ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਪੁਲਵਾਮਾ ਦੀ ਬਰਸੀ ਤੇ ਇੱਕ ਵੀਡੀਓ ਵਾਇਰਲ ਹੋਈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ 14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ NGT ਨੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਤੋਂ ਹਟਾਈ ਪਾਬੰਦੀ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਐਨਜੀਟੀ ਨੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਸੋਸ਼ਲ ਮੀਡਿਆ ਤੇ ਸ਼ੇਅਰ ਕੀਤੇ ਜਾ ਰਹੇ ਗੈਜੇਟ ਦੀ ਤਸਵੀਰ ਪੁਰਾਣੇ ਵਾਹਨਾਂ ਦੀ ਖਰੀਦ-ਵੇਚ ਅਤੇ ਮਾਲਕੀ ਨਾਲ ਸਬੰਧਤ ਹੈ।

ਕੀ ਤੁਰਕੀ ਵਿੱਚ ਆਏ ਭੁਚਾਲ ਤੋਂ ਬਾਅਦ ਦੀ ਹੈ ਇਹ ਵਾਇਰਲ ਤਸਵੀਰ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਤਸਵੀਰ ਤੁਰਕੀ ‘ਚ ਹਾਲ ਵਿੱਚ ਆਏ ਭੁਚਾਲ ਤੋਂ ਬਾਅਦ ਦੀ ਹੈ। ਵਾਇਰਲ ਹੋ ਰਹੀ ਤਸਵੀਰ ਤੁਰਕੀ ‘ਚ ਹਾਲ ਵਿੱਚ ਆਏ ਭੂਚਾਲ ਦੀ ਨਹੀਂ ਹੈ। ਇਹ ਤਸਵੀਰ ਤੁਰਕੀ ਦੇ ਦੂਜਸੇ ਸੂਬੇ ਵਿੱਚ 23 ਸਾਲ ਪਹਿਲਾਂ ਆਏ ਭੂਚਾਲ ਦੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਮੁੱਖ ਮੰਤਰੀ ਭਗਵੰਤ ਮਾਨ ਹੋਏ ਅਪੋਲੋ ਹਸਪਤਾਲ ਵਿੱਚ ਦਾਖਿਲ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਹੈ ਅਤੇ ਉਹ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਿਲ ਹਨ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਤਕਰੀਬਨ ਚਾਰ ਸਾਲ ਪੁਰਾਣੀ ਹੈ ਨਾ ਕਿ ਹਾਲੀਆ। ਪੁਰਾਣੀ ਤਸਵੀਰ ਨੂੰ ਸ਼ੇਅਰ ਕਰ ਫਰਜ਼ੀ ਦਾਅਵਾ ਕੀਤਾ ਜਾ ਰਿਹਾ ਹੈ।

14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ ਇਹ ਵੀਡੀਓ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ 14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ। ਵਾਇਰਲ ਵੀਡੀਓ ਦਾ ਪੁਲਵਾਮਾ ਹਮਲੇ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਸਾਲ 2007 ‘ਚ ਬਗਦਾਦ ਦੇ ਕੈਂਪ ਤਾਜੀ ਵਿੱਚ ਹੋਏ ਧਮਾਕੇ ਦੀ ਹੈ।

ਕੀ ਨਿਊਜ਼ੀਲੈਂਡ ਵਿੱਚ ਹਾਲ ‘ਚ ਆਏ ਭੁਚਾਲ ਦੀ ਹੈ ਇਹ ਵੀਡੀਓ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਨਿਊਜ਼ੀਲੈਂਡ ਵਿੱਚ ਹਾਲ ‘ਚ ਆਏ ਭੁਚਾਲ ਦੀ ਹੈ। ਵਾਇਰਲ ਵੀਡੀਓ ਅਗਸਤ 2021 ਤੋਂ ਇੰਟਰਨੈਟ ਤੇ ਮੌਜੂਦ ਹੈ। ਇਸ ਵੀਡੀਓ ਦਾ ਨਿਊਜ਼ੀਲੈਂਡ ‘ਚ ਹਾਲ ਹੀ ਵਿੱਚ ਆਏ ਭੂਚਾਲ ਨਾਲ ਕੋਈ ਸੰਬੰਧ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ