ ਪੁਰਾਣੀ ਵੀਡੀਓ ਨੂੰ ਅਜਨਾਲਾ ਦਾ ਦੱਸਕੇ ਕੀਤਾ ਸ਼ੇਅਰ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਅਜਨਾਲਾ ਪੁਲਿਸ ਤੇ ਟ੍ਰੈਕਟਰ ਵਿਚਾਲੇ ਭੱਜ ਦੌੜ ਚੱਲ ਰਹੀ ਹੈ। ਵਾਇਰਲ ਵੀਡੀਓ ਉੱਤਰਾਖੰਡ ਦਾ ਹੈ ਜਿਥੇ ਰੇਤ ਮਾਫੀਆ ਨੂੰ ਫੜ੍ਹਨ ਲਈ ਪੁਲਿਸ ਅਫਸਰ ਗਏ ਸਨ ਪਰ ਰੇਤ ਮਾਫੀਆ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋ ਗਿਆ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ