ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ‘ਚ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੁਸੇਵਾਲਾ ਦੀ ਤਸਵੀਰ ਦਾ ਫਰੇਮ ਹੱਥ ਵਿੱਚ ਫੜਿਆ ਹੋਇਆ ਹੈ। ਇਸ ਤਸਵੀਰ ਨੂੰ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਸਾਬਕਾ ਫੌਜੀਆਂ ਨੇ ਗੁਜਰਾਤ ਵਿੱਚ ਜਾ ਕੇ ਆਮ ਆਦਮੀ ਪਾਰਟੀ ਦਾ ਕੀਤਾ ਵਿਰੋਧ?
ਵਾਇਰਲ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਫੌਜੀਆਂ ਨੇ ਗੁਜਰਾਤ ਵਿੱਚ ਜਾ ਕੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ। ਵਾਇਰਲ ਵੀਡੀਓ ਆਦਮਪੁਰ ਦੇ ਖੈਰਮਪੁਰ ਦੀ ਹੈ ਜਿੱਥੇ ਸਾਬਕਾ ਫ਼ੌਜੀਆਂ ਨੇ ਆਪ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਵੀਡੀਓ ਗੁਜਰਾਤ ਦੀ ਨਹੀਂ ਸਗੋਂ ਹਰਿਆਣਾ ਦੀ ਹੈ।

ਦਿੱਲੀ ਐਨਸੀਆਰ ਵਿੱਚ ਆਏ ਭੂਚਾਲ ਨਾਲ ਜੋੜਕੇ ਵਾਇਰਲ ਹੋਇਆ ਕੁੱਤੇ ਦਾ ਡੇਢ ਸਾਲ ਤੋਂ ਜ਼ਿਆਦਾ ਪੁਰਾਣਾ ਵੀਡੀਓ
ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਦਿੱਲੀ ਐਨਸੀਆਰ ਵਿੱਚ ਆਏ ਭੂਚਾਲ ਦੀ ਹੈ। ਵਾਇਰਲ ਹੋ ਰਹੀ ਵੀਡੀਓ ਦਾ ਦਿੱਲੀ-ਐਨਸੀਆਰ ‘ਚ ਹਾਲ ਹੀ ਵਿੱਚ ਆਏ ਭੂਚਾਲ ਨਾਲ ਕੋਈ ਸਬੰਧ ਨਹੀਂ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਨਸ਼ਾ ਕਰ ਰਹੀ ਕੁੜੀਆਂ ਦਾ ਵਾਇਰਲ ਵੀਡੀਓ ਹਾਲੀਆ ਹੈ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਕੁਝ ਕੁੜੀਆਂ ਨੂੰ ਨਸ਼ਾ ਕਰਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ ਅਤੇ ਪੰਜਾਬ ਦਾ ਹੈ ਜਿਥੇ ਮੁੰਡਿਆਂ ਤੋਂ ਅਲਾਵਾ ਕੁੜੀਆਂ ਵੀ ਨਸ਼ੇ ਦੀ ਚਪੇਟ ਵਿਚ ਆ ਗਈਆਂ ਹਨ। ਵੀਡੀਓ ਨੂੰ ਵਾਇਰਲ ਕਰਦਿਆਂ ਆਪ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ 2015 ਤੋਂ ਇੰਟਰਨੇਟ ਤੇ ਮੌਜੂਦ ਹੈ। ਪੁਰਾਣੀ ਵੀਡੀਓ ਨੂੰ ਸ਼ੇਅਰ ਕਰ ਆਮ ਪਾਰਟੀ ਦੀ ਸਰਕਾਰ ਤੇ ਤੰਜ ਕੱਸਿਆ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਨਰਿੰਦਰ ਮੋਦੀ ਨੇ ਹੱਥ ਵਿੱਚ ਫੜੀ ਸਿੱਧੂ ਮੂਸੇਵਾਲਾ ਦੀ ਤਸਵੀਰ?
ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੱਥ ਵਿੱਚ ਸਿੱਧੂ ਮੂਸੇਵਾਲਾ ਦੀ ਤਸਵੀਰ ਫੜੀ ਹੋਈ ਹੈ। ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕੇ ਦੇ ਨਾਲ ਅਸ਼ੋਕ ਚੱਕਰ ਵਾਲਾ ਫਰੇਮ ਫੜਿਆ ਹੋਇਆ ਹੈ।

ਕੀ ਪੰਜਾਬ ਸਰਕਾਰ ਸਿਹਤ ਅਧਿਕਾਰੀਆਂ ਨੂੰ ਦਵੇਗੀ ਇਹ ਲਗਜ਼ਰੀ ਗੱਡੀਆਂ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸਿਹਤ ਅਧਿਕਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ 96 ਲਗਜ਼ਰੀ ਗੱਡੀਆਂ ਪੰਜਾਬ ਪਹੁੰਚ ਗਈਆਂ ਹਨ। ਵਾਇਰਲ ਹੋ ਰਹੀ ਵੀਡੀਓ ਪੰਜਾਬ ਦੀ ਨਹੀਂ ਸਗੋਂ ਕੰਬੋਡੀਆ ਦਾ ਹੈ। ਕੰਬੋਡੀਆ ਦੇ ਵੀਡੀਓ ਨੂੰ ਪੰਜਾਬ ਸਰਕਾਰ ਦੇ ਖਿਲਾਫ ਵਰਤਿਆ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ