Claim
ਸੋਸ਼ਲ ਮੀਡੀਆ ਤੇ ਵਿਆਹ ਦੇ ਮੰਡਪ ਦਾ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ ਦੇ ਵਿੱਚ ਲਾੜਾ ਲਾੜੀ ਬੈਠੇ ਨਜ਼ਰ ਆ ਰਹੇ ਹਨ ਅਤੇ ਇਸ ਵਿੱਚ ਇੱਕ ਵਿਅਕਤੀ ਅਚਾਨਕ ਤੋਂ ਲਾੜੀ ਦੇ ਪਿੱਛੇ ਜਾਂਦਾ ਹੈ ਅਤੇ ਉਸ ਦੇ ਮੱਥੇ ਤੇ ਸੰਧੂਰ ਲਗਾਉਣ ਲੱਗਦਾ ਹੈ। ਇਸ ਤੋਂ ਬਾਅਦ ਉਹ ਵਿਅਕਤੀ ਲਾੜੀ ਨੂੰ ਆਪਣੇ ਨਾਲ ਲੈ ਜਾਣ ਲੱਗਦਾ ਹੈ। ਕਈ ਸੋਸ਼ਲ ਮੀਡੀਆ ਯੂਜ਼ਰ ਇਸ ਵੀਡੀਓ ਨੂੰ ਸੱਚ ਮੰਨ ਕੇ ਸ਼ੇਅਰ ਕਰ ਰਹੇ ਹਨ ਇਸ ਤੋਂ ਇਲਾਵਾ ਜ਼ੀ ਨਿਊਜ਼ ਅਤੇ AsiaNetNews ਜਿਹੇ ਮੀਡੀਆ ਸੰਸਥਾਨਾਂ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈੱਕ ਕੀਤਾ ਜਾ ਚੁੱਕਾ ਹੈ।

Fact
ਦਾਅਵੇ ਦੀ ਸੱਚਾਈ ਜਾਣਨ ਦੇ ਲਈ ਅਸੀਂ InVID ਟੂਲ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਕੁਝ ਕੀ ਫਰੇਮ ਬਣਾ ਕੇ ਉਸ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ। ਇਸ ਦੌਰਾਨ ਸਾਨੂੰ asliashishmishra ਨਾਮ ਦੇ ਇੰਸਟਾਗ੍ਰਾਮ ਪੇਜ਼ ਤੇ 25 ਮਈ 2022 ਨੂੰ ਅਪਲੋਡ ਕੀਤਾ ਗਿਆ ਇੱਕ ਵੀਡੀਓ ਮਿਲਿਆ ਜਿਸ ਵਿਚ ਵਾਇਰਲ ਵੀਡੀਓ ਦੇ ਹਿੱਸੇ ਨੂੰ ਦੇਖਿਆ ਜਾ ਸਕਦਾ ਹੈ। ਇਸ ਇੰਸਟਾਗ੍ਰਾਮ ਪੇਜ ਤੇ ਕਈ ਅਜਿਹੇ ਵੀਡੀਓ ਮੌਜੂਦ ਹਨ ਜਿਨ੍ਹਾਂ ਵਿਚ ਵੀਡੀਓ ਵਿਚ ਨਜ਼ਰ ਆ ਰਹੇ ਲੋਕਾਂ ਨੂੰ ਲੈ ਕੇ ਇਸ ਤਰ੍ਹਾਂ ਦਾ ਸੈੱਟ ਬਣਾ ਕੇ ਕਈ ਹੋਰ ਵੀਡੀਓ ਬਣਾਏ ਗਏ ਹਨ ਇਨ੍ਹਾਂ ਵੀਡੀਓ ਨੂੰ ਤੁਸੀਂ ਇੱਥੇ ਦੇਖ ਸਕਦੇ ਹੋ।
ਵੀਡੀਓ ਵਿੱਚ ਨਜ਼ਰ ਆ ਰਹੇ ਲੋਕਾਂ ਨੂੰ ਲੈ ਕੇ ਅਲੱਗ ਅਲੱਗ ਮੌਕੇ ਤੇ ਕਈ ਹੋਰ ਵੀਡਿਓ ਵੀ ਬਣਾਏ ਗਏ ਹਨ ਜਿਸ ਤੋਂ ਸਾਫ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਸਕਰਿਪਟਡ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਹੋਰ ਜਾਣਕਾਰੀ ਦੇ ਲਈ ਪੇਜ ਦੇ ਐਡਮਿਨ ਅਸ਼ੀਸ਼ ਮਿਸ਼ਰਾ ਨੂੰ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਅਸਲ ਘਟਨਾ ਨਹੀਂ ਹੈ ਸਗੋਂ ਇਕ ਕਾਮੇਡੀ ਵੀਡੀਓ ਹੈ। ਵੀਡੀਓ ਵਿਚ ਨਜ਼ਰ ਆ ਰਹੇ ਲੋਕ ਉਨ੍ਹਾਂ ਦੇ ਸਾਥੀ ਕਲਾਕਾਰ ਹਨ ਅਤੇ ਉਹ ਬਿਹਾਰ ਦੇ ਸੀਤਾਮੜ੍ਹੀ ਵਿਚ ਵੀਡੀਓ ਬਣਾਉਣ ਦਾ ਕੰਮ ਕਰਦੇ ਹਨ।
ਇਸ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਲਾੜਾ ਲਾੜੀ ਦਾ ਇਹ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨ ਕੇ ਸ਼ੇਅਰ ਕਰ ਰਹੇ ਹਨ।
Result: False
ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ