ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਬ੍ਰਿਟੇਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਤਸਵੀਰਾਂ ਖੂਬ ਵਾਇਰਲ ਹੋਈਆਂ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪਾਕਿਸਤਾਨ ਦੀ ਹਾਰ ਤੋਂ ਬਾਅਦ ਜ਼ਿੰਬਾਬਵੇ ਦੇ ਐਂਕਰ ਨੇ ਉਡਾਇਆ ਮਜ਼ਾਕ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਹਾਰ ਤੋਂ ਬਾਅਦ ਜ਼ਿੰਬਾਬਵੇ ਦੇ ਐਂਕਰ ਨੇ ਪਾਕਿਸਤਾਨ ਟੀਮ ਦਾ ਮਜ਼ਾਕ ਉਡਾਇਆ। ਪਾਕਿਸਤਾਨ ਟੀਮ ਦੀ ਹਾਰ ਤੇ ਮਜ਼ਾਕ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਵੀਡੀਓ 2 ਸਾਲ ਤੋਂ ਇੰਟਰਨੈਟ ‘ਤੇ ਮੌਜੂਦ ਹੈ। ਵੀਡੀਓ ‘ਚ ਘਾਨਾ ਦੇ ਮਸ਼ਹੂਰ ਕਾਮੇਡੀਅਨ ਅਕਰੋਬੇਟੋ ਹਨ।

ਰਿਸ਼ੀ ਸੁਨਕ ਦੁਆਰਾ ਕੀਤੀ ਗਈ ਗਊ ਦੀ ਪੂਜਾ ਦੀ ਪੁਰਾਣੀ ਵੀਡੀਓ ਹੋਈ ਵਾਇਰਲ
ਸੋਸ਼ਲ ਮੀਡਿਆ ਤੇ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਿਸ਼ੀ ਸੁਨਕ ਦੁਆਰਾ ਕੀਤੀ ਗਈ ਗਊ ਦੀ ਪੂਜਾ ਦੀ ਇਹ ਹਾਲੀਆ ਵੀਡੀਓ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਦੋ ਮਹੀਨੇ ਪੁਰਾਣੀ ਹੈ। ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਰਿਸ਼ੀ ਸੁਨਕ ਨੇ ਹਾਲ ਹੀ ਵਿੱਚ ਮਨਾਈ ਦੀਵਾਲੀ? ਪੁਰਾਣੀਆਂ ਤਸਵੀਰਾਂ ਹੋਈਆਂ ਵਾਇਰਲ
ਸੋਸ਼ਲ ਮੀਡਿਆ ਤੇ ਤਿੰਨ ਤਸਵੀਰਾਂ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੀ ਕਿ ਬ੍ਰਿਟੇਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦੀਵਾਲੀ ਮਨਾਈ। ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਸਾਲ 2020 ਦੇ ਨਵੰਬਰ ਮਹੀਨੇ ਤੋਂ ਇੰਟਰਨੈੱਟ ਤੇ ਮੌਜੂਦ ਹਨ।

ਸਕੈਚ ਆਰਟਿਸਟ ਨੂਰ ਜਹਾਂ ਨੇ ਹਾਲੇ ਨਹੀਂ ਬਣਾਇਆ ਹੈ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ
ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਇਕ ਪਿੰਡ ਦੀ ਸਕੈਚ ਆਰਟਿਸਟ ਨੂਰ ਜਹਾਂ ਨੇ ਇਕ ਘੰਟੇ ਵਿਚ ਇਕ ਹੱਥ ਨਾਲ 15 ਸਕੈਚ ਬਣਾ ਕੇ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਜਿੱਤਿਆ। ਨੂਰ ਜਹਾਂ ਨੇ ਹਾਲੇ ਵਰਲਡ ਰਿਕਾਰਡ ਨਹੀਂ ਜਿੱਤਿਆ ਹੈ ਪਰ ਉਨ੍ਹਾਂ ਦੀ ਐਪਲੀਕੇਸ਼ਨ ਤੇ ਗਿਨੀਜ਼ ਵਰਲਡ ਆਰਗੇਨਾਈਜੇਸ਼ਨ ਦੁਆਰਾ ਜਵਾਬ ਮਿਲਣਾ ਬਾਕੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ