ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮਦਿਨ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਤਸਵੀਰਾਂ ਖੂਬ ਵਾਇਰਲ ਹੋਈਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਤਰਨਤਾਰਨ ਵਿੱਚ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਵਾਇਰਲ ਹੋਈ ਪੁਰਾਣੀ ਤਸਵੀਰ
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਤਰਨਤਾਰਨ ਦੇ ਪਿੰਡ ਸਿਧਵਾਂ ਦੇ ਵਿਚ ਗੁਰੂ ਸਾਹਿਬ ਦੀ ਹੋਈ ਬੇਅਦਬੀ ਦੀ ਹੈ। ਵਾਇਰਲ ਤਸਵੀਰ ਗੁੰਮਰਾਹਕੁਨ ਹੈ। ਤਰਨਤਾਰਨ ਦੇ ਪਿੰਡ ਸਿਧਵਾਂ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕੇ ਦੀ ਬੇਅਦਬੀ ਹੋਈ ਸੀ ਜਦਕਿ ਵਾਇਰਲ ਤਸਵੀਰ ਕਿਸੇ ਹੋਰ ਘਟਨਾ ਨਾਲ ਸਬੰਧਤ ਹੈ।

ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਮੂਡ ਨੂੰ ਸਮਝਾਉਣ ਦੇ ਲਈ ਸ਼ੇਅਰ ਕੀਤਾ ਐਡਿਟਡ ਵੀਡੀਓ
ਦਾਅਵਾ ਕੀਤਾ ਜਾ ਰਿਹਾ ਹੈ ਕਿ ਏਬੀਪੀ ਨਿਊਜ਼ ਦੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਗੁਜਰਾਤ ਚੋਣਾਂ ਵਿੱਚ ਬੀਜੇਪੀ ਆਪ ਤੋਂ ਡਰ ਗਈ ਹੈ। ਵੀਡੀਓ ਰਿਪੋਰਟ ਐਡੀਟਡ ਹੈ। ਏਬੀਪੀ ਨਿਊਜ਼ ਨੇ ਆਪਣੀ ਰਿਪੋਰਟ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਨ ਵਿੱਚ ਅਜਿਹਾ ਕੁਝ ਵੀ ਨਹੀਂ ਦਿਖਾਇਆ ਹੈ।

ਕੀ ਅਦਾਕਾਰ ਕਰਮਜੀਤ ਅਨਮੋਲ ਨੇ ਮਨਾਇਆ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ?
ਵਾਇਰਲ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਦਾਕਾਰ ਕਰਮਜੀਤ ਅਨਮੋਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ ਮਨਾਇਆ। ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਦੀ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਯੂਪੀ ਪੀਈਟੀ ਪ੍ਰੀਖਿਆ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ ਵੀਡੀਓ ਪੁਰਾਣਾ ਹੈ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉੱਤਰ ਪ੍ਰਦੇਸ਼ ਪੀਈਟੀ ਇਮਤਿਹਾਨ ਦੇਣ ਜਾ ਰਹੀ ਭੀੜ ਦੀ ਹੈ। ਪੀਈਟੀ ਪ੍ਰੀਖਿਆ ਵਿੱਚ ਸ਼ਾਮਿਲ ਹੋਣ ਜਾ ਰਹੇ ਵਿਦਿਆਰਥੀਆਂ ਦੇ ਨਾਮ ਤੇ ਸ਼ੇਅਰ ਕੀਤੀ ਜਾ ਰਹੀ ਵੀਡੀਓ ਗੁੰਮਰਾਹਕੁੰਨ ਹੈ। ਵਾਇਰਲ ਵੀਡਿਓ ਸਾਲ 2018 ਤੋਂ ਇੰਟਰਨੈੱਟ ਤੇ ਮੌਜੂਦ ਹੈ।

ਭਾਸ਼ਣ ਦੇ ਦੌਰਾਨ ਕਾਂਗਰਸ ਲੀਡਰ ਪ੍ਰਿਯੰਕਾ ਗਾਂਧੀ ਦੀ ਫਿਸਲੀ ਜੁਬਾਨ, ਅਧੂਰੇ ਵੀਡੀਓ ਨੂੰ ਗਲਤ ਸੰਦਰਭ ਵਿਚ ਕੀਤਾ ਸ਼ੇਅਰ
ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਮਹਾਸਚਿਵ ਪ੍ਰਿਯੰਕਾ ਗਾਂਧੀ ਨੇ ਆਪਣੀ ਰੈਲੀ ਵਿੱਚ ਸਾਡੇ 680 ਕਰੋੜ ਦੀ ਨਵੀਂ ਰਕਮ ਦਾ ਜ਼ਿਕਰ ਕੀਤਾ। ਇਹ ਸੱਚ ਹੈ ਕਿ ਪ੍ਰਿਅੰਕਾ ਗਾਂਧੀ ਨੇ ਆਪਣੀ ਰੈਲੀ ਵਿੱਚ ਸਾਢੇ ਛੇ ਸੌ ਅੱਸੀ ਕਰੋੜ ਰੁਪਏ ਬੋਲਿਆ ਸੀ, ਪਰ ਅਗਲੇ ਹੀ ਪਲ ਉਨ੍ਹਾਂ ਨੇ ਆਪਣੀ ਗਲਤੀ ਸੁਧਾਰਦੇ ਹੋਏ ਛੇ ਸੌ ਅੱਸੀ ਕਰੋੜ ਰੁਪਏ ਕਹਿ ਦਿੱਤੇ ਜੋ ਕਿ ਸਹੀ ਰਕਮ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ