ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਤਿੰਨ ਹੋਰ ਲੋਕਾਂ ਨਾਲ ਬੈਠੇ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਉਸ ਸਮੇਂ ਦੀ ਹੈ ਜਦੋਂ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਜੁਰਮ ਵਿੱਚ ਫੜਿਆ ਸੀ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਜੰਮੂ-ਸ਼੍ਰੀਨਗਰ ਹਾਈਵੇ ਦੀ ਹੈ ਇਹ ਵਾਇਰਲ ਤਸਵੀਰ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਾਇਰਲ ਤਸਵੀਰ ਜੰਮੂ-ਸ਼੍ਰੀਨਗਰ ਹਾਈਵੇ ਦੀ ਹੈ। ਵਾਇਰਲ ਹੋ ਰਹੀ ਤਸਵੀਰ ਚੀਨ ਦੇ ਵੇਈਯੂਆਨ – ਵੁਡੂ ਐਕਸਪ੍ਰੈਸਵੇ ਦੀ ਹੈ ਨਾ ਕਿ ਜੰਮੂ-ਸ਼੍ਰੀਨਗਰ ਹਾਈਵੇ ਦੀ।

ਕੀ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਇਹ ਬਿਆਨ? ਫਰਜ਼ੀ ਗ੍ਰਾਫਿਕ ਵਾਇਰਲ
ਪੀਟੀਸੀ ਨਿਊਜ਼ ਦੇ ਗ੍ਰਾਫਿਕ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਬੇਅਦਬੀ ਤੇ ਚੁੱਪ ਵੱਟ ਸਕਦੇ ਹਨ ਪਰ ਪ੍ਰਧਾਨ ਸਾਬ ਦੇ ਚੈਨਲ ਨੂੰ ਬੰਦ ਹੁੰਦਾ ਨਹੀਂ ਦੇਖ ਸਕਦੇ। ਵਾਇਰਲ ਗ੍ਰਾਫਿਕ ਐਡੀਟਡ ਹੈ ਜਿਸਨੂੰ ਸ਼ੇਅਰ ਕਰ ਫਰਜ਼ੀ ਦਾਅਵਾ ਕੀਤਾ ਜਾ ਰਿਹਾ ਹੈ।

ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਨੇ ਬਾਈਕ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ?
ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਨੇ ਬਾਈਕ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਇਹ ਸੱਚ ਨਹੀਂ ਹੈ। ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਦੀ ਇੱਕ ਪੁਰਾਣੀ ਤਸਵੀਰ ਫਰਜ਼ੀ ਦਾਅਵੇ ਨਾਲ ਸਾਂਝੀ ਕੀਤੀ ਜਾ ਰਹੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਦਮਨ ਬਾਜਵਾ ਆਮ ਆਦਮੀ ਪਾਰਟੀ ਦੀ ਵਿਧਾਇਕ ਨਹੀਂ ਹਨ, ਫਰਜ਼ੀ ਦਾਅਵਾ ਵਾਇਰਲ
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਵਿਧਾਇਕ ਦਮਨ ਬਾਜਵਾ ਤੋਂ ਰਿਸ਼ਵਤ ਲੈਣ ਦਾ ਮਾਮਲਾ ਸਾਮ੍ਹਣਾ ਆਇਆ ਸੀ ਜਿਸ ਤੇ ਦਮਨ ਬਾਜਵਾ ਨੇ ਸਪਸ਼ਟੀਕਰਨ ਦਿੱਤਾ। ਦਮਨ ਬਾਜਵਾ ਆਮ ਆਦਮੀ ਪਾਰਟੀ ਦੀ ਵਿਧਾਇਕ ਨਹੀਂ ਹਨ। ਦਮਨ ਬਾਜਵਾ ਭਾਜਪਾ ਆਗੂ ਹਨ।

ਕੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੇ ਸਾਧਿਆ ਨਿਸ਼ਾਨਾ? ਫਰਜ਼ੀ ਗ੍ਰਾਫਿਕ ਵਾਇਰਲ
ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਕਰਕੇ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ । ਵਾਇਰਲ ਗ੍ਰਾਫਿਕ ਫਰਜ਼ੀ ਹੈ। ਪ੍ਰੋ ਪੰਜਾਬ ਟੀਵੀ ਨੇ ਅਜਿਹਾ ਕੋਈ ਗ੍ਰਾਫਿਕ ਨਹੀਂ ਚਲਾਇਆ ਹੈ ਅਤੇ ਨਾ ਹੀ ਸਾਬਕਾ ਜਥੇਦਾਰ ਨੇ ਇਸ ਤਰਾਂ ਦਾ ਕੋਈ ਬਿਆਨ ਦਿੱਤਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ